ਜ਼ੀਰਕਪੁਰ : ਜ਼ੀਰਕਪੁਰ ਦੇ ਬਲਟਾਣਾ ਇਲਾਕੇ ਦੀ ਗੋਵਿੰਦ ਵਿਹਾਰ ਕਲੋਨੀ ਵਿੱਚ ਅੱਜ ਵੈਲਫੇਅਰ ਐਸੋਸੀਏਸ਼ਨ ਦੀ ਚੋਣ ਕਰਵਾਈ ਗਈ। ਜਿਸ ਵਿੱਚ ਸਰਵਸੰਮਤੀ ਨਾਲ ਸਾਬਕਾ ਪ੍ਰਧਾਨ ਪ੍ਰਵੀਨ ਮਿੱਤਲ ਨੂੰ ਇੱਕ ਵਾਰ ਫਿਰ ਤੋਂ ਐਸੋਸੀਏਸ਼ਨ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ, ਇਸ ਤੋਂ ਇਲਾਵਾ ਮੈਡਮ ਜੀ ਚਲਾਪਾ ਨੂੰ ਮੀਤ ਪ੍ਰਧਾਨ ਅਤੇ ਮੀਨੂੰ ਸ਼ਰਮਾ ਨੂੰ ਖਜ਼ਾਨਚੀ ਚੁਣਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੋਵਿੰਦਵਿਹਾਰ ਕਲੋਨੀ ਦੇ ਪ੍ਰਧਾਨ ਪ੍ਰਵੀਨ ਮਿੱਤਲ ਨੇ ਕਿਹਾ ਕਿ ਉਨ੍ਹਾਂ ਦੀ ਕਲੋਨੀ ਵਿੱਚ ਚੋਣਾਂ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ ਹਨ, ਉਨ੍ਹਾਂ ਕਿਹਾ ਕਿ ਪਿਛਲੀ ਕਾਰਜਕਾਰਨੀ ਨੇ ਕਲੋਨੀ ਵਿੱਚ ਬਹੁਤ ਵਧੀਆ ਕੰਮ ਕੀਤਾ ਸੀ, ਜਿਸ ਨੂੰ ਦੇਖਦਿਆਂ ਕਲੋਨੀ ਵਾਸੀਆਂ ਨੇ ਇੱਕ ਵਾਰ ਫਿਰ ਪੁਰਾਣੀ ਟੀਮ ਵਿੱਚ ਭਰੋਸਾ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਜਨਰਲ ਸਕੱਤਰ ਦੇ ਅਹੁਦੇ ਲਈ ਅੱਜ ਵੋਟਿੰਗ ਹੋਈ ਜਿਸ ਵਿੱਚ ਸੁਨੀਲ ਕੁਮਾਰ ਸ਼ਰਮਾ ਨੇ ਡੀਡੀ ਮਿੱਤਲ ਨੂੰ 86 ਵੋਟਾਂ ਨਾਲ ਮਾਤ ਦਿੱਤੀ। ਉਨ੍ਹਾਂ ਦੱਸਿਆ ਕਿ ਸੁਨੀਲ ਸ਼ਰਮਾ ਨੂੰ 188 ਵੋਟਾਂ ਪਈਆਂ ਜਦਕਿ ਡੀ ਡੀ ਮਿੱਤਲ ਨੂੰ 112 ਵੋਟਾਂ ਨਾਲ ਸੰਤੁਸ਼ਟ ਹੋਣਾ ਪਿਆ ਹੈ। ਪਰਵੀਨ ਮਿੱਤਲ ਨੇ ਕਿਹਾ ਕਿ ਉਹ ਅਤੇ ਉਹਨਾਂ ਦੀ ਪੂਰੀ ਟੀਮ ਕਲੋਨੀ ਦੀਆਂ ਸਮੱਸਿਆਵਾਂ ਨੂੰ ਪ੍ਰਸ਼ਾਸਨ ਤੱਕ ਪੁੱਜਦਾ ਕਰਕੇ ਉਹਨਾਂ ਨੂੰ ਹੱਲ ਕਰਾਉਣ ਲਈ ਸਦਾ ਯਤਨਸ਼ੀਲ ਰਹਿਣਗੇ ਕਲੋਨੀ ਦਾ ਦੁਆਰਾ ਪ੍ਰਧਾਨ ਚੁਣੇ ਜਾਣ ਲਈ ਉਹਨਾਂ ਕਲੋਨੀ ਵਾਸੀਆਂ ਦਾ ਧੰਨਵਾਦ ਕੀਤਾ ਤੇ ਚੋਣ ਪ੍ਰਕਿਰਿਆ ਨੂੰ ਅਮਨ ਅਮਾਨ ਨਾਲ ਨੇਪਰੇ ਚੜਾਉਣ ਵਾਲੀ ਟੀਮ ਦਾ ਵੀ ਧੰਨਵਾਦ ਕੀਤਾ।