Wednesday, April 16, 2025

Chandigarh

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪ੍ਰਬੰਧਕੀ ਸਕੱਤਰਾਂ ਨੂੰ ਪੂੰਜੀ ਸਿਰਜਣ ਅਤੇ ਮਾਲੀਆ ਉਤਪਤੀ ਨੂੰ ਹੁਲਾਰਾ ਦੇਣ ਦੇ ਨਿਰਦੇਸ਼

December 05, 2024 07:52 PM
SehajTimes

ਚੰਡੀਗੜ੍ਹ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪੰਜਾਬ ਸਰਕਾਰ ਦੇ ਸਮੂਹ ਪ੍ਰਬੰਧਕੀ ਸਕੱਤਰਾਂ ਨਾਲ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੂੰਜੀ ਸਿਰਜਣ ਅਤੇ ਮਾਲੀਆ ਪੈਦਾ ਕਰਨ ਲਈ ਯਤਨ ਤੇਜ਼ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਕੁੱਲ ਘਰੇਲੂ ਉਤਪਾਦ (ਜੀ.ਡੀ.ਪੀ.) ਦੇ ਵਾਧੇ ਨੂੰ ਹੋਰ ਤੇਜ਼ ਕਰਨ ਦੇ ਉਦੇਸ਼ ਨਾਲ ਰਣਨੀਤਕ ਕਦਮ ਚੁੱਕਣੇ ਸਮੇਂ ਦੀ ਲੋੜ ਹੈ। ਇੱਥੇ ਪੰਜਾਬ ਭਵਨ ਵਿਖੇ ਹੋਈ ਇਸ ਮੀਟਿੰਗ ਦੌਰਾਨ ਆਈ.ਏ.ਐਸ ਅਧਿਕਾਰੀ ਕ੍ਰਿਸ਼ਨ ਕੁਮਾਰ ਨੂੰ ਉਨ੍ਹਾਂ ਵੱਲੋਂ ਵਿੱਤੀ ਕਮਿਸ਼ਨਰ ਕਰ ਵਜੋਂ ਬੇਮਿਸਾਲ ਸੇਵਾਵਾਂ ਨਿਭਾਉਣ ਲਈ ਸਨਮਾਨਿਤ ਵੀ ਕੀਤਾ ਗਿਆ।

ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪੋ-ਆਪਣੇ ਵਿਭਾਗਾਂ ਅੰਦਰ ਪੂੰਜੀ ਸਿਰਜਣ ਲਈ ਸੰਭਾਵੀ ਖੇਤਰਾਂ ਦੀ ਸ਼ਨਾਖਤ ਕਰਨ। ਉਨ੍ਹਾਂ ਅਜਿਹੇ ਅਣਗੌਲੇ ਖੇਤਰਾਂ ਦੀ ਸ਼ਨਾਖ਼ਤ ਕਰਨ ਦੀ ਮਹੱਤਤਾ 'ਤੇ ਵੀ ਜ਼ੋਰ ਦਿੱਤਾ, ਜਿੱਥੋਂ ਸੂਬਾ ਸਰਕਾਰ ਮਾਲੀਆ ਪੈਦਾ ਕਰ ਸਕਦੀ ਹੈ। ਫੰਡਾਂ ਦੀ ਸਰਬੋਤਮ ਵਰਤੋਂ ਨੂੰ ਯਕੀਨੀ ਬਣਾਉਣ ਲਈ ਵਿੱਤ ਮੰਤਰੀ ਨੇ ਅਧਿਕਾਰੀਆਂ ਨੂੰ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਲਈ ਅਲਾਟ ਕੀਤੇ ਫੰਡਾਂ ਦੀ ਸਮੇਂ ਸਿਰ ਵਰਤੋਂ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਕੇਈ ਵੀ ਫੰਡ ਲੈਪਸ ਨਾ ਹੋ ਸਕੇ।

ਇਸ ਦੌਰਾਨ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਪ੍ਰਮੁੱਖ ਸਕੱਤਰ ਵਿੱਤ ਅਜੋਏ ਕੁਮਾਰ ਸਿਨਹਾ ਨੇ ਪ੍ਰਬੰਧਕੀ ਸਕੱਤਰਾਂ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਉਨ੍ਹਾਂ ਖੇਤਰਾਂ ਬਾਰੇ ਚਰਚਾ ਕੀਤੀ, ਜਿੱਥੇ ਪੂੰਜੀ ਸਿਰਜਣ ਅਤੇ ਮਾਲੀਆ ਪੈਦਾ ਕਰਨ ਲਈ ਯਤਨ ਕੀਤੇ ਜਾ ਸਕਦੇ ਹਨ। ਉਨ੍ਹਾਂ ਖ਼ਾਸ ਕਰਕੇ ਸਿੱਖਿਆ ਅਤੇ ਸੜਕੀ ਨੈੱਟਵਰਕ ਦੇ ਖੇਤਰਾਂ ਸਣੇ ਹੋਰਨਾਂ ਵਿਕਾਸ ਫੰਡਾਂ ਦੀ ਕੁਸ਼ਲਤਾ ਨਾਲ ਵਰਤੋਂ ਕਰਨ ਲਈ ਉਪਰਾਲੇ ਕਰਨ ਦਾ ਸੁਝਾਅ ਵੀ ਦਿੱਤਾ।

ਵਿੱਤ ਕਮਿਸ਼ਨਰ (ਕਰ) ਕ੍ਰਿਸ਼ਨ ਕੁਮਾਰ ਨੂੰ ਸਨਮਾਨਿਤ ਕਰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਸਨਮਾਨ ਮਹੱਤਵਪੂਰਨ ਮੀਲ ਪੱਥਰ ਹਾਸਲ ਕਰਨ ਲਈ ਸੂਬੇ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਲਗਨ ਅਤੇ ਮਿਹਨਤ ਦਾ ਪ੍ਰਮਾਣ ਹੈ। ਵਿੱਤ ਮੰਤਰੀ ਨੇ ਪਿਛਲੇ ਮਹੀਨੇ ਦੌਰਾਨ ਜੀ.ਐਸ.ਟੀ ਕੁਲੈਕਸ਼ਨ ਵਿੱਚ 62.93 ਪ੍ਰਤੀਸ਼ਤ ਦੀ ਸ਼ਾਨਦਾਰ ਵਾਧਾ ਦਰ ਹਾਸਿਲ ਕਰਨ ਦਾ ਸਿਹਰਾ ਕ੍ਰਿਸ਼ਨ ਕੁਮਾਰ ਅਤੇ ਉਨ੍ਹਾਂ ਦੀ ਟੀਮ ਸਿਰ ਬੰਨ੍ਹਿਆ। ਉਨ੍ਹਾਂ ਕਿਹਾ ਕਿ ਇਸ ਪ੍ਰਾਪਤੀ ਦੇ ਨਤੀਜੇ ਵਜੋਂ ਇਸ ਸਾਲ ਨਵੰਬਰ ਵਿੱਚ 2,477.37 ਕਰੋੜ ਰੁਪਏ ਦਾ ਰਿਕਾਰਡ ਸ਼ੁੱਧ ਜੀਐਸਟੀ ਕੁਲੈਕਸ਼ਨ ਹੋਇਆ ਹੈ।

Have something to say? Post your comment

 

More in Chandigarh

ਮੁੱਖ ਮੰਤਰੀ 12 ਅਪ੍ਰੈਲ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ‘ਸਰਕਾਰ-ਕਿਸਾਨ ਮਿਲਣੀ’ ਦੌਰਾਨ ਕਿਸਾਨਾਂ ਨਾਲ ਸਿੱਧਾ ਸੰਵਾਦ ਰਚਾਉਣਗੇ

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਣਕ ਦੀ ਖਰੀਦ ਅਤੇ ਐਨ.ਐਫ.ਐਸ.ਏ. ਲਾਭਪਾਤਰੀਆਂ ਦੀ 100 ਫ਼ੀਸਦ ਈ-ਕੇ.ਵਾਈ.ਸੀ. ਸਥਿਤੀ ਦੀ ਕੀਤੀ ਸਮੀਖਿਆ

ਅਨੁਸੂਚਿਤ ਜਾਤੀ ਭਾਈਚਾਰੇ ਲਈ ਵੱਡਾ ਤੋਹਫ਼ਾ; ਮੁੱਖ ਮੰਤਰੀ ਨੇ ਲਾਅ ਅਫ਼ਸਰਾਂ ਦੀ ਨਿਯੁਕਤੀ ਲਈ ਲਿਆ ਇਤਿਹਾਸਕ ਫੈਸਲਾ

ਸੀ.ਆਈ.ਏ. ਸਟਾਫ ਮੋਹਾਲ਼ੀ ਕੈਂਪ ਐਂਟ ਖਰੜ੍ਹ ਦੀ ਟੀਮ ਵੱਲੋਂ ਗੰਨ ਪੁਆਇੰਟ ਤੇ ਲੁੱਟਾਂ/ਖੋਹਾਂ ਕਰਨ ਵਾਲ਼ੇ ਗ੍ਰਿਫਤਾਰ

ਪੰਜਾਬ ਟਰਾਂਸਪੋਰਟ ਵਿਭਾਗ ਨੇ ਆਪਣੇ ਕਰਮਚਾਰੀਆਂ ਦੀ ਹਾਜ਼ਰੀ ਕੀਤੀ ਆਨਲਾਈਨ: ਲਾਲਜੀਤ ਸਿੰਘ ਭੁੱਲਰ

ਪੀ.ਐਮ. ਇੰਟਰਨਸ਼ਿਪ ਸਕੀਮ ਲਈ ਹੁਣ 15 ਅਪ੍ਰੈਲ 2025 ਤੱਕ ਵੈਬਸਾਈਟ https://pminternship.mca.gov.in ਤੇ ਹੋ ਸਕਦਾ ਹੈ ਅਪਲਾਈ

ਕਿਸਾਨਾਂ ਦੇ ਰੋਹ ਕਾਰਨ ਵਿੱਤ ਮੰਤਰੀ ਦਾ ਪ੍ਰੋਗਰਾਮ ਕੀਤਾ ਰੱਦ 

ਅੰਮ੍ਰਿਤਸਰ ਵਿੱਚ ਹੋਈ ਹਾਲੀਆ ਗ੍ਰਿਫਤਾਰੀ ਨੇ ਪੰਜਾਬ ਅੰਦਰ ਨਸ਼ਿਆਂ ਦੇ ਵਪਾਰ ਵਿੱਚ ਹੋਰਨਾਂ ਰਾਜਾਂ ਦੇ ਇਨਫੋਰਸਮੈਂਟ ਅਧਿਕਾਰੀਆਂ ਦੀ ਸ਼ਮੂਲੀਅਤ ਬਾਰੇ ਚਿੰਤਾ ਨੂੰ ਵਧਾਇਆ: ਹਰਪਾਲ ਸਿੰਘ ਚੀਮਾ

ਮੋਹਾਲੀ ਪੁਲਿਸ ਵੱਲੋਂ ਜਿਊਲਰੀ ਸ਼ਾਪ ਜੀ.ਕੇ. ਜਿਊਲਰਜ਼ ਫੇਸ-10 ਮੋਹਾਲ਼ੀ ਵਿਖੇ ਹੋਈ ਲੁੱਟ ਦੇ ਦੋਸ਼ੀ ਗ੍ਰਿਫ਼ਤਾਰ

ਡੀ ਸੀ ਕੋਮਲ ਮਿੱਤਲ ਨੇ ਮੋਹਾਲੀ ਅਤੇ ਮਾਜਰੀ ਬਲਾਕਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ