ਮੋਹਾਲੀ : ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵਲੋਂ ਮੋਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੂੰ ਆਉਂਦੀਆਂ ਨਗਰ ਨਿਗਮ ਅਤੇ ਕੌਂਸਲ ਚੋਣਾਂ ਲਈ ਕਾਂਗਰਸ ਦੀ ਚੋਣ ਕਮੇਟੀ ਦਾ ਮੈˆਬਰ ਨਿਯੁਕਤ ਕੀਤਾ ਹੈ। ਇਸ ਤੋਂ ਪਹਿਲਾਂ ਹਰਿਆਣਾ ਵਿਧਾਨਸਭਾ ਚੋਣਾਂ ਵੇਲੇ ਵੀ ਅਤੇ ਪੰਜਾਬ ਦੀਆਂ ਜਿਮਨੀ ਚੋਣਾਂ ਲਈ ਵੀ ਡਿਪਟੀ ਮੇ ਅਰ ਨੂੰ ਚੋਣ ਕਮੇਟੀ ਮੈˆਬਰ ਨਾਮਜਦ ਕੀਤਾ ਗਿਆ ਸੀ।
ਇਸ ਮੌਕੇ ਕੁਲਜੀਤ ਸਿੰਘ ਬੇਦੀ ਡਿਪਟੀ ਮੇਅਰ ਨੇ ਰਾਜਾ ਵੜਿੰਗ ਅਤੇ ਪੰਜਾਬ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਦੱਸਿਆ ਕਿ ਭਲਕੇ ਦਿੜ੍ਹਬਾ ਵਿਖੇ ਪਹਿਲੀ ਮੀਟਿੰਗ ਰੱਖੀ ਗਈ ਹੈ ਜਿਸ ਵਿਚ ਸੰਭਾਵਿਤ ਉਮੀਦਵਾਰਾਂ, ਸਾਬਕਾ ਕੌਂਸਲਰਾਂ ਅਤੇ ਸੀਨੀਅਰ ਲੀਡਰਾਂ ਨਾਲ ਵਿਚਾਰ ਵਟਾਂਦਰਾ ਕੀਤਾ ਜਾਵੇਗਾ।