ਚੰਡੀਗੜ੍ਹ : ਚੰਡੀਗੜ੍ਹ ਸ਼ਹਿਰ ਵਿਚ ਤਾਲਾਬੰਦੀ ਦਾ ਵਿਰੋਧ ਕੀਤਾ ਜਾ ਰਿਹਾ ਹੈ, ਖਾਸ ਕਰ ਕੇ ਵਪਾਰੀ ਵਰਗ ਪ੍ਰੇਸ਼ਾਨ ਹੋ ਰਿਹਾ ਹੈ। ਅੰਜ ਚੰਡੀਗੜ੍ਹ ਵਿਚ ਵਪਾਰੀਆਂ ਵੱਲੋਂ ਸੈਕਟਰ-29 ਮਾਰਕੀਟ ਵਿੱਚ ਕਾਰੋਬਾਰੀ ਸੜਕ 'ਤੇ ਨਾਅਰੇਬਾਜ਼ੀ ਕੀਤੀ ਜਾ ਹੈ। ਸ਼ਹਿਰ ਵਿੱਚ ਪ੍ਰਸ਼ਾਸਨ ਵੱਲੋਂ Lockdown ਦੌਰਾਨ ਲਾਈਆਂ ਗਈਆਂ ਪਾਬੰਦੀਆਂ ਨੂੰ ਇੱਕ ਹਫਤਾ ਹੋਰ ਵਧਾ ਦਿੱਤਾ ਗਿਆ ਹੈ। ਪ੍ਰਸ਼ਾਸਨ ਦੇ ਇਸ ਫੈਸਲੇ ਦਾ ਵਪਾਰੀਆਂ ਨੇ ਸਖਤ ਵਿਰੋਧ ਕੀਤਾ ਹੈ। Lockdown ਦੇ ਚੱਲਦਿਆਂ ਦੁਕਾਨਾਂ ਬੰਦ ਰਹਿਣ ਕਰ ਕੇ ਉਹ ਆਰਥਿਕ ਬੋਝ ਥੱਲ ਦੱਬ ਰਹੇ ਹਨ। ਦੁਕਾਨਦਾਰਾਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਦਾ ਇਹ ਫੈਸਲਾ ਉਨ੍ਹਾਂ ਦੇ ਕਾਰੋਬਾਰ ਨੂੰ ਪੂਰੀ ਤਰ੍ਹਾਂ ਠੱਪ ਕਰ ਦੇਵੇਗਾ ਕਿਉਂਕਿ ਉਨ੍ਹਾਂ ਨੂੰ ਦੁਕਾਨਾਂ ਦਾ ਕਿਰਾਇਆ ਅਦਾ ਕਰਨਾ ਪੈਂਦਾ ਹੈ ਅਤੇ ਬਿਜਲੀ ਦਾ ਬਿੱਲ ਵੀ ਅਦਾ ਕਰਨਾ ਪੈਂਦਾ ਹੈ। ਵਪਾਰੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਬੈਂਕ ਦੀ ਈਐਮਆਈ ਵੀ ਭਰਨੀ ਪੈਂਦੀ ਹੈ। ਇਸ ਦੇ ਨਾਲ ਹੀ ਕੰਮ ਕਰ ਰਹੇ ਕਰਮਚਾਰੀਆਂ ਦੀਆਂ ਤਨਖਾਹਾਂ ਵੀ ਦੇਣੀਆਂ ਪੈਂਦੀਆਂ ਹਨ। ਵਪਾਰੀਆਂ ਨੇ ਮੰਗ ਕੀਤੀ ਕਿ ਮੁਹਾਲੀ ਦੀ ਤਰਜ਼ 'ਤੇ ਉਨ੍ਹਾਂ ਨੂੰ Odd-Even ਪ੍ਰਣਾਲੀ ਰਾਹੀਂ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾਵੇ। ਦੱਸਣਯੋਗ ਹੈ ਕਿ ਬੀਤੇ ਦਿਨ ਚੰਡੀਗੜ੍ਹ ਪ੍ਰਸ਼ਾਸਨ ਨੇ ਲੌਕਡਾਊਨ ਦੀਆਂ ਪਾਬੰਦੀਆਂ 25 ਮਈ ਤੱਕ ਵਧਾ ਦਿੱਤਾ ਹੈ। ਇਸ ਤੋਂ ਪਹਿਲਾਂ ਬੀਤੇ ਹਫਤੇ ਸੋਮਵਾਰ ਨੂੰ ਚੰਡੀਗੜ੍ਹ ਪ੍ਰਸ਼ਾਸਨ ਨੇ ਕੋਰੋਨਾ ਦੇ ਵਧਦੇ ਮਾਮਲਿਆਂ ਦੇ ਚੱਲਦਿਆਂ ਨਾਈਟ ਤੇ ਵੀਕੈਂਡ ਕਰਫਿਊ ਨੂੰ ਵੀ ਵਧਾਉਣ ਦਾ ਫੈਸਲਾ ਕਤਾ ਸੀ।