Friday, November 22, 2024

Chandigarh

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

November 21, 2024 08:48 PM
SehajTimes

ਚੰਡੀਗੜ੍ਹ : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਨੇ ਅੱਜ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਦੀ ਹਾਜ਼ਰੀ ਵਿੱਚ ਮਿਉਂਸਪਲ ਭਵਨ ਵਿਖੇ ਸਫਾਈ ਸੇਵਕ ਅਤੇ ਸੀਵਰਮੈਨ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਮੰਤਰੀ ਨੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦੀ ਹੱਲ ਕੀਤਾ ਜਾਵੇਗਾ।

ਡਾ: ਰਵਜੋਤ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਸਮੇਤ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਮੀਟਿੰਗ ਸਦਭਾਵਨਾ ਅਤੇ ਸਕਾਰਾਤਮਕ ਮਾਹੌਲ ਵਿੱਚ ਹੋਈ। ਗੱਲਬਾਤ ਦੌਰਾਨ ਮੰਤਰੀ ਨੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਵਿਭਾਗ ਦੀ ਰੀੜ੍ਹ ਦੀ ਹੱਡੀ ਦੱਸਿਆ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪੰਜਾਬ ਦੇ ਸ਼ਹਿਰਾਂ ਨੂੰ ਕੂੜਾ-ਮੁਕਤ ਬਣਾਉਣ ਦੇ ਸੰਕਲਪ ਨੂੰ ਦੁਹਰਾਇਆ ਅਤੇ ਇਸ ਟੀਚੇ ਦੀ ਪ੍ਰਾਪਤੀ ਲਈ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਵੱਲੋਂ ਪਾਏ ਜਾਂਦੇ ਯੋਗਦਾਨ ਦੀ ਸ਼ਲਾਘਾ ਕੀਤੀ।

ਯੂਨੀਅਨ ਦੀਆਂ ਮੰਗਾਂ ਸੁਣਨ ਤੋਂ ਬਾਅਦ ਮੰਤਰੀ ਡਾ ਰਵਜੋਤ ਸਿੰਘ ਨੇ ਭਰੋਸਾ ਦਿੱਤਾ ਕਿ ਕਮੇਟੀ/ਕਾਰਪੋਰੇਸ਼ਨ ਜਾਂ ਵਿਭਾਗ ਪੱਧਰ 'ਤੇ ਹੱਲ ਕੀਤੇ ਜਾ ਸਕਣ ਵਾਲੇ ਸਾਰੇ ਜਾਇਜ਼ ਮੁੱਦਿਆਂ ਨੂੰ ਜਲਦੀ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਹੜੀਆਂ ਮੰਗਾਂ ਸੂਬਾ ਸਰਕਾਰ ਜਾਂ ਹੋਰ ਵਿਭਾਗਾਂ ਨਾਲ ਸਬੰਧਿਤ ਹਨ, ਉਨ੍ਹਾਂ ਦੇ ਹੱਲ ਲਈ ਵੀ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ

ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ