ਸੁਨਾਮ : ਸੀਨੀਅਰ ਕਾਂਗਰਸੀ ਆਗੂ ਅਤੇ ਜ਼ਿਲ੍ਹਾ ਯੋਜਨਾ ਬੋਰਡ ਸੰਗਰੂਰ ਦੇ ਸਾਬਕਾ ਚੇਅਰਮੈਨ ਰਾਜਿੰਦਰ ਸਿੰਘ ਰਾਜਾ ਬੀਰਕਲਾਂ ਨੇ ਕਿਹਾ ਕਿ ਸੂਬੇ ਦੇ ਲੋਕਾਂ ਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ। ਚੋਣਾਂ ਤੋਂ ਪਹਿਲਾਂ ਰਾਜ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵਾਸਤੇ ਕੋਰਾ ਝੂਠ ਬੋਲਿਆ ਜਾ ਰਿਹਾ ਹੈ। ਸੋਮਵਾਰ ਨੂੰ ਸੁਨਾਮ ਵਿਧਾਨ ਸਭਾ ਹਲਕੇ ਦੇ ਪਿੰਡ ਸ਼ੇਰੋਂ ਵਿਖੇ ਕਾਂਗਰਸ ਪਾਰਟੀ ਦੇ ਵਰਕਰਾਂ ਨਾਲ ਮੀਟਿੰਗ ਕਰਨ ਉਪਰੰਤ ਗੱਲਬਾਤ ਕਰਦਿਆਂ ਸਾਬਕਾ ਚੇਅਰਮੈਨ ਰਾਜਿੰਦਰ ਸਿੰਘ ਰਾਜਾ ਬੀਰਕਲਾਂ ਨੇ ਆਖਿਆ ਕਿ ਆਮ ਆਦਮੀ ਪਾਰਟੀ ਵੱਲੋਂ ਸਰਕਾਰੀ ਨੌਕਰੀਆਂ ਦੇਣ ਵਿੱਚ ਕੋਰਾ ਝੂਠ ਬੋਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਮਗਰਲੀਆਂ ਸਰਕਾਰਾਂ ਸਮੇਂ ਹੋਈ ਭਰਤੀ ਨੂੰ ਆਪਣੀਆਂ ਦੱਸ ਕੇ ਰਾਜ ਦੀ ਜਨਤਾ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਸੂਬੇ ਦੀ ਭਗਵੰਤ ਮਾਨ ਸਰਕਾਰ ਇਸ ਸਬੰਧੀ ਦੱਸਣ ਲਈ ਤਿਆਰ ਨਹੀਂ ਕਿ ਇੰਨਾਂ ਭਰਤੀਆਂ ਲਈ ਕਦੋਂ ਇਸ਼ਤਿਹਾਰ ਜਾਰੀ ਕੀਤੇ ਅਤੇ ਕਦੋਂ ਪੇਪਰ ਲਏ ਗਏ। ਕਾਂਗਰਸ ਆਗੂ ਨੇ ਦਾਅਵਾ ਕੀਤਾ ਕਿ ਮੌਜੂਦਾ ਸਮੇਂ ਸੂਬੇ ਦੇ ਲੋਕਾਂ ਦਾ ਕਾਂਗਰਸ ਪਾਰਟੀ ਪ੍ਰਤੀ ਮੋਹ ਜਾਗ ਰਿਹਾ ਹੈ। 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਸੂਬੇ ਦੀ ਸਰਕਾਰ ਨੇ ਬੀਬੀਆਂ ਨੂੰ ਗਿਆਰਾਂ ਗਿਆਰਾਂ ਸੌ ਰੁਪਏ ਦੇਣ ਵੱਲ ਧਿਆਨ ਨਹੀਂ ਦਿੱਤਾ ਸਗੋਂ ਲਾਰਿਆਂ ਨਾਲ ਬੁੱਤਾ ਸਾਰਿਆ ਜਾ ਰਿਹਾ ਹੈ। ਇਸ ਮੌਕੇ ਅਵਤਾਰ ਸਿੰਘ ਸ਼ੇਰੋਂ ਵਾਇਸ ਪ੍ਰਧਾਨ ਕਿਸ਼ਾਨ ਸੈੱਲ ਕਾਂਗਰਸ ਪੰਜਾਬ, ਦਿਲਪ੍ਰੀਤ ਸਿੰਘ ਮੈਂਬਰ, ਅਮਨਾ ਮੈਂਬਰ, ਕਿੰਦੀ ਮੈਂਬਰ, ਅਮਰੀਕ ਸਿੰਘ ਮੈਂਬਰ,ਮੱਖਣ ਮੈਂਬਰ, ਯਸ਼ ਸ਼ਰਮਾ, ਕਾਲਾ, ਸੁਖਵਿੰਦਰ ਸਿੰਘ, ਗਗਨਾ ਸਾਬ, ਹਾਕਮ ਸਿੰਘ ਪ੍ਰਧਾਨ ਸਮੂਹ ਬਾਬਾ ਨਾਮਦੇਵ ਕਮੇਟੀ ਸ਼ੇਰੋਂ ਆਦਿ ਹਾਜ਼ਰ ਸਨ।