Thursday, December 05, 2024
BREAKING NEWS
ਖੁਫ਼ੀਆ ਏਜੰਸੀਆਂ ਦੀ ਨਜ਼ਰ ਹੇਠ ਸੀ ਨਰਾਇਣ ਸਿੰਘ ਚੌੜਾਸੁਖਬੀਰ ਸਿੰਘ ਬਾਦਲ ’ਤੇ ਹਮਲਾ ਸੂਬਾ ਸਰਕਾਰ ਦੀ 100 ਫ਼ੀ ਸਦੀ ਲਾਪ੍ਰਵਾਹੀ : ਰਾਜਾ ਵੜਿੰਗਸੁਖਬੀਰ ਸਿੰਘ ਬਾਦਲ ’ਤੇ ਜਾਨ ਲੇਵਾ ਹਮਲਾਕੁੰਭੜਾ ਵਿਚ ਕਤਲ ਹੋਏ ਬੱਚਿਆਂ ਦੇ ਹੱਕ ਵਿਚ ਧਰਨਾ ਮਾਰਨ ਖਿਲਾਫ ਹੋਈ ਕਾਰਵਾਈਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

Malwa

ਐਮ.ਐਲ.ਏ ਨਾਭਾ ਗੁਰਦੇਵ ਸਿੰਘ ਦੇਵ ਮਾਨ ਨੂੰ ਸਦਮਾ, ਪਿਤਾ ਦਾ ਦੇਹਾਂਤ

November 28, 2024 09:27 PM
SehajTimes

ਸਨੌਰ : ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੂੰ ਅੱਜ ਸਵੇਰੇ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਜੀ ਸਰਦਾਰ ਲਾਲ ਸਿੰਘ, ਸੰਖੇਪ ਬਿਮਾਰੀ ਤੋਂ ਬਾਅਦ ਅੱਜ ਸਵੇਰੇ ਅਕਾਲ ਚਲਾਣਾ ਕਰ ਗਏ। ਉਹ ਆਪਣੀ ਪਤਨੀ ਮਾਤਾ ਭਾਗ ਕੌਰ, ਛੇ ਸਪੁੱਤਰਾਂ ਹਰਦੇਵ ਸਿੰਘ, ਜਸਦੇਵ ਸਿੰਘ, ਗੁਰਦੇਵ ਸਿੰਘ ਦੇਵ ਮਾਨ, ਸੁਖਦੇਵ ਸਿੰਘ ਮਾਨ, ਕਪਿਲ ਮਾਨ ਤੇ ਗੁਲਾਬ ਮਾਨ ਸਮੇਤ ਦੋ ਪੁੱਤਰੀਆਂ ਜਸਵਿੰਦਰ ਕੌਰ ਤੇ ਸੁਖਵਿੰਦਰ ਕੌਰ ਅਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਸਦੀਵੀ ਵਿਛੋੜਾ ਦੇ ਗਏ ਹਨ।
ਉਨ੍ਹਾਂ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਫਤਿਹਪੁਰ ਰਾਜਪੂਤਾਂ ਵਿਖੇ ਸਥਿਤ ਸਮਸ਼ਾਨਘਾਟ ਵਿਖੇ ਪੂਰੀਆਂ ਧਾਰਮਿਕ ਰਹੁ ਰੀਤਾਂ ਮੁਤਾਬਕ ਕਰ ਦਿੱਤਾ ਗਿਆ, ਜਿਥੇ ਉਨ੍ਹਾਂ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ। ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਸ. ਗੁਰਦੇਵ ਸਿੰਘ ਦੇਵ ਮਾਨ ਨੇ ਦਿਖਾਈ।
ਪਰਿਵਾਰਕ ਸੂਤਰਾਂ ਮੁਤਾਬਕ ਸਰਦਾਰ ਲਾਲ ਸਿੰਘ ਦੇ ਫੁੱਲ ਚੁਗਣ ਦੀ ਰਸਮ 29 ਨਵੰਬਰ ਨੂੰ ਪਿੰਡ ਫਤਿਹਪੁਰ ਰਾਜਪੂਤਾਂ ਦੇ ਸਮਸ਼ਾਨਘਾਟ ਵਿਖੇ ਸਵੇਰੇ 9 ਵਜੇ ਹੋਵੇਗੀ।
ਇਸੇ ਦੌਰਾਨ ਐਸ.ਐਸ.ਪੀ ਪਟਿਆਲਾ ਡਾ. ਨਾਨਕ ਸਿੰਘ, ਏਡੀਸੀ ਇਸ਼ਾ ਸਿੰਗਲ, ਐਸਡੀਐਮ ਨਾਭਾ ਡਾ. ਇਸਮਤ ਵਿਜੈ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਭੁਪੇਸ਼ ਚੱਠਾ ਨੇ ਸਰਦਾਰ ਲਾਲ ਸਿੰਘ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ। ਉਨ੍ਹਾਂ ਕਿਹਾ ਕਿ ਪਿਤਾ ਜੀ ਦੇ ਅਕਾਲ ਚਲਾਣੇ ਨਾਲ ਪਰਿਵਾਰ ਨੂੰ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਨੇ ਪਰਮਾਤਮਾਂ ਕੋਲ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ 'ਚ ਨਿਵਾਸ ਬਖ਼ਸ਼ਣ ਅਤੇ ਪੀੜਤ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨ।
ਪਰਿਵਾਰ ਨਾਲ ਇਸ ਦੁੱਖ ਦੀ ਘੜੀ ਵਿੱਚ ਐਮ.ਐਲ.ਏ ਮਾਨਸਾ ਵਿਜੇ ਸਿੰਗਲਾ, ਸ. ਹਰਮੀਤ ਸਿੰਘ ਪਠਾਣਮਾਜਰਾ ਦੇ ਧਰਮਪਤਨੀ ਸਿਮਰਨਜੀਤ ਕੌਰ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆ ਵਾਲਾ, ਸਾਬਕਾ ਵਿਧਾਇਕ ਰਮੇਸ਼ ਸਿੰਗਲਾ, ਐਸਪੀ ਰਾਜੇਸ਼ ਛਿੱਬੜ, ਐਸਪੀ ਦਵਿੰਦਰ ਅੱਤਰੀ, ਡੀਐਸਪੀ ਹਰਦੀਪ ਸਿੰਘ ਬੰਡੂਗਰ, ਡੀਐਸਪੀ ਮਨਦੀਪ ਕੌਰ, ਸੁਰਿੰਦਰਪਾਲ ਸ਼ਰਮਾ, ਭੁਪਿੰਦਰ ਸਿੰਘ, ਬਲਜਿੰਦਰ ਸਿੰਘ ਕਾਹਲੋਂ, ਮਨਪ੍ਰੀਤ ਸਿੰਘ, ਹਰਮੀਕ ਸਿੰਘ ਬਾਜਵਾ, ਪਾਖਰ ਸਿੰਘ ਸਹੌਲੀ, ਨਰਿੰਦਰ ਬਾਂਸਲ, ਦੀਪਾ ਰਾਮਗੜ੍ਹ, ਜਗਤਾਰ ਸਿੰਘ ਸੰਧੂ, ਗੌਤਮ ਬਾਤਿਸ਼, ਅਮਰਦੀਪ ਖੰਨਾ, ਵਿਜੇ ਕੁਮਾਰ, ਪੰਕਜ ਪੱਪੂ, ਹਰਸਿਮਰਨ ਸਿੰਘ ਸਾਹਨੀ, ਅਜੇ ਜਿੰਦਲ, ਸੁਰਜੀਤ ਸਿੰਘ ਅਬਲੋਵਾਲ, ਵਿਨੋਦ ਕੁਮਾਰ ਗਰਗ, ਕ੍ਰਿਸ਼ਨ ਮੰਗਲਾ, ਕਰਮਜੀਤ ਸਿੰਘ, ਸੁਖਜਿੰਦਰ ਸਿੰਘ ਟੌਹੜਾ, ਮੇਜਰ ਸਿੰਘ ਟਿਵਾਣਾ, ਦਿਲਬਾਗ ਸਿੰਘ, ਤਹਿਸੀਲਦਾਰ ਸੁਖਜਿੰਦਰ ਸਿੰਘ ਟਿਵਾਣਾ, ਸੁਖਵਿੰਦਰ ਸਿੰਘ ਕਲਿਆਣ, ਮੇਜਰ ਤੂੰਗਾਂ, ਸਿਮਰਨਜੀਤ ਸਿੰਘ, ਗੁਰਵਿੰਦਰ ਸਿੰਘ, ਜਸਵਿੰਦਰ ਸਿੰਘ, ਚਰਨ ਸਿੰਘ, ਪਰਗਟ ਸਿੰਘ ਅਗੇਤੀ, ਸਤਪਾਲ ਮਿੱਤਲ, ਤੇਜਿੰਦਰ ਸਿੰਘ ਖਹਿਰਾ, ਜਸਵੀਰ ਸਿੰਘ ਸਮੇਤ ਵੱਡੀ ਗਿਣਤੀ ਰਿਸ਼ਤੇਦਾਰ, ਦੋਸਤ ਮਿੱਤਰ ਤੇ ਹੋਰ ਪਤਵੰਤੇ ਹਾਜ਼ਰ ਸਨ।

Have something to say? Post your comment

 

More in Malwa

ਸੁਖਬੀਰ ਬਾਦਲ 'ਤੇ ਹਮਲਾ ਘਿਨਾਉਣੀ ਹਰਕਤ : ਪ੍ਰਿਤਪਾਲ ਸਿੰਘ ਹਾਂਡਾ 

ਨਸ਼ਾ ਮਨੁੱਖ ਨੂੰ ਸਰੀਰਕ ਤੇ ਸਮਾਜਿਕ ਵਿੱਚੋਂ ਖਤਮ ਕਰਦੈ : ਸਿੰਗਲਾ

ਕੈਪਟਨ ਅਮਰਿੰਦਰ ਨੇ ਸੁਖਬੀਰ ਬਾਦਲ 'ਤੇ ਹਮਲੇ ਦੀ ਕੀਤੀ ਨਿੰਦਾ

ਆਂਗਣਵਾੜੀ ਵਰਕਰਾਂ ਨੇ ਫੂਕੀਆਂ ਯਾਦ ਪੱਤਰ ਦੀਆਂ ਕਾਪੀਆਂ 

ਰਜਿਸਟਰੀਆਂ ਨਾ ਹੋਣ ਤੋਂ ਖ਼ਫ਼ਾ ਲੋਕਾਂ ਨੇ ਕੀਤਾ ਚੱਕਾ ਜਾਮ 

ਪੰਜਾਬ ਸਰਕਾਰ ਨੇ 32 ਮਹੀਨਿਆਂ 'ਚ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ, ਹੋਰ ਨੌਕਰੀਆਂ ਵੀ ਛੇਤੀ: ਮੁੱਖ ਮੰਤਰੀ ਦਾ ਐਲਾਨ

ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ਪੰਜ ਸਿੰਘ ਸਾਹਿਬਾਨ ਵੱਲੋਂ ਸੁਣਾਏ ਫੈਸਲੇ ਦੀ ਕੀਤੀ ਸਲਾਘਾ 

ਪਾਤੜਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ

ਮਾਨ ਸਰਕਾਰ ਖ਼ਿਲਾਫ਼ ਲੋਕਾਂ 'ਚ ਪਨਪ ਰਿਹਾ ਰੋਸ :ਰਾਜਾ ਬੀਰ ਕਲਾਂ 

ਬੀਤੇ ਮਹੀਨੇ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਸੰਗਰੂਰ ਵਿਖੇ 29 ਮੁਕੱਦਮੇ ਦਰਜ : SSP ਸਰਤਾਜ ਸਿੰਘ ਚਾਹਲ