ਪਾਣੀਪਤ : ਹਰਿਆਣਾ ਦੇ ਪਾਣੀਪਤ ਵਿੱਚ ਬੀਤੀ ਰਾਤ ਇਕ ਧਾਗਾ ਫੈਕਟਰੀ ਨੂੰ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ ਫੈਕਟਰੀ ਦੇ ਦੋ ਕਰਮਚਾਰੀ ਜ਼ਿੰਦਾ ਸੜ ਗਏ ਜਦੋਂਕਿ ਤਿੰਨ ਦੀ ਹਾਲਤ ਨਾਜ਼ੁਕ ਹੈ। ਤੁਰੰਤ ਜ਼ਖ਼ਮੀ ਕਰਮਚਾਰੀਆਂ ਨੂੰ ਪਾਣੀਪਤ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਜਿਥੇ ਦੋ ਦੀ ਹਾਲਤ ਵਧੇਰੇ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਰੋਹਤਕ ਪੀਜੀਆਈ ਰੈਫਰ ਕੀਤਾ ਗਿਆ। ਇੱਕ ਹੋਰ ਕਰਮਚਾਰੀ ਨੂੰ ਇਸਰਾਨਾ ਦੇ ਐਨਸੀ ਮੈਡੀਕਲ ਕਾਲਜ ਵਿੱਚ ਭਰਤੀ ਕਰਵਾਇਆ ਗਿਆ ਹੈ। ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ। ਹਾਲਾਂਕਿ ਦੋ ਦੀ ਜਾਨ ਨਹੀਂ ਬਚਾਈ ਜਾ ਸਕੀ।