Thursday, November 21, 2024

Chandigarh

ਕੋਵਿਡ-19 ਮਰੀਜਾਂ ਦੀ ਲੁੱਟ ਕਰਨ ਵਾਲੇ ਪ੍ਰਾਈਵੇਟ ਹਸਪਤਾਲਾਂ ਖਿਲਾਫ ਹੋਵੇਗੀ ਸਖਤ ਕਾਰਵਾਈ- ਬਲਬੀਰ ਸਿੰਘ ਸਿੱਧੂ

May 17, 2021 08:59 PM
SehajTimes
ਚੰਡੀਗੜ:ਕੋਵਿਡ -19 ਮਹਾਂਮਾਰੀ ਦੌਰਾਨ ਮਰੀਜਾਂ ਦੀ ਮਜਬੂਰੀ ਦਾ ਫਾਇਦਾ ਚੁੱਕ ਉਨਾਂ ਦੀ ਆਰਥਿਕ ਲੁੱਟ ਕਰਨ ਵਾਲੇ ਹਸਪਤਾਲਾਂ ਖਿਲਾਫ ਸਰਕਾਰ ਵੱਲੋਂ ਸਖਤ ਕਾਰਵਾਈ ਕੀਤੀ ਜਾਵੇਗੀ  ਇਸ ਗੱਲ ਦਾ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੀ ਸੂਬਾ ਪੱਧਰੀ ਕਮੇਟੀ ਨਾਲ ਕੀਤੀ ਵਰਚੁਅਲ ਮੀਟਿੰਗ ਦੌਰਾਨ ਕੀਤਾ  
ਉਨਾਂ ਕਿਹਾ ਕੇ ਪ੍ਰਾਈਵੇਟ ਹਸਪਤਾਲਾਂ ਵੱਲੋਂ ਸਰਕਾਰ ਦੁਆਰਾ ਤਹਿ ਰੇਟਾਂ ਤੋਂ ਵੱਧ ਪੈਸੇ ਵਸੂਲਣ ਦੀ ਕਈ ਸ਼ਿਕਾਇਤਾਂ ਆ ਰਹੀਆਂ ਹਨ ਅਤੇ ਅਜਿਹਾ ਕਰਨ ਵਾਲੇ ਕਿਸੇ ਵੀ ਹਸਪਤਾਲ ਨੂੰ ਬਖਸ਼ਿਆ ਨਹੀਂ ਜਾਵੇਗਾ  ਉਨਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਜੋ ਵੀ ਕੰਮ ਕੀਤਾ ਜਾਵੇ ਉਹ ਸਰਬੱਤ ਦੇ ਭਲੇ ਲਈ ਹੋਵੇ ਪਰ ਜੇਕਰ ਕੋਈ ਹਸਪਤਾਲ ਜਾਂ ਡਾਕਟਰ ਕਿਸੇ ਵੀ ਮਰੀਜ਼ ਦੀ ਲੁੱਟ-ਖਸੁੱਟ ਕਰਦੇ ਹਨ ਤਾਂ ਸਰਕਾਰ ਨੂੰ ਉਨਾਂ ਖਿਲਾਫ ਸਖਤ ਕਾਰਵਾਈ ਲਈ ਮਜਬੂਰ ਹੋਣਾ ਪਵੇਗਾ  ਮਹਾਂਮਾਰੀ ਐਕਟ ਦੇ ਅਧੀਨ ਸਰਕਾਰ ਦੇ ਕੋਲ ਇਹ ਅਧਿਕਾਰ ਹੈ ਕਿ ਅਜਿਹਾ ਕਰਨ ਵਾਲੇ ਹਸਪਤਾਲਾਂ ਨੂੰ ਸਰਕਾਰ ਬੰਦ ਕਰ ਸਕਦੀ ਹੈ ਜਾਂ ਫਿਰ ਆਪਣੇ ਅਧੀਨ ਲੈ ਕੇ ਚਲਾ ਸਕਦੀ ਹੈ 
 ਉਨਾਂ ਨੇ ਸਾਰੇ ਪ੍ਰਾਈਵੇਟ ਹਸਪਤਾਲਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਮਰੀਜ਼ ਦੀ ਮਜਬੂਰੀ ਦਾ ਫਾਇਦਾ ਨਾ ਚੁੱਕਿਆ ਜਾਵੇ ਅਤੇ ਇਸਨੂੰ ਇੱਕ ਚੇਤਾਵਨੀ ਸਮਝਿਆ ਜਾਵੇ ਤੇ ਸਰਕਾਰ ਨੂੰ ਕੋਈ ਸਖਤ ਕਾਰਵਾਈ ਕਰਨ ਲਈ ਮਜਬੂਰ ਨਾ ਕੀਤਾ ਜਾਵੇ  ਉਨਾਂ ਕਿਹਾ ਕਿ ਇਸ ਔਖੀ ਘੜੀ ਦੌਰਾਨ ਸਾਡੇ ਡਾਕਟਰਾਂ ਤੇ ਪੈਰਾ ਮੈਡੀਕਲ ਸਟਾਫ (ਜਿਸ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਸਾਰੇ ਸ਼ਾਮਿਲ ਹਨ) ਨੇ ਲੋਕਾਂ ਦੀ ਸੇਵਾ ਦਾ ਇੱਕ ਵਧੀਆ ਉਦਾਹਰਣ ਪੇਸ਼ ਕੀਤੀ ਹੈ ਅਤੇ ਜੀਅ-ਜਾਨ ਨਾਲ ਲੋਕਾਂ ਦੀ ਸੇਵਾ ਕਰ ਰਹੇ ਹਨ ਪਰ ਕੁਝ ਕਾਲੀਆਂ ਭੇਡਾਂ ਹਨ ਜੋ ਇਹਨਾਂ ਹਾਲਾਤਾਂ ਦਾ ਗ਼ਲਤ ਫਾਇਦਾ ਚੁੱਕ ਕੇ ਲੋਕਾਂ ਨੂੰ ਠੱਗ ਰਹੀਆਂ ਹਨ ਜਿਸ ਨਾਲ ਕਿ ਪੂਰੇ ਪੇਸ਼ੇ ਦਾ ਅਕਸ ਖਰਾਬ ਹੋ ਸਕਦਾ ਹੈ  ਉਨਾਂ ਅਜਿਹੇ ਗੈਰ ਕਾਨੂੰਨੀ ਅਨਸਰਾਂ ਨੂੰ ਸਖਤ ਸ਼ਬਦਾਂ ਵਿੱਚ ਚਿਤਾਵਨੀ ਦਿੰਦੇ ਹੋਏ ਆਖਿਆ ਕਿ ਉਹ ਤੁਰੰਤ ਪ੍ਰਭਾਵ ਨਾਲ ਗ਼ਲਤ ਕਾਰਵਾਈਆਂ ਨੂੰ ਬੰਦ ਕਰਨ ਅਤੇ ਨਹੀਂ ਤਾਂ ਉਨਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ  
ਸਿਹਤ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਦਵਾਈਆਂ ਅਤੇ ਆਕਸੀਜਨ ਦੀ ਕਾਲਾ ਬਾਜਾਰੀ ਨੂੰ ਰੋਕਣ ਲਈ ਸਖਤ ਕਦਮ ਚੁੱਕੇ ਜਾ ਰਹੇ ਹਨ ਅਤੇ ਅਜਿਹਾ ਕਰਨ ਵਾਲੇ ਕਿਸੇ ਵੀ ਵਿਅਕਤੀ ਖਿਲਾਫ ਵੀ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ  ਆਕਸੀਜਨ ਦੀ ਗੁਣਵੱਤਾ ਜਾਂ ਰਿਫਿਲ ਕੀਤੇ ਸਿਲੰਡਰਾਂ ਵਿੱਚ ਘੱਟ ਆਕਸੀਜਨ ਭਰਨ ਦੇ ਮੁੱਦੇ ਤੇ ਉਨਾਂ ਕਿਹਾ ਕਿ ਅਜਿਹਾ ਕਰਨ ਵਾਲੇ ਵੈਂਡਰਾਂ ਖਿਲਾਫ ਵੀ ਸਰਕਾਰ ਕਾਨੂੰਨੀ ਕਦਮ ਚੁੱਕ ਰਹੀ ਹੈ  ਉਨਾਂ ਕਿਹਾ ਕਿ ਸੂਬਾ ਪੱਧਰੀ ਇੱਕ ਕਮੇਟੀ ਵੱਲੋਂ ਜਲਦ ਹੀ ਪ੍ਰਾਈਵੇਟ ਹਸਪਤਾਲਾਂ ਵਿੱਚ ਹੋਏ ਕੋਵਿਡ ਮਰੀਜਾਂ ਦੇ ਇਲਾਜ ਦਾ ਆਡਿਟ ਵੀ ਕੀਤਾ ਜਾਵੇਗਾ  ਉਨਾਂ ਕਿਹਾ ਕਿ ਲੋਕ ਆਪਣੀਆਂ ਸ਼ਿਕਾਇਤਾਂ ਵਿਭਾਗ ਦੇ ਟੋਲ ਫ੍ਰੀ ਨੰਬਰ 104 ਤੇ ਦਰਜ ਕਰਵਾ ਸਕਦੇ ਹਨ ਜਿਸ ਤੇ ਕਿ ਤੁਰੰਤ ਕਾਰਵਾਈ ਕੀਤੀ ਜਾਵੇਗੀ  
ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਮੰਗਲਵਾਰ ਨੂੰ ਮੁੱਖ ਮੰਤਰੀ ਪੰਜਾਬਾ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਰੇ ਸਰਪੰਚਾਂ ਨਾਲ ਵੀਡੀਓ ਕਾਨਫਰੰਸ ਜਰੀਏ ਗੱਲਬਾਤ ਕੀਤੀ ਜਾਵੇਗੀ ਅਤੇ ਪਿੰਡਾਂ ਵਿੱਚ ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਦਿਸ਼ਾ ਨਿਰਦੇਸ਼ ਦਿੱਤੇ ਜਾਣਗੇ  
ਇਸ ਮੌਕੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੁਆਰਾ ਵਿਸਵਾਸ ਦਵਾਇਆ ਗਿਆ ਕਿ ਉਹ ਪੂਰੀ ਤਰਾਂ ਸੂਬਾ ਸਰਕਾਰ ਨਾਲ ਹਨ, ਜੇਕਰ ਕੋਈ ਹਸਪਤਾਲ ਮਰੀਜਾਂ ਦੀ ਲੁੱਟ-ਖਸੁੱਟ ਕਰਦਾ ਹੈ ਤਾਂ ਆਈ.ਐਮ.ਏ. ਉਸ ਡਾਕਟਰ/ਹਸਪਤਾਲ ਨੂੰ ਕਿਸੇ ਵੀ ਤਰਾਂ ਦਾ ਸਹਿਯੋਗ ਨਹੀਂ ਦੇਵੇਗੀ। 
ਇਸ ਮੀਟਿੰਗ ਵਿੱਚ ਖਾਸ ਤੌਰ ਤੇ ਪ੍ਰਮੁੱਖ ਸਕੱਤਰ ਸਿਹਤ ਸ੍ਰੀ ਹੁਸਨ ਲਾਲ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਜੀ.ਬੀ ਸਿੰਘ, ਆਈ.ਐਮ.ਏ. ਸੂਬਾ ਪ੍ਰਧਾਨ ਡਾ. ਕੁਲਦੀਪ ਸਿੰਘ ਮਾਨ ਅਤੇ ਜ਼ਿਲਿਆਂ ਦੇ ਹੋਰ ਮੈਂਬਰ ਸ਼ਾਮਿਲ ਸਨ 

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ