Thursday, December 26, 2024

Chandigarh

ਸਪੀਕਰ ਸੰਧਵਾਂ ਨੇ ਕੁਲਦੀਪ ਸਿੰਘ ਕਾਲ਼ਾ ਢਿੱਲੋਂ ਨੂੰ ਵਿਧਾਇਕ ਵਜੋਂ ਸਹੁੰ ਚੁਕਾਈ

December 09, 2024 03:31 PM
SehajTimes

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਬਰਨਾਲਾ ਵਿਧਾਨ ਹਲਕਾ ਤੋਂ ਕਾਂਗਰਸ ਪਾਰਟੀ ਦੇ ਨਵੇਂ ਚੁਣੇ ਗਏ ਵਿਧਾਇਕ ਸ੍ਰੀ ਕੁਲਦੀਪ ਸਿੰਘ ਕਾਲ਼ਾ ਢਿੱਲੋਂ ਨੂੰ ਵਿਧਾਇਕ ਵਜੋਂ ਸਹੁੰ ਚੁਕਾਈ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਪੀਕਰ ਵਿਧਾਨ ਸਭਾ ਨੇ ਨਵੇਂ ਚੁਣੇ ਵਿਧਾਇਕ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਜ਼ਿਕਰਯੋਗ ਹੈ ਕਿ ਨਵੇਂ ਚੁਣੇ ਵਿਧਾਇਕ ਦੇ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਪਤਵੰਤੇ ਵੀ ਹਾਜ਼ਰ ਸਨ।

ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਸ੍ਰੀ ਪ੍ਰਤਾਪ ਸਿੰਘ ਬਾਜਵਾ, ਪੰਜਾਬ ਕਾਂਗਰਸ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੰਤਰੀ ਸ੍ਰੀ ਬਲਵੀਰ ਸਿੰਘ ਸਿੱਧੂ ਅਤੇ ਸ੍ਰੀਮਤੀ ਅਰੁਣਾ ਚੌਧਰੀ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Have something to say? Post your comment

 

More in Chandigarh

ਕੈਬਨਿਟ ਸਬ-ਕਮੇਟੀ ਵੱਲੋਂ ਮੁੱਖ ਮੁੱਦਿਆਂ ਨੂੰ ਹੱਲ ਕਰਨ ਲਈ ਕਰਮਚਾਰੀ ਯੂਨੀਅਨਾਂ ਮੀਟਿੰਗ

ਆਂਗਣਵਾੜੀ ਕੇਂਦਰਾਂ ਦਾ ਪੰਜਾਬ ਸਰਕਾਰ ਵੱਲੋਂ ਨਿਰਮਾਣ ਕਰਕੇ ਬਾਲ ਅਤੇ ਮਾਵਾਂ ਦੀ ਦੇਖਭਾਲ ਦੀਆਂ ਸਹੂਲਤਾਂ ਵਿੱਚ ਕੀਤਾ ਜਾਵੇਗਾ ਵਾਧਾ: ਡਾ. ਬਲਜੀਤ ਕੌਰ

ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ 11 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਐਨ.ਆਰ.ਆਈ ਪੰਜਾਬੀਆਂ ਦੀਆਂ ਸ਼ਿਕਾਇਤਾਂ ਆਨਲਾਈਨ ਢੰਗ ਰਾਹੀਂ ਹੱਲ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣਿਆ

ਪੰਜਾਬ ਗੌਰਮਿੰਟ ਵੱਲੋਂ ਅਡੀਸ਼ਨਲ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਐਡਮਿਨਸਟਰੇਟਰ ਜਨਰਲ ਅਤੇ ਆਫੀਸ਼ੀਅਲ ਟਰੱਸਟੀ ਦਾ ਵਾਧੂ ਚਾਰਜ

ਪੰਜਾਬ ਸਰਕਾਰ ਸੂਬੇ ਦੇ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਜਲਦੀ ਸ਼ੁਰੂ ਕਰੇਗੀ ਇਨਡੋਰ ਸੇਵਾਵਾਂ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਨੂੰ ਉਨ੍ਹਾਂ ਦੀ 30ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਟ

ਪੇਂਡੂ ਵਸੋਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਤੇ ਬਿਹਤਰ ਸੈਨੀਟੇਸ਼ਨ ਸਹੂਲਤਾਂ ਦੇਣ ਵਿੱਚ ਅੱਗੇ ਰਿਹਾ ਪੰਜਾਬ: ਮੁੰਡੀਆ

ਬਹੁਮੰਤਵੀ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਰਾਹੀਂ ਮੱਛੀ ਪਾਲਣ ਦੇ ਖੇਤਰ ਨੂੰ ਹੁਲਾਰਾ ਦੇਣ 'ਤੇ ਧਿਆਨ ਕੇਂਦਰ ਕਰੇਗਾ ਪੰਜਾਬ: ਆਲੋਕ ਸ਼ੇਖਰ

ਪੰਜਾਬ ਦੇ ਜਲ ਪ੍ਰਬੰਧਨ ਵਿੱਚ ਕ੍ਰਾਂਤੀਕਾਰੀ ਬਦਲਾਅ: ਜ਼ਮੀਨਦੋਜ਼ ਪਾਈਪਲਾਈਨ ਆਧਾਰਤ ਸਿੰਜਾਈ ਨੈੱਟਵਰਕ ਦੇ ਵਿਸਥਾਰ ਲਈ 277 ਕਰੋੜ ਰੁਪਏ ਦੇ ਪ੍ਰਾਜੈਕਟ ਸ਼ੁਰੂ