ਸੁਨਾਮ : ਮਨੁੱਖੀ ਅਧਿਕਾਰਾਂ ਦੇ ਰਾਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੁਨਾਮ ਵਿਖੇ ਵਿਸ਼ਾਲ ਨਗਰ ਕੀਰਤਨ ਪੂਰੇ ਖ਼ਾਲਸਾਈ ਜਾਹੋ ਜਲਾਲ ਨਾਲ ਸਜਾਇਆ ਗਿਆ। ਜੁੱਗੋ ਜੁੱਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਆਯੋਜਿਤ ਕੀਤੇ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਤੋਂ ਆਰੰਭ ਹੋਇਆ ਨਗਰ ਕੀਰਤਨ ਸੁਨਾਮ ਸ਼ਹਿਰ ਦੇ ਵੱਖ ਵੱਖ ਵੱਖ ਬਾਜ਼ਾਰਾਂ ਵਿੱਚੋਂ ਦੀ ਹੁੰਦਾ ਹੋਇਆ ਮੁੜ ਗੁਰਦੁਆਰਾ ਸਾਹਿਬ ਵਿਖੇ ਸੰਪੂਰਨ ਹੋਇਆ। ਗੱਤਕਾ ਪਾਰਟੀਆਂ ਨੇ ਖਾਲਸਾਈ ਜੰਗਜੂ ਕਲਾ ਦੇ ਜੌਹਰ ਦਿਖਾਏ। ਜਗ੍ਹਾ ਜਗ੍ਹਾ ਸੰਗਤਾਂ ਲਈ ਚਾਹ ਪਕੌੜਿਆਂ ਦੇ ਲੰਗਰ ਲਾਏ ਗਏ। ਇਸ ਮੌਕੇ ਪ੍ਰਧਾਨ ਤੇਜਿੰਦਰ ਸਿੰਘ , ਰਾਮ ਸਿੰਘ, ਗੁਰਨਾਮ ਸਿੰਘ, ਦਰਸ਼ਨ ਸਿੰਘ, ਗੁਰਮੀਤ ਸਿੰਘ, ਮਨਦੀਪ ਸਿੰਘ ਦੀਪੀ, ਕੁਲਦੀਪ ਸਿੰਘ, ਰਣਧੀਰ ਸਿੰਘ ਧੀਰਾ, ਲਖਵਿੰਦਰ ਸਿੰਘ ਵਿੱਕੀ, ਜਰਨੈਲ ਸਿੰਘ ਢੋਟ, ਕੁਲਦੀਪ ਸਿੰਘ ਬਾਵਾ ਕੈਂਚੀ, ਬਲਵੰਤ ਸਿੰਘ ਬੰਟੀ, ਲਛਮਣ ਸਿੰਘ, ਮੇਲਾ ਸਿੰਘ, ਬਲਵਿੰਦਰ ਸਿੰਘ ਬਿੰਦੂ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ।