ਸੁਨਾਮ : ਦੀ ਸੁਨਾਮ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਸੁਨਾਮ ਦੇ ਪ੍ਰਧਾਨ ਗੁਰਬਖਸ਼ ਸਿੰਘ ਜਖੇਪਲ ਦੀ ਪ੍ਰਧਾਨਗੀ ਹੇਠ ਹੋਈ ਮਹੀਨਾਵਾਰ ਮੀਟਿੰਗ ਵਿੱਚ ਪੁਲਿਸ ਐਸੋਸੀਏਸ਼ਨ ਦੇ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਜਨਰਲ ਸਕੱਤਰ ਚੇਤ ਰਾਮ ਢਿੱਲੋਂ ਨੇ ਦੱਸਿਆ ਕਿ ਮੀਟਿੰਗ ਵਿੱਚ ਵਿਸ਼ੇਸ਼ ਤੌਰ ਪੰਜਾਬ ਪੁਲਿਸ ਵੈਲਫ਼ੇਅਰ ਐਸੋਸੀਏਸ਼ਨ ਦੇ ਪ੍ਰਧਾਨ ਦਰਸ਼ਨ ਸਿੰਘ ਥਾਣੇਦਾਰ, ਵਾਇਸ ਪ੍ਰਧਾਨ ਅਮਰਜੀਤ ਸਿੰਘ, ਓਮ ਪ੍ਰਕਾਸ਼ ਥਾਣੇਦਾਰ, ਸੁਖਦੇਵ ਸਿੰਘ ਥਾਣੇਦਾਰ ਤੋਂ ਇਲਾਵਾ ਮਦਨ ਲਾਲ ਬਾਂਸਲ, ਪ੍ਰੇਮ ਚੰਦ ਅਗਰਵਾਲ, ਪ੍ਰਕਾਸ਼ ਸਿੰਘ ਕੰਬੋਜ਼ ,ਰਜਿੰਦਰ ਸਿੰਘ ਖ਼ਾਲਸਾ, ਰਜਿੰਦਰ ਕੁਮਾਰ ਗਰਗ, ਚਮਕੌਰ ਸਿੰਘ ਸਿੱਧੂ ਸ਼ਾਮਿਲ ਹੋਏ। ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਵੱਲੋਂ 17 ਦਸੰਬਰ ਨੂੰ ਸੁਨਾਮ ਵਿਖੇ ਮਨਾਏ ਜਾ ਰਹੇ ਪੈਨਸ਼ਨਰ ਦਿਹਾੜੇ ਦੀਆਂ ਤਿਆਰੀਆਂ ਨੂੰ ਮੁਕੰਮਲ ਕਰ ਲਿਆ ਗਿਆ ਹੈ। ਅਖੀਰ ਵਿੱਚ ਪ੍ਰਧਾਨ ਗੁਰਬਖਸ਼ ਸਿੰਘ ਜਖੇਪਲ ਨੇ ਆਏ ਸਾਰੇ ਪੈਨਸ਼ਨਰਜ਼ ਸਾਥੀਆਂ ਦਾ ਧੰਨਵਾਦ ਕੀਤਾ ਅਤੇ ਸਾਰੇ ਪੈਨਸ਼ਨਰਜ਼ ਸਾਥੀਆਂ ਦਾ ਧੰਨਵਾਦ ਕਰਦਿਆਂ ਵਧ ਚੜ੍ਹਕੇ 17 ਦਸੰਬਰ ਦੇ ਪੈਨਸ਼ਨ ਦਿਵਸ਼ ਵਿੱਚ ਸ਼ਾਂਤੀ ਨਿਕੇਤਨ ਧਰਮਸ਼ਾਲਾ ਵਿੱਚ ਪਹੁਚੰਣ ਦੀ ਅਪੀਲ ਕੀਤੀ ਗਈ। ਇਸ ਮੌਕੇ ਗਿਰਧਾਰੀ ਲਾਲ ਜਿੰਦਲ ਵਿਤ ਸਕੱਤਰ, ਜੀਤ ਕੁਮਾਰ ਜੈਨ, ਕੁਲਦੀਪ ਪਾਠਕ, ਜਗਰੂਪ ਸਿੰਘ ਕੌਸ਼ਿਕ, ਬਲਵਿੰਦਰ ਸਿੰਘ, ਸਵਿੰਦਰ ਸਿੰਘ ਚੱਠਾ, ਅਸ਼ੋਕ ਕੁਮਾਰ ਵਰਮਾ, ਕਰਨੈਲ ਸਿੰਘ ਜ਼ਿਲੇਦਾਰ ਆਦਿ ਪੈਨਸ਼ਨਰਜ਼ ਵਿਸ਼ੇਸ਼ ਤੌਰ ਤੇ ਹਾਜਰ ਸਨ।