ਪਾਇਲ : ਆਕਸਫੋਰਡ ਸੀਨੀਅਰ ਸਕੂਲ ਪਾਇਲ ਵੱਲੋਂ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਸਿੱਖਿਆ ਦੀ ਗੁਣਵੱਤਾ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਮੇਂ-ਸਮੇਂ ਤੇ ਉੱਚ ਪੱਧਰੀ ਪ੍ਰੋਗਰਾਮ ਚਲਾਏ ਜਾਂਦੇ ਹਨ। ਇਸੇ ਲੜੀ ਦੇ ਤਹਿਤ ਸਕੂਲ ਦੇ ਸਲਾਨਾ ਸਮਾਗਮ ਦੌਰਾਨ ਸਕੂਲ ਦੇ ਕਾਰਜਕਾਰੀ ਪ੍ਰਧਾਨ ਕਿਰਨਪ੍ਰੀਤ ਸਿੰਘ ਧਾਲੀਵਾਲ, ਪ੍ਰਿੰਸੀਪਲ ਵਿਜੇ ਕਪੂਰ, ਅੰਸ਼ੂ ਅਹੂਜਾ(ਹੈੱਡਮਿਸਟ੍ਰੈੱਸ ਕਿੰਡਰ ਗਾਰਡਨ) ਅਤੇ ‘ਆਕਸਫੋਰਡ ਯੂਨੀਵਰਸਿਟੀ ਪ੍ਰੈਸ’ ਦੇ ਨੁਮਾਇੰਦਿਆਂ ਮੈਡਮ ਭਾਨੂ ਅਤੇ ਸ਼ੀਨਮ ਵੱਲੋਂ ਸਾਂਝੇ ਜਤਨਾਂ ਸਦਕਾ ਇੱਕ ਨਵੀਨਤਮ ਪ੍ਰੋਗਰਾਮ ‘ਸਪੀਚ ਬੱਡੀ’ ਦੀ ਸ਼ੁਰੂਆਤ ਕੀਤੀ ਗਈ। ਇਹ ਪ੍ਰੋਗਰਾਮ ਖ਼ਾਸ ਤੌਰ ‘ਤੇ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਸ਼ੁਰੂ ਕੀਤਾ ਗਿਆ ਹੈ। ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਰਵਾਇਤੀ ਤਰੀਕਿਆਂ ਤੋਂ ਪਰੇ ਹੱਟਕੇ ਅਤਿ-ਆਧੁਨਿਕ ਤਰੀਕੇ ਨਾਲ ਅੰਗਰੇਜ਼ੀ ਭਾਸ਼ਾ ਬੋਲਣ ਲਈ ਬੇਬਾਕ ਰਵਾਨਗੀ ਦੇ ਨਾਲ ਸ਼ੁੱਧ ਉਚਾਰਨ ਦੀ ਮੁਹਾਰਤ ਹਾਸਿਲ ਕਰਨ ਵਿੱਚ ਮੱਦਦ ਕਰਨਾ ਹੈ। ਇਹ ਪ੍ਰੋਗਰਾਮ ਅੰਗਰੇਜ਼ੀ ਦੇ ਉਚਾਰਨ ਅਤੇ ਰਵਾਨਗੀ ਨੂੰ ਨਾ ਸਿਰਫ਼ ਪ੍ਰਭਾਵਸ਼ਾਲੀ ਬਣਾਉਂਦਾ ਹੈ ਬਲਕਿ ਅੰਗਰੇਜ਼ੀ ਲਈ ਕੀ ਸਹੀ ਜਾਂ ਗਲਤ ਹੈ ਦੇ ਫਰਕ ਨੂੰ ਸਮਝਾਕੇ ਉਦੇਸ਼ਪੂਰਨ ਤਰੀਕੇ ਨਾਲ ਉਸਦਾ ਮੁਲਾਂਕਣ ਕਰਨਾ ਵੀ ਸਿਖਾਉਂਦਾ ਹੈ। ਇਹ ਹਰੇਕ ਵਿਦਿਆਰਥੀ ਨੂੰ ਵਿਅਕਤੀਗਤ ਤੌਰ ‘ਤੇ ਭਾਸ਼ਾ ਦੀ ਮੁਹਾਰਤ ਕਰਾਉਂਦਾ ਹੈ। ਇਹ ਆਫ਼ਲਾਈਨ ਅਤੇ ਆਨਲਾਈਨ ਦੋਨੋਂ ਤਰੀਕੇ ਨਾਲ ਕੰਮ ਕਰਦਾ ਇਸ ਨਾਲ ਨਾ ਸਿਰਫ ਵਿਦਿਆਰਥੀ ਭਾਸ਼ਾ ਵਿੱਚ ਮੁਹਾਰਤ ਹਾਸਲ ਕਰ ਸਕਣਗੇ ਸਗੋਂ ਉਹਨਾਂ ਦੇ ਆਤਮ ਵਿਸ਼ਵਾਸ ਅਤੇ ਕੁਸ਼ਲਤਾ ਵਿੱਚ ਵੀ ਵਾਧਾ ਹੋਵੇਗਾ। ਇਸ ਨਾਲ ਅਧਿਆਪਕ ਵੀ ਵਿਦਿਆਰਥੀਆਂ ਦੀ ਸਮੁੱਚੀ ਕਾਰਗੁਜ਼ਾਰੀ ਦੀ ਨਿਗਰਾਨੀ ਕਰ ਸਕਦੇ ਹਨ। ‘ਆਕਸਫੋਰਡ ਯੂਨੀਵਰਸਿਟੀ ਪ੍ਰੈਸ’ ਦੇ ਜਿਹਨਾਂ ਦੀ ਸਾਂਝ ਨਾਲ ਅਸੀਂ ਪ੍ਰਭਾਵਸ਼ਾਲੀ ਵਿਦਿਅਕ ਸਾਧਨਾਂ ਦੀ ਵਰਤੋਂ ਕਰਕੇ ਬੱਚਿਆਂ ਨੂੰ ਸਮੇਂ ਦੇ ਹਾਣੀ ਬਣਾ ਸਕਦੇ ਹਾਂ।