Wednesday, December 04, 2024
BREAKING NEWS
ਸੁਖਬੀਰ ਸਿੰਘ ਬਾਦਲ ’ਤੇ ਹਮਲਾ ਸੂਬਾ ਸਰਕਾਰ ਦੀ 100 ਫ਼ੀ ਸਦੀ ਲਾਪ੍ਰਵਾਹੀ : ਰਾਜਾ ਵੜਿੰਗਸੁਖਬੀਰ ਸਿੰਘ ਬਾਦਲ ’ਤੇ ਜਾਨ ਲੇਵਾ ਹਮਲਾਕੁੰਭੜਾ ਵਿਚ ਕਤਲ ਹੋਏ ਬੱਚਿਆਂ ਦੇ ਹੱਕ ਵਿਚ ਧਰਨਾ ਮਾਰਨ ਖਿਲਾਫ ਹੋਈ ਕਾਰਵਾਈਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ

Chandigarh

ਪੇਡਾ ਵੱਲੋਂ ਪੰਜਾਬ ਵਿੱਚ ਊਰਜਾ ਸੰਭਾਲ ਖੋਜ ਅਤੇ ਵਿਕਾਸ ਲਈ ਚੰਡੀਗੜ੍ਹ ਯੂਨੀਵਰਸਿਟੀ ਨਾਲ ਸਮਝੌਤਾ ਸਹੀਬੱਧ

December 02, 2024 08:44 PM
SehajTimes

ਚੰਡੀਗੜ੍ਹ : ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਸੂਬੇ ਵਿੱਚ ਊਰਜਾ ਕੁਸ਼ਲਤਾ ਤੇ ਊਰਜਾ ਸੰਭਾਲ 'ਤੇ ਕੇਂਦਰਿਤ ਖੋਜ ਅਤੇ ਨਵੀਨ ਪ੍ਰੋਜੈਕਟਾਂ ਵਾਸਤੇ ਸਹਿਯੋਗ ਲਈ ਚੰਡੀਗੜ੍ਹ ਯੂਨੀਵਰਸਿਟੀ (ਸੀ.ਯੂ.) ਨਾਲ ਸਮਝੌਤਾ ਸਹੀਬੱਧ ਕੀਤਾ ਹੈ। ਇਸ ਸਮਝੌਤੇ 'ਤੇ ਅੱਜ ਪੇਡਾ ਦੇ ਦਫ਼ਤਰ ਵਿਖੇ ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਸ੍ਰੀ ਸੰਦੀਪ ਹਾਂਸ ਅਤੇ ਚੰਡੀਗੜ੍ਹ ਯੂਨੀਵਰਸਿਟੀ ਦੀ ਮਕੈਨੀਕਲ ਇੰਜਨੀਅਰਿੰਗ ਸ਼ਾਖਾ ਦੇ ਪ੍ਰੋਫ਼ੈਸਰ ਡਾ. ਰਾਜ ਕੁਮਾਰ ਵੱਲੋਂ ਹਸਤਾਖ਼ਰ ਕੀਤੇ ਗਏ। ਸ੍ਰੀ ਸੰਦੀਪ ਹਾਂਸ ਨੇ ਕਿਹਾ ਕਿ ਇਸ ਸਮਝੌਤੇ ਦਾ ਉਦੇਸ਼ ਪੰਜਾਬ ਦੇ ਘਰੇਲੂ, ਵਪਾਰਕ, ਉਦਯੋਗਿਕ, ਖੇਤੀਬਾੜੀ ਅਤੇ ਟਰਾਂਸਪੋਰਟ ਖੇਤਰਾਂ ਵਿੱਚ ਇਮਾਰਤਾਂ, ਉਦਯੋਗ, ਸਾਫ਼-ਸੁਥਰੀ ਤਕਨਾਲੋਜੀ ਅਤੇ ਊਰਜਾ ਬਚਾਊ ਉਪਕਰਨਾਂ ਸਮੇਤ ਵੱਖ-ਵੱਖ ਖੇਤਰਾਂ ਵਿੱਚ ਊਰਜਾ ਕੁਸ਼ਲਤਾ ਤੇ ਊਰਜਾ ਸੰਭਾਲ ਨਾਲ ਸਬੰਧਤ ਖੋਜ ਅਤੇ ਨਵੇਂ ਪ੍ਰੋਜੈਕਟਾਂ 'ਤੇ ਧਿਆਨ ਕੇਂਦਰਿਤ ਕਰਨਾ ਹੈ।

ਉਨ੍ਹਾਂ ਕਿਹਾ ਕਿ ਚੰਡੀਗੜ੍ਹ ਯੂਨੀਵਰਸਿਟੀ (ਸੀ.ਯੂ.) ਇਸ ਪ੍ਰੋਗਰਾਮ ਨੂੰ ਸਥਾਨਕ ਪੱਧਰ 'ਤੇ ਉਤਸ਼ਾਹਿਤ ਕਰੇਗੀ ਤਾਂ ਜੋ ਇਸ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਈ ਜਾ ਸਕੇ। ਇਸ ਤੋਂ ਇਲਾਵਾ ਚੰਡੀਗੜ੍ਹ ਯੂਨੀਵਰਸਿਟੀ ਖੋਜ ਤੇ ਵਿਕਾਸ (ਆਰ ਐਂਡ ਡੀ) ਪ੍ਰੋਜੈਕਟਾਂ ਅਤੇ ਵੱਖ-ਵੱਖ ਤਕਨਾਲੋਜੀਆਂ ਦੇ ਡਿਜ਼ਾਈਨ, ਟੈਸਟਿੰਗ, ਕਾਰਗੁਜ਼ਾਰੀ ਦੇ ਮੁਲਾਂਕਣ ਅਤੇ ਵਿਸ਼ਲੇਸ਼ਣ ਲਈ ਰਣਨੀਤਕ ਖੋਜ ਸਹਾਇਤਾ, ਢੁਕਵੀਂ ਸੇਧ ਅਤੇ ਦਿਸ਼ਾ ਪ੍ਰਦਾਨ ਕਰੇਗੀ। ਪੇਡਾ ਦੇ ਡਾਇਰੈਕਟਰ ਐਮ.ਪੀ.ਸਿੰਘ ਨੇ ਪੰਜਾਬ ਵਿੱਚ ਊਰਜਾ ਸੰਭਾਲ ਖੋਜ ਅਤੇ ਵਿਕਾਸ ਖੇਤਰ ਵਿੱਚ ਪ੍ਰੋਜੈਕਟ ਸ਼ੁਰੂ ਕਰਨ ਲਈ ਚੰਡੀਗੜ੍ਹ ਯੂਨੀਵਰਸਿਟੀ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਊਰਜਾ ਸੰਭਾਲ ਨਾਲ ਸਬੰਧਤ ਖੋਜ ਅਤੇ ਵਿਕਾਸ ਪ੍ਰੋਜੈਕਟਾਂ ਨੂੰ ਸ਼ੁਰੂ ਕਰਨ ਲਈ ਵੱਖ-ਵੱਖ ਵਿਚਾਰਾਂ 'ਤੇ ਵੀ ਚਰਚਾ ਕੀਤੀ। ਇਸ ਮੌਕੇ ਪ੍ਰੋਜੈਕਟ ਇੰਜਨੀਅਰ ਪੇਡਾ ਮਨੀ ਖੰਨਾ, ਰੋਹਿਤ ਕੁਮਾਰ ਅਤੇ ਸੀ.ਯੂ. ਦੇ ਡਾ. ਹਰਪ੍ਰੀਤ ਲੁਬਾਣਾ ਵੀ ਹਾਜ਼ਰ ਸਨ।

Have something to say? Post your comment

 

More in Chandigarh

ਸੁਖਬੀਰ ਸਿੰਘ ਬਾਦਲ ’ਤੇ ਹਮਲਾ ਸੂਬਾ ਸਰਕਾਰ ਦੀ 100 ਫ਼ੀ ਸਦੀ ਲਾਪ੍ਰਵਾਹੀ : ਰਾਜਾ ਵੜਿੰਗ

ਸੁਖਬੀਰ ਸਿੰਘ ਬਾਦਲ ’ਤੇ ਜਾਨ ਲੇਵਾ ਹਮਲਾ

ਸਰਬੱਤ ਦੇ ਭਲੇ ਦੀ ਅਰਦਾਸ ਤੋਂ ਬਾਅਦ ਸਿਕਿਉਰਟੀ ਏਜੰਸੀ ਦਫਤਰ ਦਾ ਉਦਘਾਟਨ

ਪ੍ਰਧਾਨ ਮੰਤਰੀ ਦੀ ਚੰਡੀਗੜ੍ਹ ਫੇਰੀ ਤੇ ਕੌਮੀ ਇਨਸਾਫ ਮੋਰਚੇ ਵੱਲੋਂ ਸੈਂਕੜੇ ਲੋਕਾਂ ਨੇ ਮੋਦੀ ਗੋ ਬੈਕ ਦੇ ਲਾਏ ਨਾਅਰੇ

ਗਿੱਦੜਬਾਹਾ ਦੇ ਪਿੰਡ ਦੌਲਾ ਵਿੱਚ ਬਣੇਗਾ 3.36 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਦਾ ਪਹਿਲਾ ਪੀ.ਆਰ.ਟੀ.ਸੀ. ਸਬ-ਡਿਪੂ : ਲਾਲਜੀਤ ਸਿੰਘ ਭੁੱਲਰ

ਪੰਜਾਬ ਸਰਕਾਰ ਸੂਬੇ ਦੇ ਸਾਰੇ ਪਿੰਡਾਂ ਦੇ ਵਿਕਾਸ ਲਈ ਵਚਨਬੱਧ : ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਚੁਣੌਤੀਆਂ ਦੇ ਬਾਵਜੂਦ ਸੁਚਾਰੂ ਖ਼ਰੀਦ ਸੀਜ਼ਨ ਨੂੰ ਯਕੀਨੀ ਬਣਾਇਆ: ਲਾਲ ਚੰਦ ਕਟਾਰੂਚੱਕ

ਸਥਾਨਕ ਸਰਕਾਰਾਂ ਬਾਰੇ ਮੰਤਰੀ ਵਲੋਂ ਅਲਾਵਲਪੁਰ ’ਚ 10.61 ਕਰੋੜ ਰੁਪਏ ਦੇ ਸੀਵਰੇਜ ਪ੍ਰੋਜੈਕਟ ਦਾ ਨੀਂਹ ਪੱਥਰ

ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦੀ ਤਰੱਕੀ ਤੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ : ਡਾ. ਬਲਜੀਤ ਕੌਰ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਖਣੀ ਕੋਰੀਆ ਵਿਖੇ ਯੂਨੈਸਕੋ ਫੋਰਮ ਵਿੱਚ ਪਾਈ ਪੰਜਾਬ ਦੇ ਨਵੇਂ ਸਿੱਖਿਆ ਮਾਡਲ ਦੀ ਬਾਤ