ਸੁਨਾਮ : ਸੁਨਾਮ ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਡੀਏਵੀ ਪਬਲਿਕ ਸਕੂਲ ਵਿਖੇ ਤਿੰਨ ਰੋਜ਼ਾ ਖੇਡ ਮੇਲੇ ਦਾ ਉਦਘਾਟਨ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ਼ ਸੁਨਾਮ ਦੇ ਪ੍ਰਿੰਸੀਪਲ ਡਾਕਟਰ ਸੁਖਵਿੰਦਰ ਸਿੰਘ, ਵਾਈਸ ਪ੍ਰਿੰਸੀਪਲ ਡਾਕਟਰ ਅਚਲਾ ਸਿੰਗਲਾ ਅਤੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਦਰਸ਼ਨ ਸਿੰਘ ਨੇ ਕੀਤਾ। ਡੀਏਵੀ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਅਨੁਰਿੱਧ ਵਸ਼ਿਸ਼ਟ ਨੇ ਦੇਸ਼ ਦੇ ਪ੍ਰਸਿੱਧ ਖਿਡਾਰੀ ਨੀਰਜ ਚੋਪੜਾ, ਹਰਵਿੰਦਰ ਸਿੰਘ, ਸੇਹਖਮ, ਮੀਰਾਬਾਈ ਚਾਨੂੰ ਅਤੇ ਸੁਨੀਤਾ ਰਾਣੀ ਦੀਆਂ ਖੇਡ ਪ੍ਰਾਪਤੀਆਂ ਦਾ ਜ਼ਿਕਰ ਕੀਤਾ। ਸਕੂਲ ਦੇ ਚਾਰੇ ਹਾਊਸਾਂ, ਨੇਵੀ ਅਤੇ ਏਅਰ ਫੋਰਸ ਦੇ ਕੈਡਿਟਾਂ ਨੇ ਮਾਰਚ ਪਾਸਟ ਵਿੱਚ ਭਾਗ ਲਿਆ। ਮਹਿਮਾਨਾਂ ਨੇ ਕਬੂਤਰ ਵੀ ਛੱਡਕੇ ਖੇਡਾਂ ਦੀ ਸ਼ੁਰੂਆਤ ਕੀਤੀ। ਪਹਿਲੇ ਦਿਨ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਵਿੰਗ ਦੇ ਛੋਟੇ ਬੱਚਿਆਂ ਨੇ ਖੇਡਾਂ ਵਿੱਚ ਭਾਗ ਲਿਆ। 29 ਨੂੰ 6ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀ ਖੇਡਾਂ ਵਿੱਚ ਭਾਗ ਲੈਣਗੇ। ਖੇਡ ਮੇਲਾ 30 ਨਵੰਬਰ ਨੂੰ ਇਨਾਮ ਵੰਡ ਸਮਾਰੋਹ ਨਾਲ ਸਮਾਪਤ ਹੋਵੇਗਾ। ਇਸ ਮੌਕੇ ਬੋਲਦਿਆਂ ਮੁੱਖ ਮਹਿਮਾਨ ਕਾਲਜ਼ ਦੇ ਪ੍ਰਿੰਸੀਪਲ ਡਾਕਟਰ ਸੁਖਵਿੰਦਰ ਸਿੰਘ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਦਾ ਜ਼ਰੂਰੀ ਅੰਗ ਹਨ। ਇਸ ਲਈ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਭਾਗ ਲੈਂਦੇ ਰਹਿਣਾ ਚਾਹੀਦਾ ਹੈ। ਇਸ ਮੌਕੇ ਸਕੂਲ ਕਮੇਟੀ ਦੇ ਮੈਨੇਜਰ ਅਤੇ ਸਿੱਖਿਆ ਸਲਾਹਕਾਰ ਡਾਕਟਰ ਡੌਲੀ ਰਾਏ ਅਤੇ ਡਾਕਟਰ ਰਾਧਾ ਵਸ਼ਿਸ਼ਟ ਵੀ ਹਾਜ਼ਰ ਸਨ। ਇਸ ਮੌਕੇ ਸਕੂਲ ਕਮੇਟੀ ਦੇ ਡਾਇਰੈਕਟਰ ਪੀ.ਐਸ.ਧਾਲੀਵਾਲ, ਸੀਨੀਅਰ ਮੈਂਬਰ ਡਾਕਟਰ ਪ੍ਰਸ਼ੋਤਮ ਵਸ਼ਿਸ਼ਟ, ਸਤਿੰਦਰ ਸਿੰਘ ਧਾਲੀਵਾਲ ਅਤੇ ਡਾਕਟਰ ਅੰਬਰੀਸ਼ ਰਾਏ ਨੇ ਵੀ ਵਿਦਿਆਰਥੀਆਂ ਨੂੰ ਆਪਣੀਆਂ ਸ਼ੁਭ ਕਾਮਨਾਵਾਂ ਭੇਜੀਆਂ। ਖੇਡ ਮੇਲੇ ਵਿੱਚ ਸਕੂਲ ਦੇ ਪ੍ਰਿੰਸੀਪਲ ਵੀ.ਪੀ.ਗੁਪਤਾ ਅਤੇ ਵਾਈਸ ਪ੍ਰਿੰਸੀਪਲ ਅੰਤੂ ਗਰਗ ਸਮੇਤ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।