ਧਨਾਸਰੀ ਮਹਲਾ ੪
॥ ਹਮ ਅੰਧੁਲੇ ਅੰਧ ਬਿਖੈ ਬਿਖੁ ਰਾਤੇ ਕਿਉ ਚਾਲਹ ਗੁਰ ਚਾਲੀ ॥ ਸਤਗੁਰੁ ਦਇਆ ਕਰੇ ਸੁਖਦਾਤਾ ਹਮ ਲਾਵੈ ਆਪਨ ਪਾਲੀ ॥੧॥ ਗੁਰਸਿਖ ਮੀਤ ਚਲਹੁ ਗੁਰ ਚਾਲੀ ॥ ਜੋ ਗੁਰੁ ਕਹੈ ਸੋਈ ਭਲ ਮਾਨਹੁ ਹਰਿ ਹਰਿ ਕਥਾ ਨਿਰਾਲੀ ॥੧॥ ਰਹਾਉ ॥ ਹਰਿ ਕੇ ਸੰਤ ਸੁਣਹੁ ਜਨ ਭਾਈ ਗੁਰੁ ਸੇਵਿਹੁ ਬੇਗਿ ਬੇਗਾਲੀ ॥ ਸਤਗੁਰੁ ਸੇਵਿ ਖਰਚੁ ਹਰਿ ਬਾਧਹੁ ਮਤ ਜਾਣਹੁ ਆਜੁ ਕਿ ਕਾਲ੍ਹ੍ਹੀ ॥੨॥ ਹਰਿ ਕੇ ਸੰਤ ਜਪਹੁ ਹਰਿ ਜਪਣਾ ਹਰਿ ਸੰਤੁ ਚਲੈ ਹਰਿ ਨਾਲੀ ॥ ਜਿਨ ਹਰਿ ਜਪਿਆ ਸੇ ਹਰਿ ਹੋਏ ਹਰਿ ਮਿਲਿਆ ਕੇਲ ਕੇਲਾਲੀ ॥੩॥ ਹਰਿ ਹਰਿ ਜਪਨੁ ਜਪਿ ਲੋਚ ਲੋਚਾਨੀ ਹਰਿ ਕਿਰਪਾ ਕਰਿ ਬਨਵਾਲੀ ॥ ਜਨ ਨਾਨਕ ਸੰਗਤਿ ਸਾਧ ਹਰਿ ਮੇਲਹੁ ਹਮ ਸਾਧ ਜਨਾ ਪਗ ਰਾਲੀ ॥੪॥੪॥
ਅਰਥ:
ਹੇ ਗੁਰਸਿੱਖ ਮਿੱਤਰੋ! ਗੁਰੂ ਦੇ ਦੱਸੇ ਹੋਏ ਜੀਵਨ-ਰਾਹ ਤੇ ਤੁਰੋ। (ਗੁਰੂ ਆਖਦਾ ਹੈ ਕਿ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਿਆ ਕਰੋ, ਇਹ) ਜੋ ਕੁਝ ਗੁਰੂ ਆਖਦਾ ਹੈ, ਇਸ ਨੂੰ (ਆਪਣੇ ਵਾਸਤੇ) ਭਲਾ ਸਮਝੋ, (ਕਿਉਂਕਿ) ਪ੍ਰਭੂ ਦੀ ਸਿਫ਼ਤਿ-ਸਾਲਾਹ ਅਨੋਖੀ (ਤਬਦੀਲੀ ਜੀਵਨ ਵਿਚ ਪੈਦਾ ਕਰ ਦੇਂਦੀ ਹੈ) ।੧।ਰਹਾਉ। ਹੇ ਭਾਈ! ਅਸੀ ਜੀਵ ਮਾਇਆ ਦੇ ਮੋਹ ਵਿਚ ਬਹੁਤ ਅੰਨ੍ਹੇ ਹੋ ਕੇ ਮਾਇਕ ਪਦਾਰਥਾਂ ਦੇ ਜ਼ਹਰ ਵਿਚ ਮਗਨ ਰਹਿੰਦੇ ਹਾਂ। ਅਸੀ ਕਿਵੇਂ ਗੁਰੂ ਦੇ ਦੱਸੇ ਜੀਵਨ-ਰਾਹ ਉਤੇ ਤੁਰ ਸਕਦੇ ਹਾਂ? ਸੁਖਾਂ ਦਾ ਦੇਣ ਵਾਲਾ ਗੁਰੂ (ਆਪ ਹੀ) ਮੇਹਰ ਕਰੇ, ਤੇ, ਸਾਨੂੰ ਆਪਣੇ ਲੜ ਲਾ ਲਏ।੧। ਹੇ ਹਰੀ ਦੇ ਸੰਤ ਜਨੋ! ਹੇ ਭਰਾਵੋ! ਸੁਣੋ, ਛੇਤੀ ਹੀ ਗੁਰੂ ਦੀ ਸਰਨ ਪੈ ਜਾਓ। ਗੁਰੂ ਦੀ ਸਰਨ ਪੈ ਕੇ (ਜੀਵਨ-ਸਫ਼ਰ ਵਾਸਤੇ) ਪਰਮਾਤਮਾ ਦੇ ਨਾਮ ਦੀ ਖਰਚੀ (ਪੱਲੇ) ਬੰਨ੍ਹੋ। ਮਤਾਂ ਇਹ ਸਮਝਿਓ ਕਿ ਅੱਜ (ਇਹ ਕੰਮ ਕਰ ਲਵਾਂਗੇ) ਭਲਕੇ (ਇਹ ਕੰਮ ਕਰ ਲਵਾਂਗੇ। ਟਾਲ ਮਟੋਲੇ ਨਾਹ ਕਰਨੇ) ।੨। ਹੇ ਹਰੀ ਦੇ ਸੰਤ ਜਨੋ! ਪਰਮਾਤਮਾ ਦੇ ਨਾਮ ਦਾ ਜਾਪ ਜਪਿਆ ਕਰੋ। (ਇਸ ਜਾਪ ਦੀ ਬਰਕਤਿ ਨਾਲ) ਹਰੀ ਦਾ ਸੰਤ ਹਰੀ ਦੀ ਰਜ਼ਾ ਵਿਚ ਤੁਰਨ ਲੱਗ ਪੈਂਦਾ ਹੈ। ਹੇ ਭਾਈ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਜਪਦੇ ਹਨ, ਉਹ ਪਰਮਾਤਮਾ ਦਾ ਰੂਪ ਹੋ ਜਾਂਦੇ ਹਨ। ਚੋਜ-ਤਮਾਸ਼ੇ ਕਰਨ ਵਾਲਾ ਚੋਜੀ ਪ੍ਰਭੂ ਉਹਨਾਂ ਨੂੰ ਮਿਲ ਪੈਂਦਾ ਹੈ।੩। ਹੇ ਦਾਸ ਨਾਨਕ! ਆਖ-) ਹੇ ਬਨਵਾਰੀ ਪ੍ਰਭੂ! ਮੈਨੂੰ ਤੇਰਾ ਨਾਮ ਜਪਣ ਦੀ ਤਾਂਘ ਲੱਗੀ ਹੋਈ ਹੈ। ਮੇਹਰ ਕਰ ਮੈਨੂੰ ਸਾਧ ਸੰਗਤਿ ਵਿਚ ਮਿਲਾਈ ਰੱਖ, ਮੈਨੂੰ ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮਿਲੀ ਰਹੇ।੪।੪।
धनासरी महला ४
॥ हम अंधुले अंध बिखै बिखु राते किउ चालह गुर चाली ॥ सतगुरु दइआ करे सुखदाता हम लावै आपन पाली ॥१॥ गुरसिख मीत चलहु गुर चाली ॥ जो गुरु कहै सोई भल मानहु हरि हरि कथा निराली ॥१॥ रहाउ॥ हरि के संत सुणहु जन भाई गुरु सेविहु बेगि बेगाली ॥ सतगुरु सेवि खरचु हरि बाधहु मत जाणहु आजु कि काल्ही ॥२॥ हरि के संत जपहु हरि जपणा हरि संतु चलै हरि नाली ॥ जिन हरि जपिआ से हरि होए हरि मिलिआ केल केलाली ॥३॥ हरि हरि जपनु जपि लोच लुोचानी हरि किरपा करि बनवाली ॥ जन नानक संगति साध हरि मेलहु हम साध जना पग राली ॥४॥४॥
अर्थ:
हे भाई! हम जीव माया के मोह में बहुत अँधे हो के मायावी पदार्थों के जहर में मगन रहते हैं। हम कैसे गुरु के बताए हुए राह पर चल सकते हैं? सुखों को देने वाला गुरु (खुद ही) मेहर करे, और हमें अपने साथ लगा ले।੧। हे गुरसिख मित्रो! गुरु के बताए हुए राह पर चलो। (गुरु कहता है कि परमात्मा की महिमा किया केरो, ये) जो कुछ गुरु कहता है, इसको (अपने लिए) भला समझो, (क्योंकि) प्रभु की महिमा अनोखी (तब्दीली जीवन में पैदा कर देती है)।੧। रहाउ। हे हरि के संत जनो! हे भाईयो! सुनो, जल्दी ही गुरु की शरण पड़ जाओ। गुरु की शरण पड़ कर (जीवन-यात्रा के लिए) परमात्मा के नाम की खर्ची (पल्ले) बाँधो। कहीं ये ना समझ लेना कि आज (ये काम कर लेंगे) सवेरे (ये काम कर लेंगे। टाल-मटोल नहीं करना)।੨। हे हरि के संत जनो! परमात्मा के नाम का जाप किया करो। (इस जाप की इनायत से) हरि का संत हरि की रजा में चलने लग जाता है। हे भाई! जो मनुष्य परमात्मा का नाम जपते हैं, वे परमात्मा का रूप हो जाते हैं। रंग-तमाशे करने वाला तमाशेबाज (चोजी) प्रभु उन्हें मिल जाता है।੩। हे दास नानक! (कह:) हे बनवारी प्रभु! मुझे तेरा नाम जपने की चाहत लगी हुई है। मेहर कर, मुझे साधु-संगत में मिलाए रख, मुझे तेरे संत-जनों की धूल मिली रहे।੪।੪।
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ