ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਨੇ ਕਿਹਾ ਕਿ ਕਿਸਾਨੀ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਉੱਤੇ ਕੀਤਾ ਜਾ ਰਿਹਾ ਤਸ਼ੱਦਦ ਬੰਦ ਕਰੇ। ਲੋਕਤੰਤਰੀ ਮੁਲਕ ਅੰਦਰ ਹੱਕ ਮੰਗਣਾ ਸਾਰਿਆਂ ਦਾ ਮੌਲਿਕ ਹੱਕ ਹੈ। ਐਤਵਾਰ ਨੂੰ ਪਿੰਡ ਉਗਰਾਹਾਂ ਵਿਖੇ ਜਥੇਬੰਦੀ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਵਿੱਚ ਹਾਜ਼ਰ ਬੁਲਾਰਿਆਂ ਨੇ ਕਿਹਾ ਕਿ ਖਨੌਰੀ ਅਤੇ ਤੇ ਸ਼ੰਭੂ ਬਾਰਡਰ ਤੇ ਸੰਘਰਸ਼ ਕਰ ਰਹੇ ਕਿਸਾਨਾਂ ਤੇ ਹਰਿਆਣਾ ਸਰਕਾਰ ਵੱਲੋਂ ਅੱਥਰੂ ਗੈਸ ਦੇ ਗੋਲੇ ਦਾਗੇ ਜਾ ਰਹੇ ਹਨ ਜਿਸ ਕਾਰਨ ਕਿਸਾਨ ਗੰਭੀਰ ਜ਼ਖ਼ਮੀ ਹੋ ਰਹੇ ਹਨ। ਹਨ। ਲੋਕਾਂ ਨੂੰ ਡਾਂਗਾਂ ਨਾਲ ਕੁੱਟਿਆ ਜਾ ਰਿਹਾ ਹੈ। ਕਿਸਾਨ ਸ਼ਾਂਤਮਈ ਤਰੀਕੇ ਨਾਲ ਦਿੱਲੀ ਜਾਣਾ ਚਾਹੁੰਦੇ ਹਨ। ਕਿਸਾਨਾਂ ਮਜ਼ਦੂਰਾਂ ਤੇ ਜਬਰ ਕੀਤਾ ਗਿਆ ਹੈ ਅਜਿਹਾ ਵਰਤਾਰਾ ਅਤੀ ਨਿੰਦਣਯੋਗ ਕਾਰਵਾਈ ਹੈ। ਕਿਸਾਨ ਆਗੂਆਂ ਜਗਤਾਰ ਸਿੰਘ ਕਾਲਾਝਾੜ, ਅਮਰੀਕ ਸਿੰਘ ਗੰਢੂਆਂ, ਦਰਬਾਰਾ ਸਿੰਘ ਛਾਜਲਾ ਨੇ ਦੱਸਿਆ ਕਿ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਨੇ 25 ਨਵੰਬਰ 2024 ਨੂੰ ਖੇਤੀਬਾੜੀ ਨਾਲ ਸੰਬੰਧਿਤ ਡਰਾਫਟ ਸਾਰੇ ਸੂਬਿਆਂ ਨੂੰ ਭੇਜ ਦਿੱਤੇ ਹਨ। ਇਹ ਡਰਾਫਟ ਖੇਤੀਬਾੜੀ ਧੰਦੇ ਨੂੰ ਤਬਾਹ ਕਰ ਦੇਣਗੇ ਇਹ ਨੀਤੀ ਲਾਗੂ ਹੋਣ ਨਾਲ ਸਾਰੇ ਅਧਿਕਾਰ ਕੇਂਦਰ ਸਰਕਾਰ ਆਪਣੇ ਹੱਥ ਲੈ ਲਵੇਗੀ ਅਤੇ ਕਿਸਾਨਾਂ ਤੇ ਮਜ਼ਦੂਰਾਂ ਦੀ ਹਾਲਤ ਤਰਸਯੋਗ ਹੋ ਜਾਵੇਗੀ। ਇਸ ਡਰਾਫਟ ਦਾ ਵਿਰੋਧ ਕਰਨ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਪ੍ਰੋਗਰਾਮ ਤਹਿਤ 23 ਦਸੰਬਰ ਨੂੰ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਅੱਗੇ ਇੱਕ ਦਿਨ ਦਾ ਰੋਸ ਧਰਨਾ ਦਿੱਤਾ ਜਾਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ 16 ਦਸੰਬਰ ਨੂੰ ਬਰਨਾਲੇ ਵਿਖੇ ਸਿੱਖਿਅਤ ਮੀਟਿੰਗ ਕੀਤੀ ਜਾ ਰਹੀ ਹੈ। ਮੀਟਿੰਗ ਵਿੱਚ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ, ਜਿਲਾ ਮੀਤ ਪ੍ਰਧਾਨ ਬਹਾਲ ਸਿੰਘ ਢੀਂਡਸਾ, ਬਹਾਦਰ ਸਿੰਘ ਭੁਟਾਲ ਖੁਰਦ, ਜਸਵੰਤ ਸਿੰਘ ਤੋਲਾਵਾਲ, ਮਨਜੀਤ ਸਿੰਘ ਘਰਾਚੋਂ ਜਗਤਾਰ ਸਿੰਘ ਲੱਡੀ, ਸੁਖਦੇਵ ਸਿੰਘ ਕੜੈਲ, ਹਰਪਾਲ ਸਿੰਘ ਪੇਧਨੀ, ਮਾਸਟਰ ਭਰਪੂਰ ਸਿੰਘ ਮੌੜਾਂ ਆਦਿ ਹਾਜ਼ਰ ਸਨ।