Saturday, November 23, 2024
BREAKING NEWS
ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

Doaba

ਪੰਜਾਬ ਪੁਲਿਸ ਨੇ ਜਲੰਧਰ ’ਚ ਜ਼ਬਰਦਸਤ ਗੋਲੀਬਾਰੀ ਪਿੱਛੋਂ ਲੰਡਾ ਗੈਂਗ ਦੇ ਦੋ ਗੈਂਗਸਟਰਾਂ ਨੂੰ ਕੀਤਾ ਕਾਬੂ; 7 ਹਥਿਆਰ ਬਰਾਮਦ

November 22, 2024 06:27 PM
SehajTimes

ਗ੍ਰਿਫਤਾਰ ਕੀਤੇ ਦੋਵੇਂ ਵਿਅਕਤੀ ਅਤੇ ਦੋ ਪੁਲਿਸ ਅਧਿਕਾਰੀ ਮੁੱਠਭੇੜ ਦੌਰਾਨ ਜਖ਼ਮੀ: ਡੀ.ਜੀ.ਪੀ. ਗੌਰਵ ਯਾਦਵ

ਦੋਵੇਂ ਗੈਂਗਸਟਰ ਲੰਡਾ ਦੇ ਇਸ਼ਾਰੇ ’ਤੇ ਵਿਰੋਧੀ ਗੈਂਗ ਦੇ ਦੋ ਕਾਰਕੁਨਾਂ ਨੂੰ ਖਤਮ ਕਰਨ ਦੀ ਰਚ ਰਹੇ ਸਨ ਸਾਜ਼ਿਸ਼ : ਸੀ.ਪੀ. ਸਵਪਨ ਸ਼ਰਮਾ

ਜਲੰਧਰ : ਸੰਗਠਿਤ ਅਪਰਾਧ ਵਿਰੁੱਧ ਜੰਗ ਵਿੱਚ ਇੱਕ ਵੱਡੀ ਸਫਲਤਾ ਦਰਜ ਕਰਦੇ ਹੋਏ, ਜਲੰਧਰ ਕਮਿਸ਼ਨਰੇਟ ਪੁਲਿਸ ਨੇ ਜਲੰਧਰ ਦੇ ਪਿੰਡ ਫੋਲਰੀਵਾਲ ਦੇ ਬਾਹਰਵਾਰ ਇੱਕ ਜ਼ਬਰਦਸਤ ਮੁੱਠਭੇੜ ਤੋਂ ਬਾਅਦ ਕਥਿਤ ਲੰਡਾ ਗਿਰੋਹ ਦੇ ਦੋ ਖ਼ਤਰਨਾਕ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਗੈਂਗਸਟਰਾਂ ਦੇ ਕਬਜ਼ੇ ਚੋਂ 7 ਹਥਿਆਰਾਂ ਸਮੇਤ ਛੇ ਮੈਗਜ਼ੀਨਾਂ ਅਤੇ ਛੇ ਕਾਰਤੂਸ ਬਰਾਮਦ ਕੀਤੇ ਗਏ ਹਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਜਸਕਰਨ ਉਰਫ ਕਰਨ ਵਾਸੀ ਭੀਖਾ ਨੰਗਲ ਕਰਤਾਰਪੁਰ ਅਤੇ ਫਗਵਾੜਾ ਦੇ ਮੇਹਲੀ ਗੇਟ ਸਥਿਤ ਮੁਹੱਲਾ ਥਾਣੇਦਾਰਾ ਦੇ ਰਹਿਣ ਵਾਲੇ ਫਤਿਹਦੀਪ ਸਿੰਘ ਉਰਫ ਪ੍ਰਦੀਪ ਸੈਣੀ ਵਜੋਂ ਹੋਈ ਹੈ। ਦੋਵਾਂ ਮੁਲਜ਼ਮਾਂ ਨੂੰ ਥਾਣਾ ਸਦਰ, ਜਲੰਧਰ ਵਿਖੇ ਦਰਜ ਕੇਸ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਨੂੰ ਜਲੰਧਰ ਕਮਿਸ਼ਨਰੇਟ ਖੇਤਰ ਵਿੱਚ ਲੰਡਾ ਗਿਰੋਹ ਨਾਲ ਸਬੰਧਤ ਅਪਰਾਧੀਆਂ ਦੀ ਮੌਜੂਦਗੀ ਬਾਰੇ ਖੁਫੀਆ ਇਤਲਾਹ ਮਿਲੀ ਸੀ , ਜਿਸ ਤੇ ਕਾਰਵਾਈ ਕਰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਜਲੰਧਰ ਸਵਪਨ ਸ਼ਰਮਾ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਨੇ ਇੱਕ ਵਿਆਪਕ ਅਭਿਆਨ ਚਲਾਇਆ ਅਤੇ ਪਿੰਡ ਫੋਲਰੀਵਾਲ ਨੇੜੇ ਦੋਸ਼ੀਆਂ ਦਾ ਟਿਕਾਣਾ ਦਾ ਪਤਾ ਲਗਾਉਣ ਵਿੱਚ ਸਫ਼ਲਤਾ ਹਾਸਲ ਕੀਤੀ।



ਉਨ੍ਹਾਂ ਦੱਸਿਆ ਕਿ ਕਾਰਵਾਈ ਨੂੰ ਅੰਜਾਮ ਦੇਣ ਲਈ ਪੁਲਿਸ ਟੀਮਾਂ ਨੇ ਬੜੀ ਮੁਸ਼ੱਕਤ ਨਾਲ ਕਾਫ਼ੀ ਦੂਰ ਤੱਕ ਦੋਸ਼ੀਆਂ ਦਾ ਪਿੱਛਾ ਕੀਤਾ ਅਤੇ ਇਸੇ ਦੌਰਾਨ ਗੈਂਗਸਟਰਾਂ ਨੇ ਪਿੱਛਾ ਕਰ ਰਹੀਆਂ ਪੁਲਿਸ ਟੀਮਾਂ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਕਰਕੇ ਪੁਲਿਸ ਪਾਰਟੀਆਂ ਨੂੰ ਵੀ ਜਵਾਬੀ ਕਰਦਿਆਂ ਗੋਲੀ ਚਲਾਉਣੀ ਪਈ । ਇਸ ਗੋਲੀਬਾਰੀ ਦੌਰਾਨ ਦੋਵੇਂ ਮੁਲਜ਼ਮਾਂ ਦੇ ਨਾਲ-ਨਾਲ ਦੋ ਪੁਲਿਸ ਅਧਿਕਾਰੀ ਵੀ ਗੋਲੀ ਲੱਗਣ ਨਾਲ ਜ਼ਖਮੀ ਹੋ ਗਏ। ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ, “ਆਪਰੇਸ਼ਨ ਦੌਰਾਨ ਦੋਵਾਂ ਪਾਸਿਆਂ ਤੋਂ 50 ਤੋਂ ਵੱਧ ਗੋਲੀਆਂ ਚਲਾਈਆਂ ਗਈਆਂ।

ਹੋਰ ਵੇਰਵੇ ਸਾਂਝੇ ਕਰਦਿਆਂ ਸੀ.ਪੀ. ਜਲੰਧਰ ਸਵਪਨ ਸ਼ਰਮਾ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਜ਼ਬਰਨ ਵਸੂਲੀ, ਕਤਲ ਅਤੇ ਇਰਾਦਾ ਕਤਲ ਸਮੇਤ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਸਨ। ਉਨ੍ਹਾਂ ਅੱਗੇ ਕਿਹਾ ਕਿ ਉਕਤ ਦੋਸ਼ੀ, ਗਿਰੋਹ ਦੇ ਹੋਰ ਮੈਂਬਰਾਂ ਨੂੰ ਲਾਜਿਸਟਿਕ ਸਹਾਇਤਾ ਪ੍ਰਦਾਨ ਕਰਨ ਅਤੇ ਅਪਰਾਧਿਕ ਸੰਗਠਨਾਂ ਨੂੰ ਹਥਿਆਰਾਂ ਦੀ ਸਪਲਾਈ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੇ ਸਨ।

ਸੀ.ਪੀ. ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਵੇਂ ਗੈਂਗਸਟਰ ਸਿੱਧੇ ਤੌਰ ’ਤੇ ਲੰਡਾ ਦੇ ਸੰਪਰਕ ਵਿੱਚ ਸਨ ਅਤੇ ਆਪਣੇ ਵਿਰੋਧੀ ਗੈਂਗ ਨਾਲ ਸਬੰਧਤ ਦੋ ਵਿਅਕਤੀਆਂ ਨੂੰ ਮੌਤ ਦੇ ਘਾਟ ਉਤਾਰਨ ਦੀ ਸਾਜ਼ਿਸ਼ ਰਚ ਰਹੇ ਸਨ।

ਉਨ੍ਹਾਂ ਦੱਸਿਆ ਕਿ ਜ਼ਖਮੀ ਗੈਂਗਸਟਰ ਅਤੇ ਪੁਲਿਸ ਅਧਿਕਾਰੀ ਦਾ ਸਥਾਨਕ ਹਸਪਤਾਲ ਵਿੱਚ ਜ਼ੇਰੇ-ਇਲਾਜ ਹਨ। ਉਨ੍ਹਾਂ ਕਿਹਾ ਕਿ ਗੈਂਗਸਟਰਾਂ ਦੇ ਨੈੱਟਵਰਕ ਅਤੇ ਹੋਰ ਅਪਰਾਧਿਕ ਸਮੂਹਾਂ ਨਾਲ ਸੰਭਾਵਿਤ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

Have something to say? Post your comment

 

More in Doaba

ਡੇਅਰੀ ਵਿਕਾਸ ਵਿਭਾਗ ਨੇ ਪਿੰਡ ਢੁੱਡੀ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਾਇਆ

ਕਣਕ ਦੀ ਫ਼ਸਲ ਨੂੰ ਕੀੜਿਆਂ ਤੋਂ ਬਚਾਉਣ ਲਈ ਸਿਫਾਰਸ਼ਸ਼ੁਦਾ ਕੀਟਨਾਸ਼ਕ ਹੀ ਵਰਤੇ ਜਾਣ : ਡਾ.ਅਮਰੀਕ ਸਿੰਘ

ਡਿਪਟੀ ਸਪੀਕਰ ਰੌੜੀ ਵੱਲੋਂ ਨਵੇਂ ਚੁਣੇ ਗਏ ਪੰਚਾਂ ਨੂੰ ਪਿੰਡਾਂ ਦੇ ਵਿਕਾਸ ਲਈ ਸਮਰਪਿਤ ਹੋਣ ਦਾ ਸੱਦਾ

ਮਹਿੰਦਰ ਭਗਤ ਨੇ ਜਲੰਧਰ ’ਚ 5443 ਨਵੇਂ ਚੁਣੇ ਗਏ ਪੰਚਾਇਤ ਮੈਂਬਰਾਂ ਨੂੰ ਚੁਕਾਈ ਸਹੁੰ

ਨਵੀਂਆਂ ਚੁਣੀਆਂ ਪੰਚਾਇਤਾਂ ਪਿੰਡਾਂ ਦੇ ਸਰਬਪੱਖੀ ਵਿਕਾਸ ਤੇ ਲੋਕ ਭਲਾਈ ਲਈ ਡਟਕੇ ਕੰਮ ਕਰਨ- ਡਾ.ਰਵਜੋਤ ਸਿੰਘ

ਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ

ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

ਸੰਤ ਪ੍ਰੀਤਮ ਦਾਸ ਮੇਮੋਰੀਅਲ ਚੈਰੀਟੇਬਲ ਹਸਪਤਾਲ ਰਾਏਪੁਰ ਵਿਖੇ ਅੱਖਾਂ ਦੇ ਮੁਫ਼ਤ ਕੈੰਪ ਦਾ ਕੀਤਾ ਸੰਤਾਂ ਮਹਾਪੁਰਸ਼ਾਂ ਨੇ ਉਦਘਾਟਨ

ਅਨਾਜ਼ ਮੰਡੀਆਂ ਵਿੱਚ ਹੁਣ ਤੱਕ 14.10 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਵਿੱਚੋਂ 97.71 ਫੀਸਦੀ ਝੋਨਾ ਖਰੀਦਿਆ ਜਾ ਚੁੱਕਾ ਹੈ : ਡੀ.ਸੀ ਜਤਿੰਦਰ ਜੋਰਵਾਲ

ਮੁੱਖ ਮੰਤਰੀ ਨੇ ਕੇਜਰੀਵਾਲ ਦੀ ਹਾਜ਼ਰੀ ਵਿੱਚ ਸੂਬੇ ਭਰ ਦੇ ਨਵੇਂ ਚੁਣੇ 10031 ਸਰਪੰਚਾਂ ਨੂੰ ਚੁਕਾਈ ਸਹੁੰ