ਜੀਰਕਪੁਰ : ਸੰਵਿਧਾਨ ਦੇ ਨਿਰਮਾਤਾ ਡਾ.ਬੀ.ਆਰ.ਅੰਬੇਦਕਰ ਦੀ 68ਵੇਂ ਬਰਸੀ ਮੌਕੇ ਨਗਰ ਕੌਂਸਲ ਜ਼ੀਰਕਪੁਰ ਵਿਖੇ ਸਮੂਹ ਟੀਮ ਮੈਂਬਰਾਂ ਵੱਲੋਂ ਬਾਬਾ ਸਾਹਿਬ ਦੀ ਮੂਰਤੀ ਅੱਗੇ ਫੁੱਲ ਮਾਲਾਵਾਂ ਅਰਪਿਤ ਕੀਤੀਆਂ ਗਈਆਂ। ਯੂਨੀਅਨ ਦੇ ਪ੍ਰਧਾਨ ਨਗਰ ਕੌਂਸਲ ਜ਼ੀਰਕਪੁਰ ਪ੍ਰਦੀਪ ਕੁਮਾਰ ਸੂਦ ਨੇ ਹਾਰ ਪਾ ਕੇ ਸ਼ਰਧਾਂਜਲੀ ਭੇਟ ਕੀਤੀ। ਇਸ ਮਹੱਤਵਪੂਰਨ ਦਿਨ 'ਤੇ ਪ੍ਰਧਾਨ ਪ੍ਰਦੀਪ ਕੁਮਾਰ ਸੂਦ ਜੀ ਨੇ ਪ੍ਰੋਗਰਾਮ 'ਚ ਹਾਜ਼ਰ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ |ਬਾਬਾ ਸਾਹਿਬ ਦੇ ਜੀਵਨ ਅਤੇ ਚਰਿੱਤਰ ਬਾਰੇ ਜਾਣੂ ਕਰਵਾਇਆ ਗਿਆ। ਪ੍ਰਧਾਨ ਪ੍ਰਦੀਪ ਕੁਮਾਰ ਸੂਦ ਨੇ ਵੀ ਕੇਂਦਰ ਸਰਕਾਰ ਅਤੇ ਰਾਜ ਸਰਕਾਰ ਤੋਂ ਮੰਗ ਕੀਤੀ ਕਿ ਅੱਜ ਦੇਸ਼ ਦੇ ਹਰ ਸਕੂਲ ਅਤੇ ਯੂਨੀਵਰਸਿਟੀ ਵਿੱਚ ਬਾਬਾ ਸਾਹਿਬ ਦਾ ਪਾਠ ਕਰਨਾ ਲਾਜ਼ਮੀ ਕੀਤਾ ਜਾਵੇ। ਅਤੇ 14 ਅਪ੍ਰੈਲ ਨੂੰ ਡਾ.ਬੀ.ਆਰ.ਅੰਬੇਦਕਰ ਸਾਹਿਬ ਜੀ ਦੇ ਜਨਮ ਦਿਹਾੜੇ ਅਤੇ 6 ਦਸੰਬਰ ਨੂੰ ਸਰਕਾਰੀ ਛੁੱਟੀ ਦੇ ਤੌਰ 'ਤੇ ਲਾਗੂ ਕੀਤਾ ਜਾਵੇਜ਼ੀਰਕਪੁਰ ਸ਼ਹਿਰ ਵਿੱਚ ਜਲਦੀ ਹੀ ਅੰਬੇਡਕਰ ਐਜੂਕੇਸ਼ਨ ਸੈਂਟਰ ਬਣਾਇਆ ਜਾਵੇ ਤਾਂ ਜੋ ਹਰ ਵਰਗ ਦੇ ਬੱਚਿਆਂ ਨੂੰ ਪੜ੍ਹਨ ਦਾ ਮੌਕਾ ਮਿਲ ਸਕੇ ਇਸ ਮੌਕੇ ਯੂਨੀਅਨ ਦੇ ਸੈਂਕੜੇ ਮੈਂਬਰ, ਕਰਮਚਾਰੀ, ਆਮ ਲੋਕ ਅਤੇ ਵਿਸ਼ੇਸ਼ ਲੋਕ ਹਾਜ਼ਰ ਸਨ।