ਅੰਮ੍ਰਿਤਸਰ, 4 ਦਸੰਬਰ (ਪੰਜਾਬੀ ਸਹਿਜ ਟਾਈਮਜ਼ ਨਿਊਜ਼) : ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਐਲਾਨੀ ਧਾਰਮਿਕ ਸਜ਼ਾ ਨਿਭਾਉਂਦਿਆਂ ਸੁਖਬੀਰ ਸਿੰਘ ਬਾਦਲ ’ਤੇ ਹੋਏ ਜਾਨ ਲੇਵਾ ਹਮਲੇ ਸਬੰਧੀ ਪ੍ਰਤੀਕਿਰਿਆ ਪ੍ਰਗਟਾਉਂਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਸੁਖਬੀਰ ਸਿੰਘ ਬਾਦਲ ਸੇਵਾ ਕਰਦੇ ਰਹਿਣਗੇ। ਇਸ ਮੌਕੇ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਅੱਜ ਹਰਿਮੰਦਰ ਸਾਹਿਬ ਦਰਸ਼ਨੀ ਡਿਊੜੀ ਨੇੜੇ ਸੁਖਬੀਰ ਸਿੰਘ ਬਾਦਲ ’ਤੇ ਜਾਨ ਲੇਵਾ ਹਮਲਾ ਕੀਤਾ ਗਿਆ ਹੈ ਜਿਸ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਐਲਾਨੀ ਗਈ ਸੇਵਾ ਨੂੰ ਜਾਰੀ ਰੱਖਣਗੇ।