ਪਟਿਆਲਾ : ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਨੁਪ੍ਰਿਤਾ ਜੌਹਲ ਨੇ ਦੱਸਿਆ ਹੈ ਕਿ ਪਟਿਆਲਾ ਜ਼ਿਲ੍ਹੇ ਅੰਦਰ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਤੇ ਉਪ ਚੋਣਾਂ ਲਈ ਨਾਮਜ਼ਦਗੀਆਂ ਦੇ ਤੀਜੇ ਦਿਨ ਅੱਜ 26 ਨਾਮਜ਼ਦਗੀਆਂ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਕੁਲ ਨਾਮਜ਼ਦਗੀਆਂ ਦੀ ਗਿਣਤੀ 28 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਪਟਿਆਲਾ ਲਈ ਕੁਲ 13 ਨਾਮਜ਼ਦਗੀਆਂ ਦਾਖਲ ਕੀਤੀਆਂ ਗਈਆਂ ਹਨ।
ਏ.ਡੀ.ਸੀ. ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਨਗਰ ਨਿਗਮ ਪਟਿਆਲਾ ਦੀ ਵਾਰਡ ਨੰਬਰ 1 ਤੋਂ 14 ਤੱਕ ਲਈ ਰਿਟਰਨਿੰਗ ਅਫ਼ਸਰ ਆਰ.ਟੀ.ਓ. ਪਟਿਆਲਾ ਨਮਨ ਮਾਰਕੰਨ ਕੋਲ 1 ਉਮੀਦਵਾਰ ਨੇ ਨਾਮਜ਼ਦਗੀ ਕੀਤੇ ਹਨ। ਇਸੇ ਤਰ੍ਹਾਂ ਹੀ ਵਾਰਡ 15 ਤੋਂ 20 ਲਈ ਐਸ.ਡੀ.ਐਮ. ਪਟਿਆਲਾ ਮਨਜੀਤ ਕੌਰ ਕੋਲ 3 ਨਾਮਜ਼ਦਗੀਆਂ ਹੋਈਆਂ ਹਨ। ਵਾਰਡ ਨੰਬਰ 30 ਤੋਂ 45 ਲਈ ਪੀ.ਡੀ.ਏ. ਦੇ ਈ.ਓ.-ਕਮ-ਸਹਾਇਕ ਕਮਿਸ਼ਨਰ (ਜ) ਪਟਿਆਲਾ ਰਿਚਾ ਗੋਇਲ ਕੋਲ 8 ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਹਨ। ਇਸੇ ਤਰ੍ਹਾਂ ਵਾਰਡ ਨੰਬਰ 46 ਤੋਂ 60 ਐਸ.ਡੀ.ਐਮ. ਨਾਭਾ ਰਿਟਰਨਿੰਗ ਅਫ਼ਸਰ ਡਾ. ਇਸਮਤ ਵਿਜੇ ਸਿੰਘ ਕੋਲ 1 ਉਮੀਦਵਾਰ ਨੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਹਨ।
ਨਗਰ ਪੰਚਾਇਤ ਭਾਦਸੋਂ ਲਈ ਜ਼ਿਲ੍ਹਾ ਮਾਲ ਅਫ਼ਸਰ ਪਟਿਆਲਾ ਨਵਦੀਪ ਸਿੰਘ ਰਿਟਰਨਿੰਗ ਅਫ਼ਸਰ ਕੋਲ ਅੱਜ 2 ਉਮੀਦਵਾਰਾਂ ਨੇ ਆਪਣੀਆਂ ਨਾਮਜ਼ਦਗੀਆਂ ਦਾਖਲ ਕਰਵਾਈਆਂ ਹਨ। ਨਗਰ ਕੌਂਸਲ ਸਨੌਰ ਦੀਆਂ 15 ਵਾਰਡਾਂ ਲਈ ਰਿਟਰਨਿੰਗ ਅਫ਼ਸਰ ਏ.ਐਮ.ਡੀ. ਪੀ.ਆਰ.ਟੀ.ਸੀ. ਨਵਦੀਪ ਕੁਮਾਰ ਕੋਲ 1 ਉਮੀਦਵਾਰ ਨੇ ਨਾਮਜ਼ਦਗੀ ਦਾਖਲ ਕੀਤੇ ਹਨ। ਨਗਰ ਪੰਚਾਇਤ ਦੇਵੀਗੜ੍ਹ ਦੀਆਂ 13 ਵਾਰਡਾਂ ਲਈ ਰਿਟਰਨਿੰਗ ਅਫ਼ਸਰ ਐਸ.ਡੀ.ਐਮ. ਦੂਧਨ ਸਾਧਾਂ ਕਿਰਪਾਲਵੀਰ ਸਿੰਘ ਕੋਲ ਅੱਜ ਕਿਸੇ ਉਮੀਦਵਾਰ ਨੇ ਨਾਮਜ਼ਦਗੀ ਦਾਖਲ ਨਹੀਂ ਕਰਵਾਏ।
ਨਗਰ ਪੰਚਾਇਤ ਘੱਗਾ ਦੀਆਂ 13 ਵਾਰਡਾਂ ਲਈ ਰਿਟਰਨਿੰਗ ਅਫ਼ਸਰ ਐਸ.ਡੀ.ਐਮ. ਸਮਾਣਾ ਤਰਸੇਮ ਚੰਦ ਕੋਲ 3 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਨਗਰ ਪੰਚਾਇਤ ਘਨੌਰ ਦੀਆਂ ਵਾਰਡਾਂ 11 ਲਈ ਰਿਟਰਨਿੰਗ ਅਫ਼ਸਰ ਐਸ.ਡੀ.ਐਮ. ਰਾਜਪੁਰਾ ਅਵਿਕੇਸ਼ ਗੁਪਤਾ ਕੋਲ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਹਨ।
ਏ.ਡੀ.ਸੀ. ਅਨੁਪ੍ਰਿਤਾ ਜੌਹਲ ਨੇ ਅੱਗੇ ਦੱਸਿਆ ਕਿ ਨਗਰ ਕੌਂਸਲ ਰਾਜਪੁਰਾ ਦੀ ਵਾਰਡ ਨੰਬਰ 2, ਨਗਰ ਕੌਂਸਲ ਸਮਾਣਾ ਦੀ ਵਾਰਡ ਨੰਬਰ 8 ਸਮੇਤ ਨਗਰ ਕੌਂਸਲ ਨਾਭਾ ਦੀ ਵਾਰਡ ਨੰਬਰ 6 ਦੀ ਚੋਣ ਲਈ ਵੀ ਕੋਈ ਨਾਮਜ਼ਦਗੀ ਦਾਖਲ ਨਹੀਂ ਹੋਈ। ਜਦਕਿ ਨਗਰ ਕੌਂਸਲ ਪਾਤੜਾਂ ਦੀ ਇੱਕ ਵਾਰਡ ਨੰਬਰ 12 ਲਈ ਰਿਟਰਨਿੰਗ ਅਫ਼ਸਰ ਐਸ.ਡੀ.ਐਮ. ਪਾਤੜਾਂ ਅਸ਼ੋਕ ਕੁਮਾਰ ਕੋਲ 2 ਉਮੀਦਵਾਰਾਂ ਨੇ ਨਾਮਜ਼ਦਗੀ ਦਰਜ ਕਰਵਾਈ ਹੈ।
ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਚੋਣਾਂ ਲੜਨ ਦੇ ਚਾਹਵਾਨ ਉਮੀਦਵਾਰ ਸਬੰਧਤ ਰਿਟਰਨਿੰਗ ਅਧਿਕਾਰੀਆਂ ਕੋਲ ਆਪਣੇ ਨਾਮਜ਼ਦਗੀ ਪੱਤਰ 12 ਦਸੰਬਰ 2024 ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ (ਦੁਪਹਿਰ 03:00 ਵਜੇ ਤੱਕ)ਜਮ੍ਹਾਂ ਕਰਵਾ ਸਕਣਗੇ। ਨਾਮਜ਼ਦਗੀਆਂ ਦੀ ਪੜਤਾਲ ਲਈ 13 ਦਸੰਬਰ ਤੇ ਉਮੀਦਵਾਰੀ ਵਾਪਸ ਲੈਣ ਲਈ ਆਖਰੀ ਮਿਤੀ 14 ਦਸੰਬਰ 2024 (ਦੁਪਹਿਰ 3 ਵਜੇ ਤੱਕ) ਨਿਰਧਾਰਤ ਕੀਤੀ ਹੈ।