Wednesday, November 27, 2024
BREAKING NEWS
ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

Chandigarh

ਪੰਜਾਬ ਦੇ ਸਿਹਤ ਮੰਤਰੀ ਵੱਲੋਂ ਪੰਜਾਬ ਵਿੱਚ ਜਣੇਪੇ ਦੌਰਾਨ ਮਾਵਾਂ ਦੀ ਮੌਤ ਦਰ ਨੂੰ ਘਟਾਉਣ ਲਈ "ਸਿਰਜਣ" ਮੋਬਾਈਲ ਐਪ ਲਾਂਚ

November 26, 2024 09:16 PM
SehajTimes

ਸਿਹਤ ਮੰਤਰੀ ਨੇ ਪੰਜਾਬ ਵਿੱਚ ਜਣੇਪਾ ਦੌਰਾਨ ਹੋਣ ਵਾਲੀ ਉੱਚ ਮੌਤ ਦਰ ਨਾਲ ਨਜਿੱਠਣ ਦੀ ਗੰਭੀਰ ਲੋੜ 'ਤੇ ਦਿੱਤਾ ਜ਼ੋਰ

ਚੰਡੀਗੜ੍ਹ : ਜਣੇਪੇ ਦੌਰਾਨ ਅਤੇ ਨਵਜੰਮੇ ਬੱਚਿਆਂ ਨੂੰ ਬਿਹਤਰ ਦੇਖਭਾਲ ਸੇਵਾਵਾਂ ਪ੍ਰਦਾਨ ਕਰਨ ਲਈ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਮੋਬਾਈਲ-ਐਪ "ਸਿਰਜਣ" ਲਾਂਚ ਕੀਤੀ, ਜੋ ਅਤਿ-ਆਧੁਨਿਕ ਡਿਜੀਟਲ ਪਲੇਟਫਾਰਮ ਹੈ ਅਤੇ ਜਿਸਦਾ ਉਦੇਸ਼ ਸਿਹਤ ਸੰਭਾਲ ਪ੍ਰਦਾਤਾਵਾਂ ਨੂੰ ਗਰਭ ਅਵਸਥਾ, ਜਣੇਪੇ ਦੌਰਾਨ ਅਤੇ ਜਨਮ ਤੋਂ ਬਾਅਦ ਵਿਆਪਕ ਦੇਖਭਾਲ ਪ੍ਰਦਾਨ ਕਰਨ ਲਈ ਸਮਰੱਥ ਬਣਾਉਣਾ ਹੈ।
ਇਸ ਮੌਕੇ ਸਿਹਤ ਮੰਤਰੀ ਦੇ ਨਾਲ ਮਿਸ਼ਨ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ-ਕਮ-ਵਿਸ਼ੇਸ਼ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਘਨਸ਼ਿਆਮ ਥੋਰੀ ਅਤੇ ਡਾਇਰੈਕਟਰ ਪਰਿਵਾਰ ਭਲਾਈ ਡਾ. ਜਸਮਿੰਦਰ ਕੌਰ ਅਤੇ ਡਿਪਟੀ ਡਾਇਰੈਕਟਰ ਮਦਰ ਐਂਡ ਚਾਈਲਡ ਹੈਲਥ ਡਿਵੀਜ਼ਨ ਡਾ. ਨਵਜੋਤ ਵੀ ਮੌਜੂਦ ਸਨ। ਬੋਰਨ ਹੈਲਥੀ ਪ੍ਰੋਗਰਾਮ ਤਹਿਤ ਜਪਾਈਗੋ ਵੱਲੋਂ ਸਿਰਜਣ ਐਪ ਤਿਆਰ ਕਰਨ ਵਿੱਚ ਪੰਜਾਬ ਸਰਕਾਰ ਨੂੰ ਸਹਿਯੋਗ ਦਿੱਤਾ ਗਿਆ ਹੈ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਐਂਡਰੌਇਡ ਅਧਾਰਤ ਇਹ ਐਪਲੀਕੇਸ਼ਨ ਸਹਾਇਕ ਨਰਸ ਮਿਡਵਾਈਵਜ਼ (ਏ.ਐਨ.ਐਮ.) ਅਤੇ ਮੈਡੀਕਲ ਅਫਸਰਾਂ ਲਈ ਉੱਚ ਜੋਖਮ ਵਾਲੀਆਂ ਗਰਭ-ਅਵਸਥਾਵਾਂ ਨੂੰ ਟਰੈਕ ਕਰਕੇ ਜਨਮ ਤੋਂ ਪਹਿਲਾਂ, ਜਨਮ ਦੌਰਾਨ ਅਤੇ ਜਨਮ ਤੋਂ ਬਾਅਦ ਦੀ ਦੇਖਭਾਲ ਲਈ ਅਹਿਮ ਸਾਬਤ ਹੋਵੇਗੀ। ਉਹਨਾਂ ਕਿਹਾ ਕਿ ਇਹ ਉੱਚ-ਜੋਖਮ ਵਾਲੀਆਂ ਗਰਭ-ਅਵਸਥਾਵਾਂ ਦੀ ਪਛਾਣ, ਟਰੈਕਿੰਗ ਅਤੇ ਪ੍ਰਬੰਧਨ ਨੂੰ ਵੀ ਮਜ਼ਬੂਤ ਕਰੇਗੀ ਜਿਸ ਨਾਲ ਸਮੇਂ ਸਿਰ ਅਤੇ ਢੁਕਵੀਂ ਦੇਖਭਾਲ ਨੂੰ ਯਕੀਨੀ ਬਣਾਇਆ ਜਾ ਸਕੇਗਾ। ਉਨ੍ਹਾਂ ਅੱਗੇ ਕਿਹਾ ਕਿ ਇਹ ਐਪ ਲਾਭਪਾਤਰੀ ਲਈ ਜਨਮ ਤੋਂ ਪਹਿਲਾਂ ਤੋਂ ਜਣੇਪੇ ਦੀ ਮਿਆਦ ਤੱਕ ਨਿਰੰਤਰ ਦੇਖਭਾਲ ਦੀ ਸਹੂਲਤ ਵੀ ਪ੍ਰਦਾਨ ਕਰਦੀ ਹੈ।
ਉਨ੍ਹਾਂ ਕਿਹਾ ਕਿ ਮੋਬਾਈਲ ਐਪਲੀਕੇਸ਼ਨ ਨੂੰ ਬਲੂਟੁੱਥ ਰਾਹੀਂ ਡਿਜ਼ੀਟਲ ਡਿਵਾਈਸਾਂ ਨਾਲ ਜੋੜਿਆ ਜਾ ਸਕਦਾ ਹੈ ਜੋ ਲਾਭਪਾਤਰੀ ਦੇ ਮਾਪਦੰਡਾਂ ਨੂੰ ਸਿੱਧੇ ਐਪਲੀਕੇਸ਼ਨ 'ਤੇ ਟ੍ਰਾਂਸਫਰ ਕਰਦਾ ਹੈ ਅਤੇ ਕੋਈ ਵੀ ਐਂਟਰੀ ਖੁਦ ਕਰਨ ਦੀ ਲੋੜ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਐਪਲੀਕੇਸ਼ਨ ਐਪ 'ਤੇ ਦਰਜ ਕੀਤੇ ਗਏ ਜ਼ਰੂਰੀ ਤੱਤਾਂ ਦੇ ਅਧਾਰ 'ਤੇ ਉੱਚ-ਜੋਖਮ ਵਾਲੀਆਂ ਗਰਭ-ਅਵਸਥਾਵਾਂ ਦੀ ਪਛਾਣ ਕਰਕੇ ਉੱਚਿਤ ਫੈਸਲਾ ਲੈਣ ਵਿੱਚ ਮਦਦ ਕਰਦੀ ਹੈ ਅਤੇ ਏ.ਐਨ.ਐਮ. ਲਈ ਕਾਰਜ ਯੋਜਨਾ, ਐਮ,ਸੀ.ਪੀ. ਕਾਰਡ ਅਤੇ ਡੈਸ਼ਬੋਰਡ ਤਿਆਰ ਕਰਨ ਵਿੱਚ ਵੀ ਮਦਦ ਕਰਦੀ ਹੈ।
ਮੰਤਰੀ ਨੇ ਕਿਹਾ ਕਿ ਉੱਚ-ਜੋਖਮ ਵਾਲੀਆਂ ਗਰਭ-ਅਵਸਥਾਵਾਂ ਨੂੰ ਐਮ.ਓ. ਐਪ ਵਿੱਚ ਦੇਖ ਸਕਦੇ ਹਨ, ਜਿਸ ਨਾਲ ਮਰੀਜ਼ ਨੂੰ ਤੁਰੰਤ ਡਾਕਟਰੀ ਸਹਾਇਤਾ ਪ੍ਰਾਪਤ ਕਰਨ ਵਿੱਚ ਮਦਦ ਮਿਲੇਗੀ ਅਤੇ ਐਮ.ਓ. ਵੱਲੋਂ ਕੀਤੇ ਗਏ ਇਲਾਜ ਨੂੰ ਐਪ 'ਤੇ ਅਪਲੋਡ ਕੀਤਾ ਜਾ ਸਕਦਾ ਹੈ, ਜੋ ਕਿ ਐਪਲੀਕੇਸ਼ਨ ਦੀ ਵਰਤੋਂ ਕਰਦੇ ਹੋਏ ਸਬੰਧਤ ਏ.ਐਨ.ਐਮ. ਕੋਲ ਚਲਾ ਜਾਵੇਗਾ। ਉਨ੍ਹਾਂ ਕਿਹਾ ਕਿ ਲੇਬਰ ਰੂਮ ਵਿੱਚ ਐਪ 'ਤੇ ਸਾਰੀਆਂ ਜ਼ਰੂਰੀ ਚੀਜ਼ਾਂ ਨੂੰ ਰਿਕਾਰਡ ਕੀਤਾ ਜਾ ਸਕਦਾ ਹੈ ਜਿਸ ਨਾਲ ਕਿਸੇ ਵੀ ਖ਼ਤਰੇ ਜਾਂ ਵੱਡੀ ਸਹੂਲਤ ਵਿੱਚ ਰੈਫਰ ਕਰਨ ਦੀ ਜ਼ਰੂਰਤ ਦਾ ਪਤਾ ਲਗਾਇਆ ਜਾ ਸਕਦਾ ਹੈ।
ਸਿਹਤ ਮੰਤਰੀ ਨੇ ਪੰਜਾਬ ਵਿੱਚ ਜਣੇਪਾ ਦੌਰਾਨ ਹੋਣ ਵਾਲੀ ਉੱਚ ਮੌਤ ਦਰ ਨਾਲ ਨਜਿੱਠਣ ਦੀ ਗੰਭੀਰ ਲੋੜ 'ਤੇ ਜ਼ੋਰ ਦਿੱਤਾ ਅਤੇ ਮਾਵਾਂ ਅਤੇ ਨਵਜੰਮੇ ਬੱਚਿਆਂ ਲਈ ਮਿਆਰੀ ਸਿਹਤ ਦੇਖਭਾਲ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵੱਲ ਇੱਕ ਅਹਿਮ ਕਦਮ ਵਜੋਂ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ।
ਦੱਸਣਯੋਗ ਹੈ ਕਿ ਇਸ ਐਪ ਨੂੰ ਸ਼ੁਰੂਆਤੀ ਤੌਰ 'ਤੇ ਤਰਨਤਾਰਨ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਵਿੱਚ ਸ਼ੁਰੂ ਕੀਤਾ ਜਾਵੇਗਾ ਅਤੇ ਇਸਦੇ ਨਤੀਜਿਆਂ ਦੇ ਅਧਾਰ 'ਤੇ ਇਸ ਦਾ ਵਿਸਤਾਰ ਕੀਤਾ ਜਾਵੇਗਾ। ਇਸ ਪ੍ਰੋਗਰਾਮ ਦਾ ਉਦੇਸ਼ ਗਰਭਵਤੀ ਮਾਵਾਂ ਲਈ ਪ੍ਰਕਿਰਿਆਵਾਂ ਵਿੱਚ ਸੁਧਾਰ ਕਰਕੇ ਘੱਟ ਵਜਨ ਵਾਲੇ ਬੱਚਿਆਂ ਦੇ ਜਨਮ ਵਿੱਚ 10 ਫ਼ੀਸਦੀ ਤੱਕ ਕਮੀ ਲਿਆਉਣਾ ਹੈ।

Have something to say? Post your comment

 

More in Chandigarh

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਹੋਣਗੇ ਦਿੱਲੀ ਦੇ ਪ੍ਰਗਤੀ ਮੈਦਾਨ 'ਚ 'ਪੰਜਾਬ ਡੇਅ' ਸਮਾਗਮ ਦੇ ਮੁੱਖ ਮਹਿਮਾਨ

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਸਮੱਗਲਰ ਰਾਣੋ ਸਰਪੰਚ ਨੂੰ PIT-NDPS ਐਕਟ ਤਹਿਤ ਰੋਕਥਾਮ ਹਿਰਾਸਤ ਵਿੱਚ ਲੈਣ ਦੇ ਹੁਕਮਾਂ ਨੂੰ ਅਮਲ ਵਿੱਚ ਲਿਆਂਦਾ

ਐਸ.ਬੀ.ਐਸ. ਨਗਰ ਤੋਂ ਫੜੀ ਡੀ.ਏ.ਪੀ. ਖਾਦ ਵਿੱਚ ਨਾਈਟ੍ਰੋਜਨ ਤੇ ਫਾਸਫੋਰਸ ਦੀ ਵੱਡੀ ਕਮੀ ਬਾਰੇ ਲੈਬ ਟੈਸਟ ਵਿੱਚ ਹੋਈ ਪੁਸ਼ਟੀ; ਐਫਆਈਆਰ ਦਰਜ

ਮੋਹਾਲੀ ਦੀਆਂ ਦੋ ਲੜਕੀਆਂ ਦੀ ਏਅਰ ਫੋਰਸ ਅਕੈਡਮੀ ਲਈ ਚੋਣ; ਜਨਵਰੀ ਤੋਂ ਸ਼ੁਰੂ ਹੋਵੇਗੀ ਸਿਖਲਾਈ

ਪੰਜਾਬ ਭਰ ‘ਚ ‘ਬਾਲ ਵਿਆਹ ਮੁਕਤ ਭਾਰਤ ’ਮੁਹਿੰਮ ਸਬੰਧੀ ਕੱਲ੍ਹ 27 ਨਵੰਬਰ ਨੁੰ ਚੁਕਾਈ ਜਾਵੇਗੀ ਸਹੁੰ

ਸੁਨੀਲ ਕੁਮਾਰ ਬੰਸਲ ਬਣੇ ਸ਼੍ਰੀ ਖੱਟੂਸ਼ਿਆਮ ਯੁਵਾ ਮਿੱਤਰ ਮੰਡਲ ਟਰੱਸਟ ਦੇ ਪ੍ਰਧਾਨ

ਵਿਧਾਇਕ ਰੰਧਾਵਾ ਨੇ ਪਿੰਡ ਲੋਹਗੜ੍ਹ, ਜ਼ੀਰਕਪੁਰ ਵਿਖੇ ਇੰਟਰਲਾਕਿੰਗ ਟਾਈਲਾਂ ਨਾਲ ਬਣਾਈ ਸੜਕ ਦਾ ਕੀਤਾ ਉਦਘਾਟਨ

ਮਾਹਲ ਗੈਂਗ ਦੇ ਤਿੰਨ ਗੁਰਗੇ ਅਸਲੇ ਸਮੇਤ ਮੁਹਾਲੀ ਪੁਲੀਸ ਅਤੇ ਏ. ਜੀ. ਟੀ. ਐਫ. ਵੱਲੋਂ  ਗ੍ਰਿਫਤਾਰ, ਇਕ ਮੁਲਜਮ ਫਰਾਰ

ਐਨ ਆਰ ਆਈ ਥਾਣੇ ਵਿੱਚ 6 ਮਹੀਨੇ ਪਹਿਲਾਂ ਦਰ1 ਮਾਮਲੇ ਵਿੱਚ ਮੁਲਜਮਾਂ ਦੀ ਨਹੀਂ ਹੋਈ ਗ੍ਰਿਫ਼ਤਾਰੀ

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਸ਼ਹਿਰ ਵਿੱਚ 120 ਕਰੋੜ ਰੁਪਏ ਦੇ ਵੱਖ-ਵੱਖ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ