ਸੁਨਾਮ : ਦੀ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਸੁਨਾਮ ਵਲੋਂ ਪੈਨਸ਼ਨ ਦਿਵਸ ਸ਼ਿਵ ਨਿਕੇਤਨ ਧਰਮਸ਼ਾਲਾ ਵਿਖੇ ਬੜੇ ਜੋਸ਼ ਖਰੋਸ਼ ਨਾਲ 17 ਦਸੰਬਰ ਦਿਨ ਮੰਗਲਵਾਰ ਨੂੰ ਮਨਾਇਆ ਜਾਵੇਗਾ। ਜਿਸ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਪੈਨਸ਼ਨ ਦਿਵਸ ਦੇ ਸਮਾਗਮ ਵਿੱਚ 75 ਸਾਲ ਦੀ ਉਮਰ ਪੂਰੀ ਕਰ ਚੁੱਕੇ ਪੈਨਸ਼ਨਰਾਂ, ਸਭ ਤੋਂ ਸੀਨੀਅਰ ਪੈਨਸ਼ਨਰ, ਅਤੇ ਐਸੋਸੀਏਸ਼ਨ ਵਿੱਚ ਸਮਰਪਿਤ ਭਾਵਨਾ ਨਾਲ ਐਸੋਸੀਏਸ਼ਨ ਅਤੇ ਪੈਨਸ਼ਨਰਾਂ ਦੇ ਕੰਮ ਦੇ ਕੰਮ ਕਰਨ ਵਾਲੇ ਪੈਨਸ਼ਨਰ ਸਾਥੀਆਂ ਨੂੰ ਅਤੇ ਪੈਨਸ਼ਨਰਾਂ ਨੂੰ ਵਧੀਆ ਸੇਵਾਵਾਂ ਦੇਣ ਵਾਲੇ ਬੈਂਕ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਸਨਮਾਨਿਤ ਸ਼ਖ਼ਸੀਅਤਾਂ ਨੂੰ ਪੈਨਸ਼ਨ ਦਿਵਸ ਸਮਾਗਮ ਦੇ ਮੁੱਖ ਮਹਿਮਾਨ ਪ੍ਰਮੋਦ ਸਿੰਗਲਾ ਐਸ ਡੀ ਐਮ ਸੁਨਾਮ ਸਨਮਾਨਿਤ ਕਰਨਗੇ।ਇਹ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਸਰਪ੍ਰਸਤ ਭੁਪਿੰਦਰ ਸਿੰਘ ਛਾਜਲੀ, ਜੀਤ ਸਿੰਘ ਬੰਗਾ, ਰਾਮ ਸਰੂਪ ਢੈਪਈ ਪ੍ਰਧਾਨ ਅਤੇ ਬਲਵਿੰਦਰ ਸਿੰਘ ਜ਼ਿਲੇਦਾਰ ਜਰਨਲ ਸਕੱਤਰ ਨੇ ਦਿੱਤੀ। ਉਨ੍ਹਾਂ ਸਮੂਹ ਪੈਨਸ਼ਨਰਾਂ ਨੂੰ ਸ਼ਿਵ ਨਿਕੇਤਨ ਧਰਮਸ਼ਾਲਾ ਵਿਖੇ ਪੁੱਜਣ ਦਾ ਸੱਦਾ ਦਿੱਤਾ।