Monday, November 25, 2024
BREAKING NEWS
ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

Chandigarh

ਨਵ-ਨਿਯੁਕਤ ਨੌਜਵਾਨਾਂ ਵੱਲੋਂ ਪਾਰਦਰਸ਼ੀ ਅਤੇ ਨਿਰਪੱਖ ਭਰਤੀ ਪ੍ਰਕਿਰਿਆ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਦੀ ਸ਼ਲਾਘਾ

November 25, 2024 09:02 PM
ਅਮਰਜੀਤ ਰਤਨ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਪੀ.ਐਸ.ਪੀ.ਸੀ.ਐਲ. ਦੇ ਮੁਲਾਜ਼ਮਾਂ ਨੇ ਭਰਤੀ ਪ੍ਰਕਿਰਿਆ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ 'ਆਪ' ਸਰਕਾਰ ਦੀ ਭਰਪੂਰ ਸ਼ਲਾਘਾ ਕੀਤੀ। ਦਸੂਹਾ ਤੋਂ ਗਗਨਦੀਪ ਕੌਰ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਦੋ ਸਾਲਾਂ ਵਿੱਚ ਉਸ ਨੂੰ ਮੁੱਖ ਮੰਤਰੀ ਵੱਲੋਂ ਦੂਜਾ ਨਿਯੁਕਤੀ ਪੱਤਰ ਮਿਲਿਆ ਹੈ। ਉਸ ਨੇ ਕਿਹਾ ਕਿ ਇਹ ਮੌਜੂਦਾ ਸੂਬਾ ਸਰਕਾਰ ਕਾਰਨ ਹੀ ਸੰਭਵ ਹੋਇਆ ਹੈ। ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਕੇ ਵਿਦੇਸ਼ ਜਾਣ ਦੇ ਰੁਝਾਨ ਨੂੰ ਬਦਲਣ ਲਈ ਉਸ ਨੇ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ। ਸੰਗਰੂਰ ਤੋਂ ਸੁਖਚੈਨ ਕੌਰ ਨੇ ਵੀ ਲੋਕ ਭਲਾਈ ਨੂੰ ਯਕੀਨੀ ਬਣਾਉਣ ਹਿੱਤ ਨੌਜਵਾਨਾਂ ਲਈ ਉਮੀਦ ਦੀ ਕਿਰਨ ਬਣਨ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ। ਉਸ ਨੇ ਕਿਹਾ ਕਿ ਹੋਰ ਕਿਸੇ ਵੀ ਸਰਕਾਰ ਨੇ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ। ਉਸ ਨੇ ਕਿਹਾ ਕਿ ਉਸ ਦਾ ਪਰਿਵਾਰ ਯੋਗਤਾ ਦੇ ਆਧਾਰ 'ਤੇ ਨੌਕਰੀਆਂ ਦੇਣ ਲਈ ਮੁੱਖ ਮੰਤਰੀ ਦਾ ਰਿਣੀ ਹੈ। ਸੰਗਰੂਰ ਤੋਂ ਜਸਪ੍ਰੀਤ ਕੌਰ ਨੇ ਵੀ ਪਾਰਦਰਸ਼ੀ ਅਤੇ ਨਿਰਪੱਖ ਭਰਤੀ ਪ੍ਰਕਿਰਿਆ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸ਼ਲਾਘਾ ਕੀਤੀ। ਉਸ ਨੇ ਦੱਸਿਆ ਕਿ ਉਹ ਲੰਬੇ ਸਮੇਂ ਤੋਂ ਨੌਕਰੀ ਪ੍ਰਾਪਤ ਕਰਨ ਲਈ ਯਤਨਸ਼ੀਲ ਸੀ ਅਤੇ ਉਸ ਦਾ ਪਰਿਵਾਰ ਮੁੱਖ ਮੰਤਰੀ ਦਾ ਕਰਜ਼ਦਾਰ ਹੈ।
ਅੰਮ੍ਰਿਤਸਰ ਦੇ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਬਹੁਤ ਸਧਾਰਨ ਪਰਿਵਾਰ ਨਾਲ ਸਬੰਧਤ ਹੈ ਅਤੇ ਉਸ ਦੇ ਪੂਰੇ ਪਰਿਵਾਰ ਵਿੱਚੋਂ ਉਸ ਨੂੰ ਹੀ ਪਹਿਲੀ ਵਾਰ ਸਰਕਾਰੀ ਨੌਕਰੀ ਮਿਲੀ ਹੈ। ਉਸ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਵੱਲੋਂ ਸਮੁੱਚੀ ਪ੍ਰਕਿਰਿਆ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹ ਕੇ ਇੱਕ ਨਵਾਂ ਮਾਪਦੰਡ ਸਥਾਪਤ ਕੀਤਾ ਗਿਆ ਹੈ। ਬਠਿੰਡਾ ਤੋਂ ਰੁਜਲ ਰਾਣੀ ਨੇ ਵੀ ਮੁੱਖ ਮੰਤਰੀ ਵੱਲੋਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੌਕਰੀ ਦੇ ਮੌਕੇ ਪ੍ਰਦਾਨ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਫਰੀਦਕੋਟ ਤੋਂ ਪਰਵਿੰਦਰ ਸਿੰਘ ਨੇ ਕਿਹਾ ਕਿ ਉਹ ਨਿਯੁਕਤੀ ਪ੍ਰਕਿਰਿਆ ਨੂੰ ਸਮਾਂਬੱਧ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਮੁੱਖ ਮੰਤਰੀ ਦੇ ਧੰਨਵਾਦੀ ਹੈ। ਸੰਗਰੂਰ ਦੇ ਰਹਿਣ ਵਾਲੇ ਰਾਹੁਲ ਸ਼ਰਮਾ ਨੇ ਦੱਸਿਆ ਕਿ ਉਸ ਨੇ ਇਟਲੀ ਤੋਂ ਵਾਪਸ ਆ ਕੇ ਨੌਕਰੀ ਜੁਆਇਨ ਕੀਤੀ ਹੈ ਅਤੇ ਨਿਯੁਕਤੀ ਪੱਤਰ ਮਿਲਣ ਉਪਰੰਤ ਘਰ ਚਲਾ ਜਾਵੇਗਾ। ਉਸ ਨੇ ਨੌਜਵਾਨਾਂ ਵਿੱਚ ਵਿਦੇਸ਼ ਜਾਣ ਦੇ ਰੁਝਾਨ ਨੂੰ ਬਦਲਣ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ।

Have something to say? Post your comment

 

More in Chandigarh

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਸ਼ਹਿਰ ਵਿੱਚ 120 ਕਰੋੜ ਰੁਪਏ ਦੇ ਵੱਖ-ਵੱਖ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਅਸ਼ੀਰਵਾਦ ਸਕੀਮ ਤਹਿਤ 9.51 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ

ਮੁੱਖ ਮੰਤਰੀ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਗੰਨੇ ਦੇ ਭਾਅ ਵਿੱਚ ਪ੍ਰਤੀ ਕੁਇੰਟਲ 10 ਰੁਪਏ ਇਜ਼ਾਫਾ

ਗੈਂਗਸਟਰਾਂ ਤੇ ਖਤਰਨਾਕ ਮੁਜਰਮਾਂ ਨੂੰ ਜਗਰਾਉਂ ਨੇੜੇ ਨਵੀਂ ਬਣ ਰਹੀ ਹਾਈ ਪ੍ਰੋਫਾਈਲ ਸਕਿਉਰਟੀ ਜੇਲ੍ਹ 'ਚ ਰੱਖਿਆ ਜਾਵੇਗਾ: ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ

ਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ ਬਿਨੈ ਪੱਤਰ ਮੰਗੇ

ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਨਾਭਾ ਅਤੇ ਫ਼ਾਜ਼ਿਲਕਾ ਜੇਲਾਂ ਵਿਖੇ ਪੈਟਰੋਲ ਪੰਪਾਂ ਦੇ ਉਦਘਾਟਨ

ਪੰਜਾਬ ਸਰਕਾਰ ਪਟਿਆਲਾ ਵਿੱਚ ਜਲਦੀ ਸ਼ੁਰੂ ਕਰੇਗੀ ਯੂਰੋਮਿਨ ਲਿੱਕ ਬਲਾਕਜ਼ ਪਲਾਂਟ

ਭਗਵੰਤ ਸਿੰਘ ਮਾਨ ਸਰਕਾਰ ਨੇ ਮਹਿਜ਼ 32 ਮਹੀਨਿਆਂ ‘ਚ ਤਕਰੀਬਨ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸ ਰਚਿਆ

ਪ੍ਰਾਈਵੇਟ ਸਕੂਲਾਂ ਵੱਲੋਂ ਸਰਕਾਰੀ ਹੁਕਮਾਂ ਦੀ ਪਾਲਣਾ ਨਾ ਕਰਨ ਤੇ ਹੋਵੇਗੀ ਸਖਤ ਕਾਰਵਾਈ: ਚੇਅਰਮੈਨ ਕੰਵਰਦੀਪ ਸਿੰਘ

ਨਵਜੋਤ ਸਿੰਘ ਸਿੱਧੂ ਵਿਰੁੱਧ ਹੋਵੇ ਪਰਚਾ ਦਰਜ : ਡਾ. ਦਲੇਰ ਸਿੰਘ ਮੁਲਤਾਨੀ