ਕੁਰਾਲੀ : ਸਥਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੱਜ ਵੱਖ-ਵੱਖ ਖੇਤਰਾਂ ਵਿੱਚ ਨਾਂਅ ਰੌਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਮੈਨੇਜਰ ਹਰਬੰਸ ਸਿੰਘ ਕੰਧੋਲਾ ਦੀ ਅਗਵਾਈ ਹੇਠ ਕਰਵਾਏ ਗਏ ਸਲਾਨਾ ਇਨਾਮ ਵੰਡ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਇਲਾਕਾ ਵਾਸੀਆਂ ਅਤੇ ਬੱਚਿਆਂ ਦੇ ਮਾਪਿਆਂ ਨੇ ਸ਼ਿਰਕਤ ਕੀਤੀ। ਇਸ ਸਮਾਗਮ ਦਾ ਉਦਘਾਟਨ ਉੱਘੇ ਸਮਾਜ ਸੇਵੀ ਅਰਵਿੰਦਰ ਸਿੰਘ ਪੈਟਾ ਜਿਲ੍ਹਾ ਪ੍ਰਧਾਨ ਅਕਾਲੀ ਦਲ 1920 ਅਤੇ ਸੀਨੀਅਰ ਆਗੂ ਭਜਨ ਸਿੰਘ ਸ਼ੇਰਗਿੱਲ ਨੇ ਸਾਂਝੇ ਤੌਰ ਤੇ ਕੀਤਾ। ਇਸ ਸਮਾਗਮ ਦੀ ਸ਼ੁਰੂਆਤ ਧਾਰਮਿਕ ਸ਼ਬਦ ਨਾਲ ਹੋਈ।ਇਸ ਮਗਰੋਂ ਸਮਾਗਮ ਦੌਰਾਨ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਲੋਕ ਗੀਤ, ਕੋਰਿਓਗ੍ਰਾਫੀ, ਸਕਿੱਟਾਂ ਅਤੇ ਹੋਰ ਆਈਟਮਾਂ ਪੇਸ਼ ਕੀਤੀਆਂ। ਸਮਾਗਮ ਦੇ ਅਖੀਰ ਵਿੱਚ ਪੰਜਾਬ ਦਾ ਲੋਕ ਨਾਚ ਭੰਗੜਾ ਅਤੇ ਗਿੱਧੇ ਨੇ ਪ੍ਰੋਗਰਾਮ ਨੂੰ ਸਿਖਰਾ ਤੇ ਪਹੁੰਚਾ ਦਿੱਤਾ । ਇਸ ਸਮਾਗਮ ਦੌਰਾਨ ਮਨੇਜਰ ਹਰਬੰਸ ਸਿੰਘ ਕੰਧੋਲਾ ਨੇ ਸਕੂਲ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕੀਤੀ। ਇਸ ਦੌਰਾਨ ਮੁੱਖ ਮਹਿਮਾਨ ਭਜਨ ਸਿੰਘ ਸ਼ੇਰਗਿੱਲ, ਅਰਵਿੰਦਰ ਸਿੰਘ ਪੈਂਟਾ ਅਤੇ ਪ੍ਰਬੰਧਕ ਕਮੇਟੀ ਨੇ ਸਿੱਖਿਆ, ਖੇਡਾਂ ਅਤੇ ਹੋਰ ਖੇਤਰਾਂ ਵਿੱਚ ਸਕੂਲ ਦਾ ਨਾਂ ਰੌਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ। ਇਸ ਦੌਰਾਨ ਕੰਵਲਜੀਤ ਸਿੰਘ ਪ੍ਰਿੰਸੀਪਲ ਨੇ ਸਕੂਲ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਪਾਏ ਜਾ ਰਹੇ ਯੋਗਦਾਨ ਬਾਰੇ ਜਾਣਕਾਰੀ ਦਿੱਤੀ । ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼ਰਨਜੀਤ ਸਿੰਘ, ਗੁਰਦੀਪ ਸਿੰਘ, ਨਛੱਤਰ ਸਿੰਘ, ਹਰਦੀਪ ਕੌਰ, ਹਰਪ੍ਰੀਤ ਕੌਰ, ਵਰਿੰਦਰ ਸਿੰਘ, ਮਨਦੀਪ ਕੌਰ, ਗੁਰਪ੍ਰੀਤ ਕੌਰ, ਰਾਜਵੀਰ ਕੌਰ, ਕਿਰਨ ਸਮੇਤ ਬੱਚਿਆਂ ਦੇ ਮਾਤਾ ਪਿਤਾ ਤੇ ਹੋਰ ਪਤਵੰਤੇ ਹਾਜ਼ਰ ਸਨ। ਫੋਟੋ ਨਾਲ ਨੱਥੀ ਹੈ।