Wednesday, December 04, 2024
BREAKING NEWS
ਖੁਫ਼ੀਆ ਏਜੰਸੀਆਂ ਦੀ ਨਜ਼ਰ ਹੇਠ ਸੀ ਨਰਾਇਣ ਸਿੰਘ ਚੌੜਾਸੁਖਬੀਰ ਸਿੰਘ ਬਾਦਲ ’ਤੇ ਹਮਲਾ ਸੂਬਾ ਸਰਕਾਰ ਦੀ 100 ਫ਼ੀ ਸਦੀ ਲਾਪ੍ਰਵਾਹੀ : ਰਾਜਾ ਵੜਿੰਗਸੁਖਬੀਰ ਸਿੰਘ ਬਾਦਲ ’ਤੇ ਜਾਨ ਲੇਵਾ ਹਮਲਾਕੁੰਭੜਾ ਵਿਚ ਕਤਲ ਹੋਏ ਬੱਚਿਆਂ ਦੇ ਹੱਕ ਵਿਚ ਧਰਨਾ ਮਾਰਨ ਖਿਲਾਫ ਹੋਈ ਕਾਰਵਾਈਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

Chandigarh

ਸਪੀਕਰ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਦਾ ਦੌਰਾ ਕਰਨ ਆਈਆਂ ਸਕੂਲੀ ਤੇ ਕਾਲਜ ਵਿਦਿਆਰਥਣਾਂ ਨੂੰ ਜੀਵਨ ‘ਚ ਸਫਲ ਹੋਣ ਅਤੇ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਆ

November 28, 2024 03:02 PM
ਅਮਰਜੀਤ ਰਤਨ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਚੰਡੀਗੜ੍ਹ ਅਤੇ ਮੁਹਾਲੀ ਦੇ ਸਕੂਲਾਂ ਅਤੇ ਕਾਲਜਾਂ ਦੀਆਂ 30 ਦੇ ਕਰੀਬ ਵਿਦਿਆਰਥਣਾਂ, ਜੋ ਪੰਜਾਬ ਵਿਧਾਨ ਸਭਾ ਦਾ ਦੌਰਾ ਕਰਨ ਆਈਆਂ ਸਨ, ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਪਣਾ ਟੀਚਾ ਮਿੱਥ ਕੇ ਜੀਵਨ ‘ਚ ਸਫਲ ਹੋਣ ਅਤੇ ਚੰਗੇ ਨਾਗਰਿਕ ਬਣ ਕੇ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਲੋਕ ਭਲਾਈ ਦੇ ਉਦੇਸ਼ ਤਹਿਤ ਕੰਮ ਕਰ ਰਹੀ ਇੱਕ ਸਵੈ-ਸੇਵੀ ਸੰਸਥਾ ਦੇ ਨਾਲ ਜੁੜੀਆਂ ਇਨ੍ਹਾਂ ਵਿਦਿਆਰਥਣਾਂ ਦੇ ਗਰੁੱਪ ਵੱਲੋਂ ਪੰਜਾਬ ਵਿਧਾਨ ਸਭਾ ਦਾ ਦੌਰਾ ਕੀਤਾ ਗਿਆ। ਸਪੀਕਰ ਸ. ਸੰਧਵਾਂ ਨੇ ਜਿੱਥੇ ਇਨ੍ਹਾਂ ਵਿਦਿਆਰਥਣਾਂ ਨਾਲ ਵਿਸਥਾਰ ‘ਚ ਵਿਚਾਰ-ਵਟਾਂਦਰਾ ਕੀਤਾ, ਉਥੇ ਹੀ ਉਨ੍ਹਾਂ ਨੂੰ ਰਾਜਨੀਤੀ, ਬਿਜ਼ਨਸ, ਆਈ.ਏ.ਐਸ, ਪੀ.ਸੀ.ਐਸ, ਡਾਕਟਰ ਅਤੇ ਸਾਇੰਸਦਾਨ ਬਣਨ ਲਈ ਵੀ ਪ੍ਰੇਰਿਆ।

ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਅੱਜ ਦੇ ਵਿਦਿਆਰਥੀ, ਕੱਲ੍ਹ ਦੇ ਨੇਤਾ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ‘ਚ ਰਾਜਨੀਤੀ ‘ਚ ਆਉਣ ਦੀ ਰੁਚੀ ਹੋਣਾ ਚੰਗਾ ਸੰਕੇਤ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਜਾਗਰੂਕ ਰਹਿਣ ਦੀ ਪ੍ਰੇਰਣਾ ਦਿਦਿਆਂ ਕਿਹਾ ਕਿ ਸੂਬੇ ਅਤੇ ਦੇਸ਼ ‘ਚ ਵਾਪਰਦੀਆਂ ਕਾਨੂੰਨੀ, ਰਾਜਸੀ ਤੇ ਹੋਰਨਾਂ ਘਟਨਾਵਾਂ ‘ਤੇ ਤਿੱਖੀ ਨਜ਼ਰ ਰੱਖਣੀ ਰਾਜਨੀਤੀ ‘ਚ ਰੁਚੀ ਰੱਖਣ ਵਾਲਿਆਂ ਲਈ ਬੇਹੱਦ ਜ਼ਰੂਰੀ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਵੱਖ-ਵੱਖ ਘਟਨਾਵਾਂ ਦੀ ਪਰਖ-ਪੜਚੋਲ ਅਤੇ ਆਪਣਾ ਇੱਕ ਨਜ਼ਰੀਆ ਵਿਕਸਿਤ ਕਰਨਾ ਬੇਹੱਦ ਜ਼ਰੂਰੀ ਹੈ।

ਉਨ੍ਹਾਂ ਕਿਹਾ ਕਿ ਦੇਸ਼ ‘ਚ ਵਾਪਰਦਾ ਹਰ ਵਰਤਾਰਾ ਰਾਜਨੀਤੀ ਨਾਲ ਜੁੜਿਆ ਹੋਇਆ ਹੈ। ਇਸ ਲਈ ਜੇਕਰ ਵਿਦਿਆਰਥੀਆਂ ਦੀ ਰਾਜਨੀਤੀ ਵਿੱਚ ਦਿਲਚਸਪੀ ਹੈ ਤਾਂ ਉਹ ਅੱਗੇ ਵਧਣ ਅਤੇ ਇਹ ਜਾਣਨ ਦੀ ਕੋਸ਼ਿਸ਼ ਕਰਨ ਕਿ ਦੇਸ਼ ਵਿੱਚ ਕੀ ਵਾਪਰ ਰਿਹਾ ਹੈ। ਸਪੀਕਰ ਨੇ ਕਿਹਾ ਕਿ ਨੌਜਵਾਨਾਂ ਵੱਲੋਂ ਰਾਜਨੀਤੀ ਵਿੱਚ ਆਉਣ ਨਾਲ ਰਾਜਨੀਤੀ ਵਿੱਚ ਵੱਡਾ ਸੁਧਾਰ ਹੋਵੇਗਾ।

ਸਪੀਕਰ ਨਾਲ ਗੱਲਬਾਤ ਦੌਰਾਨ ਜਦੋਂ ਸੈਕਰਡ ਹਾਰਟ ਸੀਨੀਅਰ ਸੈਕੰਡਰੀ ਚੰਡੀਗੜ੍ਹ ਸਕੂਲ ਦੀ ਪੰਜਵੀਂ ਜਮਾਤ ਦੀ ਵਿਦਿਆਰਥਣ ਰਾਧਿਕਾ ਨੇ ਰਾਜਨੀਤੀ ‘ਚ ਆਉਣ ਅਤੇ ਪੰਜਾਬ ਵਿਧਾਨ ਸਭਾ ਦੀ ਸਪੀਕਰ ਬਣਨ ਦੀ ਇੱਛਾ ਜ਼ਾਹਿਰ ਕੀਤੀ, ਤਾਂ ਸ. ਸੰਧਵਾਂ ਨੇ ਉਸਨੂੰ ਸਪੀਕਰ ਦੀ ਕੁਰਸੀ ‘ਤੇ ਬਿਠਾਉਣ ਲਈ ਕਿਹਾ। ਉਸਨੂੰ ਵੀ.ਆਈ.ਪੀ. ਰੂਟ ਰਾਹੀਂ ਲਿਜਾ ਕੇ ਸਪੀਕਰ ਦੀ ਕੁਰਸੀ ‘ਤੇ ਬਿਠਾਇਆ ਗਿਆ ਅਤੇ ਹਾਜ਼ਰ ਸਮੂਹ ਵਿਦਿਆਰਥਣਾਂ ਨੂੰ ਵਿਧਾਨਕ ਕੰਮਕਾਰ, ਵਿਰੋਧੀ ਧਿਰ ਅਤੇ ਸੱਤਾ ਧਿਰ ਆਦਿ ਬਾਰੇ ਜਾਣਕਾਰੀ ਵੀ ਦਿੱਤੀ ਗਈ।

Have something to say? Post your comment

 

More in Chandigarh

ਖੁਫ਼ੀਆ ਏਜੰਸੀਆਂ ਦੀ ਨਜ਼ਰ ਹੇਠ ਸੀ ਨਰਾਇਣ ਸਿੰਘ ਚੌੜਾ

ਸੁਖਬੀਰ ਸਿੰਘ ਬਾਦਲ ’ਤੇ ਹਮਲਾ ਸੂਬਾ ਸਰਕਾਰ ਦੀ 100 ਫ਼ੀ ਸਦੀ ਲਾਪ੍ਰਵਾਹੀ : ਰਾਜਾ ਵੜਿੰਗ

ਸੁਖਬੀਰ ਸਿੰਘ ਬਾਦਲ ’ਤੇ ਜਾਨ ਲੇਵਾ ਹਮਲਾ

ਸਰਬੱਤ ਦੇ ਭਲੇ ਦੀ ਅਰਦਾਸ ਤੋਂ ਬਾਅਦ ਸਿਕਿਉਰਟੀ ਏਜੰਸੀ ਦਫਤਰ ਦਾ ਉਦਘਾਟਨ

ਪ੍ਰਧਾਨ ਮੰਤਰੀ ਦੀ ਚੰਡੀਗੜ੍ਹ ਫੇਰੀ ਤੇ ਕੌਮੀ ਇਨਸਾਫ ਮੋਰਚੇ ਵੱਲੋਂ ਸੈਂਕੜੇ ਲੋਕਾਂ ਨੇ ਮੋਦੀ ਗੋ ਬੈਕ ਦੇ ਲਾਏ ਨਾਅਰੇ

ਗਿੱਦੜਬਾਹਾ ਦੇ ਪਿੰਡ ਦੌਲਾ ਵਿੱਚ ਬਣੇਗਾ 3.36 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਦਾ ਪਹਿਲਾ ਪੀ.ਆਰ.ਟੀ.ਸੀ. ਸਬ-ਡਿਪੂ : ਲਾਲਜੀਤ ਸਿੰਘ ਭੁੱਲਰ

ਪੰਜਾਬ ਸਰਕਾਰ ਸੂਬੇ ਦੇ ਸਾਰੇ ਪਿੰਡਾਂ ਦੇ ਵਿਕਾਸ ਲਈ ਵਚਨਬੱਧ : ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਚੁਣੌਤੀਆਂ ਦੇ ਬਾਵਜੂਦ ਸੁਚਾਰੂ ਖ਼ਰੀਦ ਸੀਜ਼ਨ ਨੂੰ ਯਕੀਨੀ ਬਣਾਇਆ: ਲਾਲ ਚੰਦ ਕਟਾਰੂਚੱਕ

ਸਥਾਨਕ ਸਰਕਾਰਾਂ ਬਾਰੇ ਮੰਤਰੀ ਵਲੋਂ ਅਲਾਵਲਪੁਰ ’ਚ 10.61 ਕਰੋੜ ਰੁਪਏ ਦੇ ਸੀਵਰੇਜ ਪ੍ਰੋਜੈਕਟ ਦਾ ਨੀਂਹ ਪੱਥਰ

ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦੀ ਤਰੱਕੀ ਤੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ : ਡਾ. ਬਲਜੀਤ ਕੌਰ