ਲਹਿਰਾਗਾਗਾ : ਪੰਜਾਬ ਸਰਕਾਰ ਵੱਲੋਂ ਚਲਾਈ ਨਸ਼ਾ ਰੋਕੂ ਮੁਹਿੰਮ ਤਹਿਤ ਅੱਜ ਡਰੱਗਸ ਇੰਸਪੈਕਟਰ ਸੰਤੋਸ਼ ਜਿੰਦਲ ਅਤੇ ਥਾਣਾ ਮੁਖੀ ਲਹਿਰਾ ਐਸ ਐਚ ਓ ਵਿਨੋਦ ਕੁਮਾਰ, ਸਿਟੀ ਲਹਿਰਾ ਦੇ ਇੰਚਾਰਜ਼ ਏਐਸਆਈ ਰਘਬੀਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਵੱਖ ਵੱਖ ਮੈਡੀਕਲ ਸਟੋਰਾਂ ਤੇ ਜਾ ਕੇ ਅਚਨਚੇਤ ਚੈਕਿੰਗ ਕੀਤੀ ਗਈ l ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਡਰੱਗਸ ਇੰਸਪੈਕਟਰ ਸੰਤੋਸ਼ ਜਿੰਦਲ ਨੇ ਕਿਹਾ ਕਿ ਇਹ ਚੈਕਿੰਗ ਪੁਲਿਸ ਅਤੇ ਹੋਰਾਂ ਤੋਂ ਮਿਲੀ ਜਾਣਕਾਰੀ ਦੇ ਆਧਾਰ ਤੇ ਕੀਤੀ ਗਈ ਹੈ। ਉਹਨਾਂ ਨੇ ਇਹ ਵੀ ਦੱਸਿਆ ਕਿਸੇ ਵੀ ਦੁਕਾਨ ਤੋਂ ਕੋਈ ਵੀ ਇਤਰਾਜ਼ਯੋਗ ਦਵਾਈ ਨਹੀਂ ਮਿਲੀ। ਲਹਿਰਾ ਪੁਲਸ ਦੇ ਇੰਸਪੈਕਟਰ ਵਿਨੋਦ ਕੁਮਾਰ ਅਤੇ ਏਐਸਆਈ ਰਘਵੀਰ ਸਿੰਘ ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ਮੁਹਿਮ ਲਗਾਤਾਰ ਜਾਰੀ ਹੈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਕੋਈ ਵੀ ਦੁਕਾਨਦਾਰ ਅਤੇ ਆਮ ਵਿਅਕਤੀ ਨਸ਼ੀਲੀਆਂ ਦਵਾਈਆਂ ਵੇਚਣ ਦੀ ਕੋਸ਼ਿਸ਼ ਨਾ ਕਰੇ। ਜੇ ਸਾਨੂੰ ਇਸ ਤਰ੍ਹਾਂ ਦੀ ਕੋਈ ਨਸ਼ੀਲੀਆਂ ਦਵਾਈਆਂ ਮਿਲਦੀਆਂ ਹਨ ਤਾਂ ਅਸੀਂ ਸਖ਼ਤ ਤੋਂ ਸਖ਼ਤ ਕਾਰਵਾਈ ਕਰਾਂਗੇ।