Wednesday, December 04, 2024
BREAKING NEWS
ਕੁੰਭੜਾ ਵਿਚ ਕਤਲ ਹੋਏ ਬੱਚਿਆਂ ਦੇ ਹੱਕ ਵਿਚ ਧਰਨਾ ਮਾਰਨ ਖਿਲਾਫ ਹੋਈ ਕਾਰਵਾਈਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ

Malwa

ਬੀਤੇ ਮਹੀਨੇ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਸੰਗਰੂਰ ਵਿਖੇ 29 ਮੁਕੱਦਮੇ ਦਰਜ : SSP ਸਰਤਾਜ ਸਿੰਘ ਚਾਹਲ

December 02, 2024 02:24 PM
SehajTimes
ਸੰਗਰੂਰ : ਐਸ.ਐਸ.ਪੀ ਸੰਗਰੂਰ ਸ੍ਰੀ ਸਰਤਾਜ ਸਿੰਘ ਚਾਹਲ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਗਈ ਮੁਹਿੰੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 01.11.24 ਤੋਂ 30.11.24 ਤੱਕ ਡਰੱਗ ਦੇ 18 ਮੁਕੱਦਮੇ ਦਰਜ ਕਰਕੇ 22 ਕਥਿਤ ਦੋਸ਼ੀ ਕਾਬੂ ਕਰਕੇ 01 ਕਿੱਲੋ 397 ਗ੍ਰਾਮ ਹੈਰੋਇਨ, 02 ਕਿਲੋਗ੍ਰਾਮ ਅਫੀਮ, 82 ਕਿੱਲੋਗ੍ਰਾਮ ਭੂੱਕੀ ਚੂਰਾ ਪੋਸਤ, 01 ਕਿਲੋਗ੍ਰਾਮ ਗਾਂਜਾ, 6600 ਨਸ਼ੀਲੀਆਂ ਗੋਲੀਆਂ ਅਤੇ 4,15,000/- ਰੁਪਏ ਡਰੱਗ ਮਨੀ ਬ੍ਰਾਮਦ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ 11 ਮੁਕੱਦਮੇ ਦਰਜ ਕਰਕੇ 09 ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ ਅਤੇ 126 ਲੀਟਰ ਸ਼ਰਾਬ ਠੇਕਾ ਦੇਸੀ, 38.750 ਲੀਟਰ ਸ਼ਰਾਬ ਨਜਾਇਜ ਅਤੇ 450 ਲੀਟਰ ਲਾਹਣ ਬ੍ਰਾਮਦ ਕਰਵਾਈ ਗਈ। ਇਸ ਤੋਂ ਇਲਾਵਾ ਦੜੇ ਸੱਟੇ ਦਾ ਧੰਦਾ ਕਰਨ ਵਾਲੇ 04 ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ 04 ਮੁਕੱਦਮੇ ਦਰਜ ਕਰਕੇ 56,400/- ਰੁਪਏ ਬ੍ਰਾਮਦ ਕਰਵਾਏ ਗਏ ਹਨ। 
 
ਐਸਐਸਪੀ ਸਰਤਾਜ ਸਿੰਘ ਚਾਹਲ ਨੇ ਨਾਗਰਿਕਾਂ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ। ਉਨ੍ਹਾਂ ਦੱਸਿਆ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ, ਖੇਡ ਕਲੱਬਾਂ ਤੇ ਮੋਹਤਬਰ ਪੁਰਸ਼ਾਂ ਨਾਲ ਮੀਟਿੰਗਾਂ ਕਰਕੇ ਆਮ ਪਬਲਿਕ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ ਅਤੇ ਵੱਖ ਵੱਖ ਗਜਟਿਡ ਅਫਸਰਾਂ ਵੱਲੋਂ 115 ਪਿੰਡਾਂ ਤੇ ਕਸਬਿਆਂ ਵਿੱਚ ਆਮ ਪਬਲਿਕ ਨਾਲ ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਆਮ ਪਬਲਿਕ ਨੂੰ ਨਸ਼ੇ ਦਾ ਧੰਦਾ ਕਰਨ ਵਾਲੇ ਸਮੱਗਲਰਾਂ ਸਬੰਧੀ ਪੁਲਿਸ ਨੂੰ ਇਤਲਾਹਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਨਸ਼ਿਆਂ ਖਿਲਾਫ ਜੰਗ ਜਾਰੀ ਹੈ।
 
 
 

Have something to say? Post your comment

 

More in Malwa

ਰਜਿਸਟਰੀਆਂ ਨਾ ਹੋਣ ਤੋਂ ਖ਼ਫ਼ਾ ਲੋਕਾਂ ਨੇ ਕੀਤਾ ਚੱਕਾ ਜਾਮ 

ਪੰਜਾਬ ਸਰਕਾਰ ਨੇ 32 ਮਹੀਨਿਆਂ 'ਚ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ, ਹੋਰ ਨੌਕਰੀਆਂ ਵੀ ਛੇਤੀ: ਮੁੱਖ ਮੰਤਰੀ ਦਾ ਐਲਾਨ

ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ਪੰਜ ਸਿੰਘ ਸਾਹਿਬਾਨ ਵੱਲੋਂ ਸੁਣਾਏ ਫੈਸਲੇ ਦੀ ਕੀਤੀ ਸਲਾਘਾ 

ਪਾਤੜਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ

ਮਾਨ ਸਰਕਾਰ ਖ਼ਿਲਾਫ਼ ਲੋਕਾਂ 'ਚ ਪਨਪ ਰਿਹਾ ਰੋਸ :ਰਾਜਾ ਬੀਰ ਕਲਾਂ 

ਬਰਾਬਰਤਾ ਦਾ ਸੁਨੇਹਾ ਦਿੰਦੀ ਸਾਈਕਲ ਯਾਤਰਾ ਸੁਨਾਮ ਪੁੱਜੀ 

ਕਿਸਾਨ ਦੀ ਕਰੰਟ ਲੱਗਣ ਨਾਲ ਮੌਤ 

ਮੁੱਖ ਮੰਤਰੀ ਦੀ ਕੋਠੀ ਘੇਰਨ ਲਈ ਕਿਸਾਨਾਂ ਨੇ ਵਿੱਢੀ ਲਾਮਬੰਦੀ 

ਰਾਜਨ ਸਿੰਗਲਾ ਨੇ ਅਮਨ ਅਰੋੜਾ ਨੂੰ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ 

ਐਮ.ਐਲ.ਏ ਨਾਭਾ ਗੁਰਦੇਵ ਸਿੰਘ ਦੇਵ ਮਾਨ ਨੂੰ ਸਦਮਾ, ਪਿਤਾ ਦਾ ਦੇਹਾਂਤ