ਕੈਲੀਫੋਰਨੀਆ : ਕੈਲੀਫੋਰਨੀਆ ਅਮਰੀਕਾ ਦਾ ਸ਼ਹਿਰ ਭੂਚਾਲ ਦੇ ਤੇਜ਼ ਝਟਕਿਆਂ ਨਾਲ ਹਿੱਲ ਗਿਆ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 7 ਮਾਪੀ ਗਈ। ਸੰਯੁਕਤ ਰਾਜ ਭੂ-ਵਿਗਿਆਨਕ ਸਰਵੇਖਣ (ਯੂਐਸਜੀਐਸ) ਨੇ ਭੂਚਾਲ ਦੀ ਪੁਸ਼ਟੀ ਕੀਤੀ, ਜਿਸਦਾ ਕੇਂਦਰ ਫਰੈਂਡੇਲ ਦੇ ਪੱਛਮ-ਦੱਖਣ-ਪੱਛਮ ਵਿੱਚ ਲਗਭਗ 100 ਕਿਲੋਮੀਟਰ (6.21 ਮੀਲ) ਦੀ ਡੂੰਘਾਈ ਵਿੱਚ ਸਥਿਤ ਸੀ। ਇੰਨੀ ਜ਼ਿਆਦਾ ਤੀਬਰਤਾ ਵਾਲੇ ਭੂਚਾਲ ਕਾਰਨ ਸਮੁੰਦਰ ‘ਚ ਸੁਨਾਮੀ ਆਉਣ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ।
ਅਮਰੀਕੀ ਭੂਚਾਲ ਵਿਗਿਆਨੀਆਂ ਮੁਤਾਬਕ ਵੀਰਵਾਰ ਦੇਰ ਰਾਤ ਕੈਲੀਫੋਰਨੀਆ ਦੇ ਤੱਟ ‘ਤੇ ਜ਼ਬਰਦਸਤ ਭੂਚਾਲ ਆਇਆ ਜਿਸ ਕਾਰਨ ਸਮੁੰਦਰ ‘ਚ ਸੁਨਾਮੀ ਦਾ ਖ਼ਤਰਾ ਹੈ। ਹੋਨੋਲੂਲੂ ਵਿੱਚ ਰਾਸ਼ਟਰੀ ਮੌਸਮ ਸੇਵਾ ਦੇ ਸੁਨਾਮੀ ਚੇਤਾਵਨੀ ਕੇਂਦਰ ਦੁਆਰਾ ਚੇਤਾਵਨੀ ਜਾਰੀ ਕੀਤੀ ਗਈ ਸੀ ਅਤੇ ਕਿਹਾ ਗਿਆ ਸੀ ਕਿ ਇੱਕ ਖਤਰਨਾਕ ਸੁਨਾਮੀ ਭੂਚਾਲ ਦੇ ਕੇਂਦਰ ਦੇ 300 ਕਿਲੋਮੀਟਰ ਦੇ ਅੰਦਰ ਬੀਚਾਂ ਨਾਲ ਟਕਰਾ ਸਕਦੀ ਹੈ। ਹਾਲਾਂਕਿ ਫਿਲਹਾਲ ਕਿਸੇ ਵੀ ਖੇਤਰ ‘ਚ ਕੋਈ ਲਹਿਰ ਨਹੀਂ ਹੈ ਪਰ ਬੀਚ ਦੇ ਨੇੜੇ ਰਹਿਣ ਵਾਲੇ ਲੋਕਾਂ ਨੂੰ ਚੌਕਸ ਰਹਿਣਾ ਚਾਹੀਦਾ ਹੈ।