ਸੁਨਾਮ : ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਪ੍ਰਿੰਸੀਪਲ ਪ੍ਰੋਫੈਸਰ (ਡਾ. )ਸੁਖਵਿੰਦਰ ਸਿੰਘ ਦੀ ਰਹਿਨੁਮਾਈ ਅਤੇ ਰੈੱਡ ਰਿਬਨ ਕਲੱਬ ਦੇ ਇੰਚਾਰਜ ਡਾਕਟਰ ਗਗਨਦੀਪ ਸਿੰਘ ਦੀ ਅਗਵਾਈ ਵਿੱਚ ਵਿਦਿਆਰਥੀਆਂ ਦੇ "ਵਿਸ਼ਵ ਏਡਜ਼ ਦਿਵਸ" ਸਬੰਧੀ ਲੇਖ, ਪੇਂਟਿੰਗ ਅਤੇ ਸਲੋਗਨ ਮੁਕਾਬਲੇ ਕਰਵਾਏ ਗਏ ਇਸ ਮੌਕੇ ਵਿਦਿਆਰਥੀਆਂ ਨੂੰ ਏਡਜ਼ ਦੇ ਮਾਰੂ ਪ੍ਰਭਾਵਾਂ ਤੋਂ ਜਾਣੂੰ ਕਰਵਾਇਆ ਗਿਆ ਜੇਤੂ ਵਿਦਿਆਰਥੀਆਂ ਨੂੰ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਪੇਂਟਿੰਗ ਮੁਕਾਬਲਿਆਂ ਦੇ ਵਿੱਚ ਰਾਜਨਦੀਪ ਕੌਰ, ਹਰਪ੍ਰੀਤ ਕੌਰ 'ਤੇ ਸਰਬਜੀਤ ਕੌਰ ਨੇ ਪਹਿਲਾ ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ। ਸਲੋਗਨ ਮੁਕਾਬਲਿਆਂ ਵਿੱਚ ਪ੍ਰੀਤੀ, ਮਨਪ੍ਰੀਤ ਕੌਰ ਤੇ ਬਲਕਾਰ ਸਿੰਘ ਨੇ ਪਹਿਲਾ ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਲੇਖ ਮੁਕਾਬਲਿਆਂ ਵਿੱਚ ਸੀਮਾ ਖਾਨ, ਰਾਜਵਿੰਦਰ ਕੌਰ ਤੇ ਪੂਜਾ ਰਾਣੀ ਨੇ ਕਰਮਵਾਰ ਪਹਿਲਾ ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਵਾਈਸ ਪ੍ਰਿੰਸੀਪਲ ਡਾਕਟਰ ਅਚਲਾ, ਪ੍ਰੋਫੈਸਰ ਨਰਦੀਪ ਸਿੰਘ ਅਤੇ ਸਟਾਫ ਮੈਂਬਰ ਹਾਜ਼ਰ ਸਨ।