ਸ੍ਰੀ ਫਤਹਿਗੜ੍ਹ ਸਾਹਿਬ : ਸਵੇਰੇ 5 ਵਜੇ ਦੇ ਕਰੀਬ ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਆਪਣੇ ਚੰਡੀਗੜ੍ਹ ਕੰਸਰਟ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮਾਤਾ ਗੁਜਰ ਕੌਰ ਜੀ ਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਹਿ ਸਿੰਘ ਦੀ ਯਾਦ ‘ਚ ਬਣੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਦਿਲਜੀਤ ਤੜਕਸਾਰ ਗੁਰੂ ਘਰ ਪਹੁੰਚੇ। ਦਿਲਜੀਤ ਨੇ ਸਖ਼ਤ ਸੁਰੱਖਿਆ ਹੇਠ ਗੁਰੂ ਘਰ ਵਿਖੇ ਕੀਰਤਨ ਸਰਵਣ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਸਿਰ ਝੁਕਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਤੇ ਮਾਤਾ ਗੁਜਰ ਕੌਰ ਅਤੇ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਸਰਹਿੰਦ ਦੀ ਉਸ ਕੰਧ ਦਾ ਵੀ ਦੌਰਾ ਕੀਤਾ ਜਿੱਥੇ ਛੋਟੇ ਸਾਹਿਬਜ਼ਾਦਿਆਂ ਨੂੰ ਜ਼ਿੰਦਾ ਚਿਣਵਾ ਦਿੱਤਾ ਗਿਆ ਸੀ। ਉਹ ਮੱਥਾ ਟੇਕਣ ਠੰਢਾ ਬੁਰਜ ਵੀ ਗਏ। ਇਸ ਅਸਥਾਨ ‘ਤੇ ਮਾਤਾ ਗੁਜਰ ਕੌਰ ਜੀ ਸ਼ਹੀਦ ਹੋਏ ਸਨ।