ਖਨੌਰੀ : ਕੇਂਦਰ ਸਰਕਾਰ ਵੱਲੋਂ ਦਿੱਲੀ ਦੇ ਬਾਰਡਰਾਂ ਤੇ 13 ਮਹੀਨੇ ਚੱਲੇ ਅੰਦੋਲਨ ਦੌਰਾਨ ਮੰਨੀਆ ਮੰਗਾਂ ਨੂੰ ਲਾਗੂ ਕਰਵਾਉਣ ਲਈ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ 13 ਫਰਵਰੀ ਤੋਂ ਸ਼ੰਭੂ ਤੇ ਖਨੌਰੀ ਬਾਰਡਰ ਤੇ ਡਟਿਆ ਹੋਇਆ ਹੈ। ਪਰ ਕੇਂਦਰ ਸਰਕਾਰ ਗੱਲਬਾਤ ਰਾਹੀਂ ਮੰਗਾਂ ਪੂਰੀਆਂ ਕਰਨ ਦੀ ਬਜਾਏ ਡੰਡੇ ਦੇ ਜ਼ੋਰ ਨਾਲ ਸੰਘਰਸ਼ ਨੂੰ ਦਬਾਉਣਾ ਚਾਹੁੰਦੀ ਹੈ ਦੂਜੇ ਪਾਸੇ ਕੇਂਦਰ ਸਰਕਾਰ ਤੇ ਦਬਾਅ ਬਣਾ ਕੇ ਮੰਗਾਂ ਮਨਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਪ੍ਰਧਾਨ ਸ੍ਰ ਜਗਜੀਤ ਸਿੰਘ ਡੱਲੇਵਾਲ 26 ਨਵੰਬਰ ਤੋਂ ਖਨੋਰੀ ਬਾਰਡਰ ਤੇ ਮਰਨ ਵਰਤ ਤੇ ਬੈਠੇ ਹੋਏ ਹਨ । ਇਨਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਜ਼ਿਲ੍ਹਾ ਆਗੂ ਯਾਦਵਿੰਦਰ ਸਿੰਘ ਬੂਰੜ ਨੇ ਪ੍ਰੈਸ ਨੋਟ ਜਾਰੀ ਕੀਤਾ। ਨੌਜਵਾਨ ਕਿਸਾਨ ਆਗੂ ਯਾਦਵਿੰਦਰ ਸਿੰਘ ਬੂਰੜ ਨੇ ਕਿਹਾ ਕਿ ਸ੍ਰ ਡੱਲੇਵਾਲ ਵੱਲੋਂ ਕਿਸਾਨੀ ਮੰਗਾਂ ਲਈ ਮਰਨ ਵਰਤ ਤੇ ਬੈਠਣ ਤੋਂ ਪਹਿਲਾਂ ਹੀ ਕੇਂਦਰ ਸਰਕਾਰ ਨੇ ਅਖੌਤੀ ਕਿਸਾਨ ਹਿਤੈਸ਼ੀ ਕਹਾਉਂਦੀ ਪੰਜਾਬ ਸਰਕਾਰ ਰਾਹੀਂ ਡੱਲੇਵਾਲ ਨੂੰ ਮਰਨ ਵਰਤ ਤੋਂ ਬੈਠਣ ਤੋਂ ਪਹਿਲਾਂ ਹੀ 25 ਨਵੰਬਰ ਦੀ ਰਾਤ ਦੇ ਸਮੇਂ ਟਰਾਲੀ ਦੇ ਦਰਵਾਜ਼ੇ ਤੋੜ ਕੇ ਗ੍ਰਿਫਤਾਰ ਕਰਕੇ ਸੰਘਰਸ਼ ਨੂੰ ਤਾਰਪੀਡੋ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਸ੍ਰ ਡੱਲੇਵਾਲ ਨੇ ਪੁਲਿਸ ਦੀ ਹਿਰਾਸਤ ਦੇ ਵਿੱਚ ਹੀ ਆਪਣਾ ਮਰਨ ਵਰਤ ਦਿੱਤੇ ਸਮੇਂ ਤੋਂ ਪਹਿਲਾਂ ਹੀ ਸ਼ੁਰੂ ਕਰ ਦਿੱਤਾ। ਕਿਸਾਨ ਆਗੂ ਬੂਰੜ ਨੇ ਕਿਹਾ ਕਿ ਸ੍ਰ ਡੱਲੇਵਾਲ ਵੱਲੋਂ ਸ਼ੁਰੂ ਕੀਤੇ ਮਰਨ ਵਰਤ ਤੇ ਕਿਸਾਨ ਸੰਘਰਸ਼ ਦੇ ਦਬਾਅ ਹੇਠ ਆਖਿਰ ਪੰਜਾਬ ਪੁਲਿਸ ਨੂੰ 29 ਨਵੰਬਰ ਦੀ ਰਾਤ ਡੱਲੇਵਾਲ ਸਾਹਿਬ ਨੂੰ ਵਾਪਿਸ ਖਨੋਰੀ ਮੋਰਚੇ ਦੇ ਵਿੱਚ ਛੱਡਣਾ ਪਿਆ। ਯਾਦਵਿੰਦਰ ਨੇ ਕਿਹਾ ਕਿ ਸ੍ਰ ਡੱਲੇਵਾਲ ਨੂੰ ਮਰਨ ਵਰਤ ਤੇ ਬੈਠਿਆਂ 16 ਦਿਨ ਹੋ ਚੁੱਕੇ ਹਨ ਤੇ ਉਨਾਂ ਵੱਲੋਂ ਪਾਣੀ ਤੋਂ ਸਵਾਏ ਕੁੱਝ ਵੀ ਨਾ ਖਾਣ ਪੀਣ ਕਰਕੇ ਦਿਨੋ ਦਿਨ ਸਿਹਤ ਖਰਾਬ ਹੁੰਦੀ ਜਾ ਰਹੀ ਹੈ ਪਰ ਕੇਂਦਰ ਸਰਕਾਰ ਗੱਲਬਾਤ ਰਾਹੀਂ ਮੰਗਾਂ ਮੰਨਣ ਦੀ ਬਜਾਏ ਸ੍ਰ ਡੱਲੇਵਾਲ ਦੀ ਸ਼ਹਾਦਤ ਦੀ ਉਡੀਕ ਕਰ ਰਹੀ ਹੈ । ਕਿਸਾਨ ਆਗੂ ਯਾਦਵਿੰਦਰ ਸਿੰਘ ਬੂਰੜ ਨੇ ਕਿਹਾ ਕਿ ਜੇਕਰ ਅਜਿਹਾ ਹੁੰਦਾ ਹੈ ਤਾਂ ਸਿੱਧੇ ਤੌਰ ਤੇ ਜਿੰਮੇਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਹੋਵੇਗੀ । ਕਿਸਾਨ ਆਗੂ ਯਾਦਵਿੰਦਰ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਵੱਲੋਂ ਦੇਸ਼ ਦੇ ਅੰਨਦਾਤੇ ਪ੍ਰਤੀ ਧਾਰੇ ਅੜੀਅਲ ਰਵਈਏ ਦੇ ਚੱਲਦਿਆਂ ਸ੍ਰ ਡੱਲੇਵਾਲ ਸ਼ਹੀਦ ਹੁੰਦੇ ਹਨ ਤਾਂ ਸਮੁੱਚੇ ਦੇਸ਼ ਦਾ ਕਿਸਾਨ ਟਿਕ ਕੇ ਨਹੀਂ ਬੈਠੇਗਾ ਤੇ ਦੇਸ਼ ਤੇ ਸੂਬੇ ਦੀਆਂ ਸਰਕਾਰਾਂ ਨੂੰ ਕਿਸਾਨਾਂ ਦੇ ਵੱਡੇ ਰੋਹ ਦਾ ਸਾਹਮਣਾ ਕਰਨਾ ਪਵੇਗਾ। ਦੁਜੇ ਪਾਸੇ ਸ਼ੰਭੂ ਬਾਰਡਰ ਤੇ ਕਿਸਾਨਾਂ ਵੱਲੋਂ ਦਿੱਲੀ ਜਾਣ ਲਈ 6 ਅਤੇ 8 ਦਸੰਬਰ ਨੂੰ ਪੈਦਲ ਤੁਰ ਕੇ 101 ਕਿਸਾਨਾ ਦੇ ਜਥੇ ਭੇਜੇ ਗਏ ਸੀ।ਪਰ ਹਰਿਆਣਾ ਅਤੇ ਕੇਂਦਰ ਦੀ ਸਰਕਾਰ ਨੇ ਕਿਸਾਨਾਂ ਉਪਰ ਅੰਨ੍ਹੇ ਵਾਹ ਅੱਥਰੂ ਗੈਸ ਅਤੇ ਪਲਾਸਟਿਕ ਦੀਆਂ ਗੋਲੀਆਂ ਮਾਰ ਕੇ ਕਿਸਾਨਾਂ ਨੂੰ ਜ਼ਖਮੀ ਕਰ ਦਿੱਤਾ ਜੋ ਕਿ ਵੱਖ ਵੱਖ ਹਸਪਤਾਲਾਂ ਵਿੱਚ ਜੇਰੇ ਇਲਾਜ਼ ਲਈ ਦਾਖਲ ਹਨ ਯਾਦਵਿੰਦਰ ਸਿੰਘ ਬੂਰੜ ਨੇ ਕਿਹਾ ਅਗਲਾ ਜਥਾ 14 ਦਸੰਬਰ ਨੂੰ ਫਿਰ 101ਕਿਸਾਨਾ ਦਾਂ ਦਿੱਲੀ ਜਾਣ ਲਈ ਰਵਾਨਾ ਹੋਵੇਗਾ