Friday, November 22, 2024

Health

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ! ਡਿਊਟੀ ਤੋਂ ਗ਼ੈਰ-ਹਾਜ਼ਰ ਰਹਿਣ ਵਾਲੇ ਪੰਜ ਵੈਟਰਨਰੀ ਅਫ਼ਸਰ ਨੌਕਰੀ ਤੋਂ ਬਰਖ਼ਾਸਤ

November 21, 2024 08:52 PM
ਅਮਰਜੀਤ ਰਤਨ
ਚੰਡੀਗੜ੍ਹ : ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਡਿਊਟੀ ਤੋਂ ਲੰਬੇ ਸਮੇਂ ਤੱਕ ਗੈਰ-ਹਾਜ਼ਰ ਰਹਿਣ ਵਾਲਿਆਂ ਨਾਲ ਨਜਿੱਠਣ ਲਈ ਸਖ਼ਤ ਕਦਮ ਚੁੱਕਦਿਆਂ ਅੱਜ ਪੰਜ ਵੈਟਰਨਰੀ ਅਫ਼ਸਰਾਂ ਦੀਆਂ ਸੇਵਾਵਾਂ ਨੂੰ ਤੁਰੰਤ ਪ੍ਰਭਾਵ ਨਾਲ ਖ਼ਤਮ ਕਰ ਦਿੱਤਾ ਹੈ। ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਸੂਬੇ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਤਾਇਨਾਤ ਪੰਜ ਵੈਟਰਨਰੀ ਅਫ਼ਸਰਾਂ ਡਾ. ਗੁਰਪ੍ਰੀਤ ਸਿੰਘ, ਡਾ. ਅਨੁਪ੍ਰੀਤ ਕੌਰ, ਡਾ. ਅਰਸ਼ਦੀਪ ਸਿੰਘ, ਡਾ. ਜਗਦੀਪ ਸਿੰਘ ਅਤੇ ਡਾ. ਹਰਮਨਪ੍ਰੀਤ ਸਿੰਘ ਬੱਲ ਨੂੰ ਨੌਕਰੀ ਤੋਂ ਬਰਖ਼ਾਸਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਸ੍ਰੀ ਭੰਡਾਰੀ ਨੇ ਦੱਸਿਆ ਕਿ ਇਹ ਵੈਟਰਨਰੀ ਅਫ਼ਸਰ ਪਿਛਲੇ ਤਿੰਨ ਤੋਂ ਪੰਜ ਸਾਲਾਂ ਤੋਂ ਡਿਊਟੀ ਤੋਂ ਗੈਰ-ਹਾਜ਼ਰ ਚੱਲ ਰਹੇ ਸਨ।
ਗੁਰਮੀਤ ਸਿੰਘ ਖੁੱਡੀਆਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਬਿਨਾਂ ਛੁੱਟੀ ਪ੍ਰਵਾਨ ਕਰਵਾਏ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ ਅਧਿਕਾਰੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਅਜਿਹੀ ਲਾਪਰਵਾਹੀ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

 

Have something to say? Post your comment

 

More in Health

ਜਿਲ੍ਹੇ ਵਿੱਚ 83 ਯੋਗ ਕਲਾਸਾਂ ਵਿੱਚ 2815 ਲੋਕਾਂ ਨੇ ਕਰਵਾਈ ਰਜਿਸਟਰੇਸ਼ਨ : ਵਿਨੀਤ ਕੁਮਾਰ

ਲੋਕਾਂ ’ਚ ‘ਸੀ ਐਮ ਦੀ ਯੋਗਸ਼ਾਲਾ’ ਪ੍ਰਤੀ ਦਿਨੋ ਦਿਨ ਵੱਧ ਰਿਹਾ ਉਤਸ਼ਾਹ : ਐਸ ਡੀ ਐਮ ਦਮਨਦੀਪ ਕੌਰ

ਭਾਕਿਯੂ ਉਗਰਾਹਾਂ ਨੇ ਸਿਵਲ ਹਸਪਤਾਲ ਦੇ ਪ੍ਰਬੰਧਾਂ ’ਤੇ ਚੁੱਕੇ ਸਵਾਲ 

ਸਿਹਤ ਵਿਭਾਗ ਨੇ ਸਾਰੇ ਜ਼ਿਲ੍ਹੇ 'ਚ ਚਲਾਈ ਡੇਂਗੂ ਜਾਂਚ ਮੁਹਿੰਮ 

ਗਰਭ ਅਵਸਥਾ ਦੌਰਾਨ ਲਿੰਗ ਜਾਂਚ ਕਰਨਾ ਤੇ ਕਰਵਾਉਣਾ ਗੰਭੀਰ ਅਪਰਾਧ : ਡਾ. ਰੇਨੂੰ ਸਿੰਘ

ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਘਰ-ਘਰ ਕੀਤੀ ਜਾਂਚ

ਐੱਸ.ਡੀ.ਐਮ. ਨੇ ਕਮਿਊਨਿਟੀ ਹੈਲਥ ਸੈਂਟਰ ਬੱਸੀ ਪਠਾਣਾਂ ਵਿਖੇ ਸਿਹਤ ਸੁਵਿਧਾਵਾਂ ਦਾ ਲਿਆ ਜਾਇਜ਼ਾ

ਅੱਖਾਂ ਦੇ ਕੈਂਪ ਦਾ ਉਦਘਾਟਨ ਕਰਨ ਪਹੁੰਚੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਮੁੜ ਆਪਣੀ ਡਾਕਟਰੀ ਭੂਮਿਕਾ ਵਿੱਚ ਆਏ

ਮੋਹਾਲੀ ’ਚ ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਵਿਆਪਕ ਮੁਹਿੰਮ, ਡੀ ਸੀ ਆਸ਼ਿਕਾ ਜੈਨ ਫ਼ੇਜ਼-7 ਦੇ ਸਕੂਲ ਅਤੇ ਘਰ-ਘਰ ਜਾ ਕੇ ਕੀਤੀ ਚੈਕਿੰਗ

ਜ਼ਿਲਾ ਸਿਹਤ ਅਫਸਰ ਵੱਲੋਂ ਵੱਡੀ ਕਾਰਵਾਈ, ਫੂਡ ਸੇਫਟੀ ਟੀਮ ਨੂੰ ਨਾਲ ਲੈ ਕੇ 500 ਕੁਵਿਟਲ ਦੇ ਕਰੀਬ ਪਨੀਰ ਫੜਿਆ।