ਸੁਨਾਮ : ਦੀ ਸੁਨਾਮ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਬਖਸ਼ ਸਿੰਘ ਜਖੇਪਲ ਦੀ ਪ੍ਰਧਾਨਗੀ ਹੇਠ ਪੈਨਸ਼ਨਰ ਦਿਹਾੜਾ ਸ਼ਾਂਤੀ ਨਿਕੇਤਨ ਧਰਮਸ਼ਾਲਾ ਵਿਖੇ ਪੂਰੇ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ ਇਸ ਮੌਕੇ ਮੁੱਖ ਮਹਿਮਾਨ ਵਜੋਂ ਗੁਰਚਰਨ ਸਿੰਘ ਢੀਂਡਸਾ ਸੇਵਾ ਮੁਕਤ ਲੈਕਚਰਾਰ, ਸੇਵਾ ਮੁਕਤ ਵਧੀਕ ਡਿਪਟੀ ਕਮਿਸ਼ਨਰ ਭਗਵਾਨ ਸਿੰਘ ਸਿੱਧੂ ਅਤੇ ਸੇਵਾ ਮੁਕਤ ਜੇਲ੍ਹ ਸੁਪਰਡੈਂਟ ਹਰਦੀਪ ਸਿੰਘ ਭੱਟੀ ਨੇ ਸ਼ਮ੍ਹਾ ਰੌਸ਼ਨ ਕਰਕੇ ਸ਼ਹੀਦ ਏ ਆਜ਼ਮ ਊਧਮ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਸੀਨੀਅਰ ਪੈਨਸ਼ਨਰਜ਼ ਮਾਸਟਰ ਸਫੀ ਮੁਹੰਮਦ, ਪ੍ਰਧਾਨ ਗੁਰਬਖਸ਼ ਸਿੰਘ ਜਖੇਪਲ, ਪ੍ਰਿੰਸੀਪਲ ਗੁਰਚਰਨ ਸਿੰਘ ਹਰੀਕਾ, ਜੋਗਿੰਦਰ ਸਿੰਘ ਸੇਖੋਂ, ਵਿਤ ਸਕੱਤਰ ਗਿਰਧਾਰੀ ਲਾਲ ਜਿੰਦਲ, ਪ੍ਰਿੰਸੀਪਲ ਸੁਖਦੇਵ ਸਿੰਘ ਭੁੱਲਰ, ਕ੍ਰਿਸ਼ਨ ਲਾਲ ਗੋਇਲ, ਰਜਿੰਦਰ ਕੁਮਾਰ ਗਰਗ, ਪ੍ਰੇਮ ਚੰਦ ਅਗਰਵਾਲ ਅਤੇ ਕਾਮਰੇਡ ਮੋਹਨ ਲਾਲ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਐਸੋਸੀਏਸ਼ਨ ਦੇ ਜਨਰਲ ਸਕੱਤਰ ਚੇਤ ਰਾਮ ਢਿੱਲੋਂ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ। ਇਸ ਮੌਕੇ ਬੋਲਦਿਆਂ ਮੁੱਖ ਮਹਿਮਾਨ ਗੁਰਚਰਨ ਸਿੰਘ ਢੀਂਡਸਾ, ਪ੍ਰਧਾਨ ਗੁਰਬਖਸ਼ ਸਿੰਘ ਜਖੇਪਲ, ਡਾਕਟਰ ਸ਼ਮਿੰਦਰ ਸਿੰਘ ਅਤੇ ਹਰਦੀਪ ਸਿੰਘ ਭੱਟੀ ਨੇ ਕਿਹਾ ਕਿ ਮੁਲਾਜ਼ਮ ਵਰਗ ਆਪਣੀ ਨੌਕਰੀ ਦੌਰਾਨ ਪੂਰੀ ਸਿਦਕ ਦਿਲੀ ਨਾਲ ਡਿਊਟੀ ਨਿਭਾਉਂਦਾ ਹੈ ਲੇਕਿਨ ਸਰਕਾਰਾਂ ਸੇਵਾ ਮੁਕਤੀ ਤੋਂ ਬਾਅਦ ਪੈਨਸ਼ਨਰਾਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਹੱਲ ਨਹੀਂ ਕਰਦੀਆਂ। ਉਨ੍ਹਾਂ ਮੰਗ ਕੀਤੀ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਸੇਵਾ ਮੁਕਤ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਕਰਨ ਨੂੰ ਤਰਜੀਹ ਦੇਵੇ ਤਾਂ ਜੋ ਵਡੇਰੀ ਉਮਰ ਵਿਚ ਧਰਨਾ ਦੇਣ ਲਈ ਸੜਕਾਂ ਤੇ ਨਾ ਬੈਠਣਾ ਪਵੇ। ਜਗਦੀਸ਼ ਸਿੰਘ ਸਿੱਧੂ ਵੱਲੋਂ ਧਾਰਮਿਕ ਗੀਤ ਪੇਸ਼ ਕੀਤਾ ਗਿਆ ਅਖੀਰ ਵਿੱਚ ਮੁੱਖ ਮਹਿਮਾਨ ਵਲੋਂ ਸਾਰੇ ਪੈਨਸ਼ਨਰਜ਼ ਸਾਥੀਆਂ ਦੀ ਲੰਮੀ ਉਮਰ ਦੀ ਕਾਮਨਾ ਕੀਤੀ। ਸਮਾਗਮ ਦੌਰਾਨ 75 ਸਾਲ ਦੀ ਉਮਰ ਪੂਰੀ ਕਰ ਚੁੱਕੇ ਪੈਨਸ਼ਨਰਜ਼ ਅਤੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਰਮ ਸਿੰਘ ਛਾਜਲੀ, ਰਜਿੰਦਰ ਸਿੰਘ ਖ਼ਾਲਸਾ, ਰਜਿੰਦਰ ਕੁਮਾਰ ਗਰਗ, ਮੈਡਮ ਅਮਰਜੀਤ ਕੌਰ, ਓਮ ਪ੍ਰਕਾਸ਼, ਪ੍ਰਕਾਸ਼ ਸਿੰਘ ਕੰਬੋਜ, ਜਸਵੰਤ ਸਿੰਘ, ਮੋਤੀ ਸਿੰਘ ਆਦਿ ਪੈਨਸ਼ਨਰਜ਼ ਸਾਥੀ ਹਾਜ਼ਰ ਸਨ।