Wednesday, December 18, 2024
BREAKING NEWS
ਸੁਨਾਮ ਦੇ ਪਤੀ- ਪਤਨੀ ਜੋੜੇ ਦੀ ਜੌਰਜੀਆ ਵਿੱਚ ਮੌਤ ਫਰਜ਼ੀ ਮੰਗੇਤਰ ਬਣਾ ਕੇ ਕਰਵਾਈ ਕੋਰਟ ਮੈਰਿਜ, ਮਾਮਲਾ ਦਰਜ ਹੋਣ ਤੋਂ ਬਾਅਦ ਵੀ ਨਹੀਂ ਹੋਈ ਕੋਈ ਗ੍ਰਿਫਤਾਰੀਪੰਜਾਬ ਦੇ ਸਾਰੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨਸਿਲੰਡਰ ਬਲਾਸਟ ਤੋਂ ਬਾਅਦ ਘਰ ‘ਚ ਲੱਗੀ ਭਿਆਨਕ ਅੱਗUSA ਦਾ ਕੈਲੀਫੋਰਨੀਆ ਸ਼ਹਿਰ ਭੂਚਾਲ ਦੇ ਤੇਜ਼ ਝਟਕਿਆਂ ਨਾਲ ਹਿੱਲ ਗਿਆਖੁਫ਼ੀਆ ਏਜੰਸੀਆਂ ਦੀ ਨਜ਼ਰ ਹੇਠ ਸੀ ਨਰਾਇਣ ਸਿੰਘ ਚੌੜਾਸੁਖਬੀਰ ਸਿੰਘ ਬਾਦਲ ’ਤੇ ਹਮਲਾ ਸੂਬਾ ਸਰਕਾਰ ਦੀ 100 ਫ਼ੀ ਸਦੀ ਲਾਪ੍ਰਵਾਹੀ : ਰਾਜਾ ਵੜਿੰਗਸੁਖਬੀਰ ਸਿੰਘ ਬਾਦਲ ’ਤੇ ਜਾਨ ਲੇਵਾ ਹਮਲਾਕੁੰਭੜਾ ਵਿਚ ਕਤਲ ਹੋਏ ਬੱਚਿਆਂ ਦੇ ਹੱਕ ਵਿਚ ਧਰਨਾ ਮਾਰਨ ਖਿਲਾਫ ਹੋਈ ਕਾਰਵਾਈਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ

Chandigarh

ਖਮਾਣੋਂ ਦੀ ਅਰਸ਼ਦੀਪ ਕੌਰ ਬਣੀ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ

December 14, 2024 05:05 PM
SehajTimes

ਚੰਡੀਗੜ੍ਹ : ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਦੀ ਕੈਡਿਟ ਅਰਸ਼ਦੀਪ ਕੌਰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਬਣ ਗਈ ਹੈ। ਏਅਰ ਫੋਰਸ ਅਕੈਡਮੀ, ਡੁੰਡੀਗਲ (ਹੈਦਰਾਬਾਦ) ਵਿਖੇ ਸਿਖਲਾਈ ਮੁਕੰਮਲ ਹੋਣ ਉਤੇ ਅੱਜ ਉਸ ਨੇ ਪਾਸਿੰਗ ਆਊਟ ਪਰੇਡ ਵਿੱਚ ਹਿੱਸਾ ਲਿਆ। ਇਸ ਪ੍ਰਭਾਵਸ਼ਾਲੀ ਪਰੇਡ ਦਾ ਨਿਰੀਖਣ ਹਵਾਈ ਸੈਨਾ ਦੇ ਮੁਖੀ ਏਅਰ ਚੀਫ ਮਾਰਸ਼ਲ ਏ.ਪੀ. ਸਿੰਘ, ਪੀ.ਵੀ.ਐਸ.ਐਮ., ਏ.ਵੀ.ਐਸ.ਐਮ. ਨੇ ਕੀਤਾ। ਭਾਰਤੀ ਹਵਾਈ ਸੈਨਾ ਦੀ ਮੈਟਰੀਓਲੋਜੀ ਬ੍ਰਾਂਚ ਵਿੱਚ ਫਲਾਇੰਗ ਅਫਸਰ ਵਜੋਂ ਨਿਯੁਕਤ ਅਰਸ਼ਦੀਪ ਕੌਰ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਖਮਾਣੋਂ ਵਾਸੀ ਸ. ਦਲਜਿੰਦਰ ਪਾਲ ਸਿੰਘ ਦੀ ਧੀ ਹੈ, ਜੋ ਬਿਜ਼ਨਸਮੈਨ ਹਨ।

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਫਲਾਇੰਗ ਅਫਸਰ ਅਰਸ਼ਦੀਪ ਕੌਰ ਨੂੰ ਉਸ ਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਉਸਦੀ ਸਫਲਤਾ ਪੰਜਾਬ ਦੀਆਂ ਹੋਰ ਧੀਆਂ ਨੂੰ ਵੀ ਰੱਖਿਆ ਸੇਵਾਵਾਂ ਕਰੀਅਰ ਬਣਾਉਣ ਲਈ ਪ੍ਰੇਰਿਤ ਕਰੇਗੀ। ਇਸ ਸੰਸਥਾ ਦੇ ਕੈਡਿਟਾਂ ਦੇ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫਸਰ ਬਣਨ 'ਤੇ ਤਸੱਲੀ ਪ੍ਰਗਟ ਕਰਦਿਆਂ ਮਾਈ ਭਾਗੋ ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ.ਵੀ.ਐਸ.ਐਮ. (ਸੇਵਾਮੁਕਤ) ਨੇ ਫਲਾਇੰਗ ਅਫਸਰ ਅਰਸ਼ਦੀਪ ਕੌਰ ਨੂੰ ਭਾਰਤੀ ਹਵਾਈ ਸੈਨਾ ਵਿੱਚ ਉਸਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

Have something to say? Post your comment

 

More in Chandigarh

‘ਫਰਿਸ਼ਤੇ ਸਕੀਮ’ ਜ਼ਿੰਦਗੀ ਬਚਾਉਣ ’ਚ ਹੋ ਰਹੀ ਹੈ ਵਰਦਾਨ ਸਾਬਤ , 223 ਦੁਰਘਟਨਾ ਪੀੜਤਾਂ ਦਾ ਹੋਇਆ ਮੁਫ਼ਤ ਇਲਾਜ

ਮੰਨਤ ਇਨਕਲੇਵ ਫੇਸ -2 ਦੇ ਵਸਨੀਕ ਦੋ ਦਿਨ ਤੋਂ ਪੀਣ ਵਾਲੇ ਪਾਣੀ ਨੂੰ ਤਰਸੇ

ਏ.ਡੀ.ਸੀ. ਵੱਲੋਂ ਮਾਇਰ ਇੰਮੀਗਰੇਸ਼ਨ ਕੰਸਲਟੈਂਟ ਪ੍ਰਾਇ. ਲਿਮਿ. ਫਰਮ ਦਾ ਲਾਇਸੰਸ ਰੱਦ

ਡਿਪਟੀ ਮੇਅਰ ਮੋਹਾਲੀ ਨੇ ਲਿਖਿਆ ਮੁੱਖ ਮੰਤਰੀ ਨੂੰ ਪੱਤਰ

ਬੱਚਿਆਂ ਅੰਦਰ ਨਿਮੋਨੀਆ ਦੀ ਸਮੇਂ ਸਿਰ ਪਛਾਣ ਜ਼ਰੂਰੀ : ਸਿਵਲ ਸਰਜਨ

ਖਾਣਾ ਖਾਣ ਗਏ ਵਿਅਕਤੀ ਨਾਲ ਮਾਰਕੁੱਟ ਕਰਨ ਦੇ ਦੋਸ਼ ਹੇਠ ਮਾਮਲਾ ਦਰਜ

ਪੰਜਾਬ ਦੇ ਪੇਸ ਵਿੰਟਰ ਕੈਂਪਸ ਕਰ ਰਹੇ ਹਨ ਅਕਾਦਮਿਕ ਉੱਤਮਤਾ ਅਤੇ ਮੁਕਾਬਲੇ ਦੀ ਭਾਵਨਾ ਦਾ ਸੰਚਾਰ

ਮਾਮਲਾ ਗੈਂਗਸਟਰ ਲਾਰੈਂਸ ਬਿਸ਼ਨੋਈ ਜੇਲ੍ਹ ਇੰਟਰਵਿਊ ਦਾ...

ਤਨਖਾਹ ਨਾ ਮਿਲਣ ਦੇ ਰੋਸ ਵਜੋਂ ਕਲਮ ਛੋੜ ਹੜਤਾਲ ਤੇ ਬੈਠੇ ਸੀਵਰੇਜ ਵਿਭਾਗ ਦੇ ਜੇ ਈ

ਮਾਮਲਾ ਡੱਲੇਵਾਲ ਨੂੰ ਪੁਲਿਸ ਵਲੋਂ ਜਬਰੀ ਚੁੱਕਣ ਦਾ...