ਸੁਨਾਮ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਾਜਨ ਸਿੰਗਲਾ ਨੇ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਪਾਰਟੀ ਦਾ ਸੂਬਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ। ਇਸ ਮੌਕੇ ‘ਆਪ’ ਆਗੂ ਰਾਜਨ ਸਿੰਗਲਾ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਅਮਨ ਅਰੋੜਾ ਦੇ ਸੂਬਾ ਪ੍ਰਧਾਨ ਬਣਨ ਨਾਲ ਜਿੱਥੇ ਪੂਰੇ ਸੁਨਾਮ ਵਿੱਚ ਜਸ਼ਨ ਦਾ ਮਾਹੌਲ ਹੈ, ਉੱਥੇ ਹੀ ਪੰਜਾਬ ਵਿੱਚ ਪਾਰਟੀ ਵਰਕਰਾਂ ਵਿੱਚ ਖੁਸ਼ੀ ਪਾਈ ਜਾ ਰਹੀ ਹੈ। ਅਮਨ ਅਰੋੜਾ ਜ਼ਮੀਨੀ ਪੱਧਰ ਦੇ ਆਗੂ ਹਨ ਅਤੇ ਪਾਰਟੀ ਵਿੱਚ ਵੱਖ-ਵੱਖ ਅਹੁਦਿਆਂ 'ਤੇ ਕੰਮ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਮਨ ਅਰੋੜਾ ਇਸ ਨਵੀਂ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੇ ਕੰਮਾਂ ਲਈ ਹਮੇਸ਼ਾ ਤਤਪਰ ਰਹਿਣਗੇ ਅਤੇ ਹਲਕੇ ਦੇ ਸਰਬਪੱਖੀ ਵਿਕਾਸ ਨੂੰ ਹੋਰ ਤੇਜ਼ ਕਰਦੇ ਹੋਏ ਆਮ ਆਦਮੀ ਪਾਰਟੀ ਹੋਰ ਵੀ ਮਜਬੂਤ ਹੋਵੇਗੀ।