ਜ਼ੀਰਕਪੁਰ : ਜ਼ੀਰਕਪੁਰ ਦੇ ਮੈਕਡੀ ਚੌਂਕ ਤੇ ਤੈਨਾਤ ਸੜਕ ਸੁਰੱਖਿਆ ਫੋਰਸ ਦੇ ਮੁਲਾਜ਼ਮਾਂ ਵੱਲੋਂ ਅੱਜ ਦੋ ਦਿਨ ਪਹਿਲਾਂ ਚੋਰੀ ਹੋਇਆ ਮੋਟਰਸਾਈਕਲ ਲੱਭ ਕੇ ਅਸਲ ਮਾਲਕ ਦੇ ਹਵਾਲੇ ਕੀਤਾ ਗਿਆ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਹੌਲਦਾਰ ਇੰਦਰਜੀਤ ਸਿੰਘ ਨੇ ਦੱਸਿਆ ਕਿ ਉਹ ਰੋਜਾਨਾ ਦੀ ਤਰ੍ਹਾਂ ਅੱਜ ਵੀ ਡਿਊਟੀ ਤੇ ਤਾਇਨਾਤ ਸੀ ਅਤੇ ਉਹ ਗਸ਼ਤ ਕਰ ਰਹੇ ਸਨ ਤਾਂ ਉਹਨਾਂ ਨੂੰ ਅਚਾਨਕ ਡੀਮਾਰਟ ਦੀ ਪਿੱਛਲੀ ਸਾਈਡ ਇੱਕ ਅਨਾਥ ਅਵਸਥਾ ਵਿੱਚ ਪਿਆ ਮੋਟਰਸਾਈਕਲ ਦਿਖਾਈ ਦਿੱਤਾ ਜਿਸ ਤੋਂ ਬਾਅਦ ਉਹਨਾਂ ਨੇ ਜੀਰਕਪੁਰ ਪੁਲਿਸ ਸਟੇਸ਼ਨ ਨਾਲ ਸੰਪਰਕ ਕੀਤਾ ਜਿੱਥੋਂ ਪਤਾ ਲੱਗਿਆ ਕਿ ਇਹ ਮੋਟਰਸਾਈਕਲ ਦੋ ਦਿਨ ਪਹਿਲਾਂ ਸਵਿਤਰੀ ਗਰੀਨ 2 ਗਾਜੀਪੁਰ ਰੋਡ ਤੋਂ ਚੋਰੀ ਹੋਇਆ ਹੈ। ਜਿਸ ਤੋਂ ਬਾਅਦ ਉਹਨਾਂ ਨੇ ਚੋਰੀ ਹੋਏ ਮੋਟਰਸਾਈਕਲ ਦੀ ਸ਼ਿਕਾਇਤ ਕਰਤਾ ਅਭਿਸ਼ੇਕ ਸ਼ਰਮਾ ਨਾਲ ਸੰਪਰਕ ਕੀਤਾ ਅਤੇ ਉਹਨਾਂ ਨੂੰ ਮੌਕੇ ਤੇ ਆਉਣ ਲਈ ਕਿਹਾ। ਉਹਨਾਂ ਦੱਸਿਆ ਕਿ ਮੋਟਰਸਾਈਕਲ ਦੇ ਕਾਗਜ਼ਾਂ ਨਾਲ ਅਭਿਸ਼ੇਕ ਦੇ ਕਾਗਜ਼ਾਂ ਨਾਲ ਕਾਗਜ਼ ਮਿਲਾਨ ਤੋਂ ਬਾਅਦ ਉਹਨਾਂ ਨੇ ਇਹ ਮੋਟਰਸਾਈਕਲ ਉਸ ਦੇ ਹਵਾਲੇ ਕਰ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਿਕਾਇਤ ਕਰਤਾ ਅਭਿਸ਼ੇਕ ਸ਼ਰਮਾ ਨੇ ਦੱਸਿਆ ਕਿ ਉਹ ਜ਼ੀਰਕਪੁਰ ਦੇ ਗਾਜੀ ਰੋਡ ਤੇ ਸਥਿੱਤ ਸਵਿਤਰ ਗਰੀਨ ਟੂ ਦੇ ਵਿੱਚ ਰਹਿੰਦਾ ਹੈ ਜਿੱਥੇ ਕਿ ਉਸ ਨੇ ਦੋ ਦਿਨ ਪਹਿਲਾਂ ਆਪਣਾ ਮੋਟਰਸਾਈਕਲ ਆਪਣੇ ਫਲੈਟ ਦੇ ਥੱਲੇ ਸ਼ੁਕਰਵਾਰ ਨੂੰ ਰਾਤ 10 ਵਜੇ ਦੇ ਕਰੀਬ ਪਾਰਕ ਕੀਤਾ ਸੀ। ਉਸ ਨੇ ਦੱਸਿਆ ਕਿ ਜਦੋਂ ਅਗਲੇ ਦਿਨ ਸ਼ਨੀਵਾਰ ਸਵੇਰੇ ਉਸਨੇ ਦੇਖਿਆ ਤਾਂ ਉਸਦਾ ਮੋਟਰਸਾਈਕਲ ਫਲੈਟ ਦੇ ਥੱਲੇ ਨਹੀਂ ਸੀ ਉਸਨੇ ਦੱਸਿਆ ਕਿ ਉਸ ਨੇ ਕਾਫੀ ਭਾਲ ਕੀਤੀ ਪਰੰਤੂ ਉਸ ਦੇ ਮੋਟਰਸਾਈਕਲ ਦਾ ਕੁਝ ਪਤਾ ਨਹੀਂ ਲੱਗਿਆ ਜਿਸ ਤੋਂ ਬਾਅਦ ਉਸਨੇ ਸੁਸਾਇਟੀ ਦੇ ਪ੍ਰਬੰਧਕਾਂ ਨਾਲ ਗੱਲ ਕੀਤੀ ਤਾਂ ਪਾਇਆ ਕਿ ਸੁਸਾਇਟੀ ਦੇ ਕੈਮਰੇ ਵੀ ਨਹੀਂ ਚੱਲ ਰਹੇ ਸਨ। ਜਿਸ ਤੋਂ ਬਾਅਦ ਉਸ ਨੇ ਜ਼ੀਰਕਪੁਰ ਪੁਲਿਸ ਸਟੇਸ਼ਨ ਵਿਖੇ ਸ਼ਿਕਾਇਤ ਦਰਜ ਕਰਵਾ ਦਿੱਤੀ।ਉਸ ਨੇ ਦੱਸਿਆ ਕਿ ਅੱਜ ਜਦੋਂ ਸੜਕ ਸੁਰੱਖਿਆ ਫੋਰਸ ਦੇ ਮੁਲਾਜ਼ਮਾਂ ਦਾ ਉਸਨੂੰ ਫੋਨ ਆਇਆ ਤਾਂ ਉਸ ਦੀ ਖੁਸ਼ੀ ਦਾ ਕੋਈ ਟਿਕਾਣਾ ਨਹੀਂ ਰਿਹਾ। ਜਿਸਤੋਂ ਬਾਅਦ ਅਭਿਸ਼ੇਕ ਸ਼ਰਮਾ ਨੇ ਸੜਕ ਸੁਰੱਖਿਆ ਫੋਰਸ ਦੇ ਮੁਲਾਜ਼ਮ ਹੌਲਦਾਰ ਇੰਦਰਜੀਤ ਸਿੰਘ, ਕਾਂਸਟੇਬਲ ਚਮਕੌਰ ਸਿੰਘ, ਕਾਂਸਟੇਬਲ ਮਨਜਿੰਦਰ ਸਿੰਘ ਦਾ ਧੰਨਵਾਦ ਕੀਤਾ।