Wednesday, December 18, 2024
BREAKING NEWS
ਸੁਨਾਮ ਦੇ ਪਤੀ- ਪਤਨੀ ਜੋੜੇ ਦੀ ਜੌਰਜੀਆ ਵਿੱਚ ਮੌਤ ਫਰਜ਼ੀ ਮੰਗੇਤਰ ਬਣਾ ਕੇ ਕਰਵਾਈ ਕੋਰਟ ਮੈਰਿਜ, ਮਾਮਲਾ ਦਰਜ ਹੋਣ ਤੋਂ ਬਾਅਦ ਵੀ ਨਹੀਂ ਹੋਈ ਕੋਈ ਗ੍ਰਿਫਤਾਰੀਪੰਜਾਬ ਦੇ ਸਾਰੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨਸਿਲੰਡਰ ਬਲਾਸਟ ਤੋਂ ਬਾਅਦ ਘਰ ‘ਚ ਲੱਗੀ ਭਿਆਨਕ ਅੱਗUSA ਦਾ ਕੈਲੀਫੋਰਨੀਆ ਸ਼ਹਿਰ ਭੂਚਾਲ ਦੇ ਤੇਜ਼ ਝਟਕਿਆਂ ਨਾਲ ਹਿੱਲ ਗਿਆਖੁਫ਼ੀਆ ਏਜੰਸੀਆਂ ਦੀ ਨਜ਼ਰ ਹੇਠ ਸੀ ਨਰਾਇਣ ਸਿੰਘ ਚੌੜਾਸੁਖਬੀਰ ਸਿੰਘ ਬਾਦਲ ’ਤੇ ਹਮਲਾ ਸੂਬਾ ਸਰਕਾਰ ਦੀ 100 ਫ਼ੀ ਸਦੀ ਲਾਪ੍ਰਵਾਹੀ : ਰਾਜਾ ਵੜਿੰਗਸੁਖਬੀਰ ਸਿੰਘ ਬਾਦਲ ’ਤੇ ਜਾਨ ਲੇਵਾ ਹਮਲਾਕੁੰਭੜਾ ਵਿਚ ਕਤਲ ਹੋਏ ਬੱਚਿਆਂ ਦੇ ਹੱਕ ਵਿਚ ਧਰਨਾ ਮਾਰਨ ਖਿਲਾਫ ਹੋਈ ਕਾਰਵਾਈਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ

Chandigarh

ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਕਿਸਾਨਾਂ ਦਾ ਮੁੱਦਾ ਉਠਾਇਆ, ਮੋਦੀ ਸਰਕਾਰ ‘ਤੇ ਵਾਅਦਿਆਂ ਤੋਂ ਮੁੱਕਰਨ ਦਾ ਦੋਸ਼ ਲਾਇਆ

December 16, 2024 08:58 PM
SehajTimes

ਦੇਸ਼ ਦਾ ਢਿੱਡ ਭਰਨ ਵਾਲੇ ਕਿਸਾਨ ਨੂੰ ਆਵਦੀ ਰਾਜਧਾਨੀ 'ਚ ਆਉਣ ਤੋਂ ਹੀ ਰੋਕਿਆ ਜਾ ਰਿਹਾ: ਮੀਤ ਹੇਅਰ

ਨਵੀਂ ਦਿੱਲੀ : ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪਾਰਲੀਮੈਂਟ ਵਿੱਚ ਕਿਸਾਨਾਂ ਦਾ ਮੁੱਦਾ ਜ਼ੋਰ ਸ਼ੋਰ ਨਾਲ ਉਠਾਉਂਦਿਆਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ‘ਤੇ ਵਾਅਦਿਆਂ ਤੋਂ ਮੁੱਕਰਨ ਦਾ ਦੋਸ਼ ਲਾਇਆ।ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਕੌਮੀ ਰਾਜਧਾਨੀ ਵਿੱਚ ਆਉਣ ਤੋਂ ਰੋਕਿਆ ਜਾ ਰਿਹਾ ਹੈ ਅਤੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ 21 ਦਿਨ ਤੋਂ ਭੁੱਖ ਹੜਤਾਲ ਉੱਤੇ ਬੈਠ ਹਨ ਪਰ ਸਰਕਾਰ ਨੂੰ ਕੋਈ ਫ਼ਿਕਰ ਨਹੀਂ।

ਮੀਤ ਹੇਅਰ ਨੇ ਕਿਹਾ ਕਿ ਕਿਸਾਨਾਂ ਨੂੰ ਜਦੋਂ ਕਾਲੇ ਕਾਨੂੰਨ ਵਾਪਸ ਕਰਵਾਉਣ ਲਈ ਧਰਨੇ ਲਗਾਉਣ ਪਏ ਤਾਂ ਉਸ ਦੌਰਾਨ 700 ਕਿਸਾਨ ਸ਼ਹੀਦ ਹੋ ਗਏ ਅਤੇ ਉਨ੍ਹਾਂ ਨਾਲ ਲਿਖਤ ਵਿੱਚ ਵਾਅਦਾ ਕੀਤਾ ਗਿਆ ਕਿ ਐਮ.ਐਸ.ਪੀ. ਦੀ ਗਰੰਟੀ ਦੇਵਾਂਗੇ ਪਰ ਹਾਲੇ ਤੱਕ ਵਾਅਦਾ ਪੂਰਾ ਨਹੀਂ ਹੋਇਆ। ਸਾਡੇ ਬਜ਼ੁਰਗ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਖਨੌਰੀ ਬਾਰਡਰ ਉੱਪਰ ਕੋਈ ਆਪਣੇ ਨਿੱਜੀ ਹਿੱਤਾਂ ਲਈ ਨਹੀਂ, ਦੇਸ਼ ਦੇ ਕਿਸਾਨਾਂ ਲਈ ਬੈਠੇ ਹਨ। ਸਰਕਾਰ ਨੇ ਜਿੱਥੇ ਕੁਝ ਕੁ ਸੈਂਕੜੇ ਉਦਯੋਗਪਤੀਆਂ ਦੇ ਤਾਂ 10 ਲੱਖ ਕਰੋੜ ਰੁਪਏ ਮਾਫ ਕਰ ਦਿੱਤੇ ਪਰ ਅੱਧੀ ਆਬਾਦੀ ਵਾਲੇ ਕਿਸਾਨਾਂ ਦਾ ਕਰਜ਼ਾ ਮੁਆਫ਼ੀ ਨਹੀਂ ਕੀਤਾ ਜਾ ਰਿਹਾ।

ਸੰਸਦ ਮੈਂਬਰ ਨੇ ਕਿਹਾ ਕਿ ਭਾਰਤ ਦੁਨੀਆਂ ਦੀ ਪੰਜਵੀਂ ਸਭ ਤੋਂ ਵੱਡੀ ਅਰਥਵਿਵਸਥਾ ਬਣ ਚੁੱਕਿਆ ਹੈ ਪਰ ਜਿਹੜੇ ਅਸਲ ਹਾਲਾਤ ਇਹ ਹਨ ਕਿ ਪ੍ਰਤੀ ਵਿਅਕਤੀ ਆਮਦਨ ਵਿੱਚ ਅਸੀਂ 141ਵੇਂ ਨੰਬਰ ਤੇ ਹਾਂ ਅਤੇ 140 ਕਰੋੜ ਦੀ ਆਬਾਦੀ ਵਿੱਚੋਂ ਮਹਿਜ਼ 10 ਫੀਸਦ ਲੋਕਾਂ ਦੀ ਕਮਾਈ 25000 ਰੁਪਏ ਮਹੀਨੇ ਤੋਂ ਜ਼ਿਆਦਾ ਹੈ। 90 ਫੀਸਦ ਲੋਕ 25000 ਰੁਪਏ ਤੋਂ ਵੀ ਘੱਟ ਕਮਾ ਰਹੇ ਹਨ ਇਹਨਾਂ ਵਿੱਚੋਂ ਵੱਡੀ ਗਿਣਤੀ ਉਹ ਕਿਸਾਨ ਹਨ ਜਿਹਨਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਅਦਾ ਕੀਤਾ ਸੀ ਕਿ 2014 ਵਿੱਚ ਸਰਕਾਰ ਬਣਨ ਉਪਰੰਤ ਆਮਦਨ ਦੁੱਗਣੀ ਕੀਤੀ ਜਾਵੇਗੀ। ਪਰ ਸਰਕਾਰ ਬਣਨ ਤੋਂ ਬਾਅਦ 11 ਬਜਟ ਪੇਸ਼ ਹੋ ਗਏ ਪਰ ਕਦੇ ਕਿਸਾਨਾਂ ਦੀ ਆਮਦਨ ਵਧਾਉਣ ਬਾਰੇ ਜ਼ਿਕਰ ਤੱਕ ਨਹੀਂ ਕੀਤਾ।

ਮੀਤ ਹੇਅਰ ਨੇ ਅੱਗੇ ਕਿਹਾ ਕਿ ਪੰਜਾਬ ਦਾ ਕੋਈ ਅਜਿਹਾ ਪਿੰਡ ਨਹੀਂ ਜਿੱਥੇ ਦੇਸ਼ ਦੀ ਰੱਖਿਆ ਕਰਨ ਵਾਲੇ ਨੌਜਵਾਨਾਂ ਦੀ ਤਿਰੰਗੇ ਵਿੱਚ ਲਿਪਟੀ ਲਾਸ਼ ਨਹੀਂ ਆਉਂਦੀ। ਦੇਸ਼ ਨੂੰ ਆਜਾਦ ਕਰਵਾਉਣ ਵਿੱਚ 80 ਫੀਸਦੀ ਕੁਰਬਾਨੀਆਂ ਦਿੱਤੀਆਂ ਅਤੇ ਸਾਡੇ ਕਿਸਾਨਾਂ ਨੇ ਦੇਸ਼ ਨੂੰ ਆਤਮ ਨਿਰਭਰ ਬਣਾਉਣ ਲਈ ਵੀ ਯੋਗਦਾਨ ਪਾਇਆ। ਅੱਜ ਪੰਜਾਬ ਦੇ ਕਿਸਾਨਾਂ ਨੂੰ ਆਵਦੀ ਰਾਜਧਾਨੀ ਆਉਣ ਨਹੀਂ ਦਿੱਤਾ ਜਾ ਰਿਹਾ। ਕਿਸਾਨ ਵੀ ਸਿਰਫ ਥੋੜ੍ਹੀ ਗਿਣਤੀ ਵਿੱਚ ਪੈਦਲ ਆਉਣਾ ਚਾਹੁੰਦੇ ਹਨ ਪਰ ਸਰਕਾਰ ਨੂੰ ਉਨ੍ਹਾਂ ਦੀ ਕੋਈ ਫ਼ਿਕਰ ਨਹੀਂ। ਅੱਜ ਦੋ ਸੂਬਿਆਂ ਦੇ ਬਾਰਡਰ ਨੂੰ ਕੌਮਾਂਤਰੀ ਬਾਰਡਰ ਬਣਾ ਦਿੱਤਾ।ਕੀ ਹੁਣ ਸਰਕਾਰ ਚਾਹੁੰਦੀ ਹੈ ਕਿ ਸਟੇਟ ਦੇ ਬਾਰਡਰ ਤੋਂ ਕਿਸਾਨਾਂ ਦੀ ਲਾਸ਼ ਵਾਪਸ ਆਵੇ।

ਲੋਕ ਸਭਾ ਮੈਂਬਰ ਨੇ ਸਰਕਾਰ ਨੂੰ ਬੇਨਤੀ ਕਰਦਿਆਂ ਕਿਹਾ ਕਿ ਉਹ ਲਿਖਤੀ ਕੀਤਾ ਵਾਅਦਾ ਪੂਰਾ ਕਰੇ ਅਤੇ ਕਿਸਾਨਾਂ ਨੂੰ ਐਮ.ਐਸ.ਪੀ. ਦੀ ਗਰੰਟੀ ਦੇਵੇ। ਪਹਿਲਾਂ 700 ਕਿਸਾਨ ਜਾਨਾਂ ਦੇ ਚੁੱਕੇ ਹਨ ਅਤੇ ਹੁਣ ਹੋਰ ਕਿਸੇ ਕਿਸਾਨ ਦੀ ਜਾਨ ਨਾ ਜਾਵੇ ਅਤੇ ਉਨਾਂ ਦੇ ਹੱਕ ਉਨ੍ਹਾਂ ਨੂੰ ਮਿਲਣਾ ਚਾਹੀਦਾ ਹੈ।

Have something to say? Post your comment

 

More in Chandigarh

ਖਾਣਾ ਖਾਣ ਗਏ ਵਿਅਕਤੀ ਨਾਲ ਮਾਰਕੁੱਟ ਕਰਨ ਦੇ ਦੋਸ਼ ਹੇਠ ਮਾਮਲਾ ਦਰਜ

ਪੰਜਾਬ ਦੇ ਪੇਸ ਵਿੰਟਰ ਕੈਂਪਸ ਕਰ ਰਹੇ ਹਨ ਅਕਾਦਮਿਕ ਉੱਤਮਤਾ ਅਤੇ ਮੁਕਾਬਲੇ ਦੀ ਭਾਵਨਾ ਦਾ ਸੰਚਾਰ

ਮਾਮਲਾ ਗੈਂਗਸਟਰ ਲਾਰੈਂਸ ਬਿਸ਼ਨੋਈ ਜੇਲ੍ਹ ਇੰਟਰਵਿਊ ਦਾ...

ਤਨਖਾਹ ਨਾ ਮਿਲਣ ਦੇ ਰੋਸ ਵਜੋਂ ਕਲਮ ਛੋੜ ਹੜਤਾਲ ਤੇ ਬੈਠੇ ਸੀਵਰੇਜ ਵਿਭਾਗ ਦੇ ਜੇ ਈ

ਮਾਮਲਾ ਡੱਲੇਵਾਲ ਨੂੰ ਪੁਲਿਸ ਵਲੋਂ ਜਬਰੀ ਚੁੱਕਣ ਦਾ...

ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮ ਕਰਵਾਉਣ ਲਈ ਦਿੱਤੀ ਪ੍ਰਵਾਨਗੀ

ਖੇਤੀਬਾੜੀ ਮੰਤਰੀ ਨੇ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ ‘ਤੇ ਚਰਚਾ ਲਈ ਕਿਸਾਨਾਂ ਅਤੇ ਸਬੰਧਤ ਭਾਈਵਾਲਾਂ ਨਾਲ ਹੰਗਾਮੀ ਮੀਟਿੰਗ ਸੱਦੀ

17 ਦਸੰਬਰ ਨੂੰ ਇਸ ਪੰਥਕ ਆਗੂਆਂ ਦਾ ਉੱਚ ਪੱਧਰੀ ਵਫ਼ਦ ਸ ਜਗਜੀਤ ਸਿੰਘ ਡੱਲੇਵਾਲ ਨਾਲ਼ ਮੁਲਾਕਾਤ ਕਰੇਗਾ : ਭਾਈ ਮੋਹਕਮ ਸਿੰਘ, ਭੋਮਾ, ਸਖੀਰਾ

ਮੋਹਾਲੀ ਪੁਲੀਸ ਅਤੇ ਪੰਜਾਬ ਏਜੀਟੀਐਫ ਦਾ ਸਾਂਝੇ ਆਪ੍ਰੇਸ਼ਨ...

ਪ੍ਰਵੀਨ ਮਿੱਤਲ ਸਰਵ ਸੰਮਤੀ ਨਾਲ ਗੋਵਿੰਦ ਵਿਹਾਰ ਕਲੋਨੀ ਦੇ ਪ੍ਰਧਾਨ ਬਣੇ