Wednesday, December 18, 2024
BREAKING NEWS
ਸੁਨਾਮ ਦੇ ਪਤੀ- ਪਤਨੀ ਜੋੜੇ ਦੀ ਜੌਰਜੀਆ ਵਿੱਚ ਮੌਤ ਫਰਜ਼ੀ ਮੰਗੇਤਰ ਬਣਾ ਕੇ ਕਰਵਾਈ ਕੋਰਟ ਮੈਰਿਜ, ਮਾਮਲਾ ਦਰਜ ਹੋਣ ਤੋਂ ਬਾਅਦ ਵੀ ਨਹੀਂ ਹੋਈ ਕੋਈ ਗ੍ਰਿਫਤਾਰੀਪੰਜਾਬ ਦੇ ਸਾਰੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨਸਿਲੰਡਰ ਬਲਾਸਟ ਤੋਂ ਬਾਅਦ ਘਰ ‘ਚ ਲੱਗੀ ਭਿਆਨਕ ਅੱਗUSA ਦਾ ਕੈਲੀਫੋਰਨੀਆ ਸ਼ਹਿਰ ਭੂਚਾਲ ਦੇ ਤੇਜ਼ ਝਟਕਿਆਂ ਨਾਲ ਹਿੱਲ ਗਿਆਖੁਫ਼ੀਆ ਏਜੰਸੀਆਂ ਦੀ ਨਜ਼ਰ ਹੇਠ ਸੀ ਨਰਾਇਣ ਸਿੰਘ ਚੌੜਾਸੁਖਬੀਰ ਸਿੰਘ ਬਾਦਲ ’ਤੇ ਹਮਲਾ ਸੂਬਾ ਸਰਕਾਰ ਦੀ 100 ਫ਼ੀ ਸਦੀ ਲਾਪ੍ਰਵਾਹੀ : ਰਾਜਾ ਵੜਿੰਗਸੁਖਬੀਰ ਸਿੰਘ ਬਾਦਲ ’ਤੇ ਜਾਨ ਲੇਵਾ ਹਮਲਾਕੁੰਭੜਾ ਵਿਚ ਕਤਲ ਹੋਏ ਬੱਚਿਆਂ ਦੇ ਹੱਕ ਵਿਚ ਧਰਨਾ ਮਾਰਨ ਖਿਲਾਫ ਹੋਈ ਕਾਰਵਾਈਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ

Chandigarh

'ਅਰਪਣ ਸਮਾਰੋਹ': ਜਲੰਧਰ ਕਮਿਸ਼ਨਰੇਟ ਪੁਲਿਸ ਨੇ 13 ਕਰੋੜ ਰੁਪਏ ਦੀ ਕੀਮਤ ਦੀਆਂ ਜ਼ਬਤ ਕੀਤੀਆਂ ਵਸਤੂਆਂ ਅਸਲ ਮਾਲਕਾਂ ਨੂੰ ਕੀਤੀਆਂ ਵਾਪਸ

December 18, 2024 07:38 PM
SehajTimes

ਇਸ ਤੋਂ ਇਲਾਵਾ, ਗੁੰਮ ਹੋਏ 100 ਮੋਬਾਈਲ ਫੋਨ ਟਰੇਸ ਕਰਕੇ ਉਨ੍ਹਾਂ ਦੇ ਮਾਲਕਾਂ ਨੂੰ ਸੌਂਪੇ

ਇਹ ਪਹਿਲਕਦਮੀ ਨਾਗਰਿਕਾਂ ਦਾ ਖੂਨ-ਪਸੀਨੇ ਨਾਲ ਕਮਾਇਆ ਸਮਾਨ, ਜੋ ਜਾਂ ਤਾਂ ਚੋਰੀ ਹੋ ਗਿਆ ਸੀ, ਖੋਹਿਆ ਗਿਆ ਸੀ ਜਾਂ ਵੱਖ-ਵੱਖ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਸੀ, ਵਾਪਸ ਕਰਕੇ ਉਹਨਾਂ ਦਰਮਿਆਨ ਵਿਸ਼ਵਾਸ ਵਧਾਉਣ ਲਈ ਸ਼ੁਰੂ ਕੀਤੀ ਗਈ: ਸੀਪੀ ਸਵਪਨ ਸ਼ਰਮਾ

ਚੰਡੀਗੜ੍ਹ : ਪੁਲਿਸ ਅਤੇ ਜਨਤਾ ਦਰਮਿਆਨ ਸਬੰਧਾਂ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਮਹੱਤਵਪੂਰਨ ਕਦਮ ਚੁੱਕਦਿਆਂ, ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ 13 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦਾ ਜ਼ਬਤ ਕੀਤਾ ਸਮਾਨ ਉਨ੍ਹਾਂ ਦੇ ਅਸਲ ਮਾਲਕਾਂ ਨੂੰ ਸਫਲਤਾਪੂਰਵਕ ਵਾਪਸ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਪੁਲਿਸ ਕਮਿਸ਼ਨਰ (ਸੀ.ਪੀ.) ਜਲੰਧਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਪੁਲਿਸ ਲਾਈਨਜ਼, ਜਲੰਧਰ ਵਿਖੇ ਵਿਸ਼ੇਸ਼ ਈਵੈਂਟ “ਅਰਪਣ ਸਮਾਰੋਹ” ਕਰਵਾਇਆ ਗਿਆ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਸਮਾਗਮ ਦੇ ਹਿੱਸੇ ਵਜੋਂ, ਜਲੰਧਰ ਕਮਿਸ਼ਨਰੇਟ ਪੁਲਿਸ ਨੇ ਪਿਛਲੇ ਸਾਲ ਦੌਰਾਨ ਸ਼ਹਿਰ ਵਿੱਚ ਦਰਜ 583 ਵੱਖ-ਵੱਖ ਕੇਸਾਂ ਵਿੱਚ ਜ਼ਬਤ ਕੀਤੇ 413 ਵਾਹਨ, 85 ਮੋਬਾਈਲ ਫੋਨ, ਕਈ ਘਰੇਲੂ ਸਮਾਨ, ਗਹਿਣੇ ਆਦਿ ਸਫਲਤਾਪੂਰਵਕ ਵਾਪਸ ਕੀਤੇ ਹਨ।
ਇਸ ਤੋਂ ਇਲਾਵਾ, 20 ਲੱਖ ਰੁਪਏ ਦੇ ਲਗਭਗ 100 ਗੁੰਮ ਹੋਏ ਸਮਾਰਟਫ਼ੋਨ ਕੇਂਦਰੀ ਉਪਕਰਣ ਪਛਾਣ ਰਜਿਸਟਰ (ਸੀਈਆਈਆਰ) ਪੋਰਟਲ ਰਾਹੀਂ ਟਰੇਸ ਕਰਕੇ ਉਨ੍ਹਾਂ ਦੇ ਮਾਲਕਾਂ ਨੂੰ ਸੌਂਪੇ ਗਏ ਹਨ।
ਡੀਜੀਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਸਮਾਜ ਦੇ ਹਿੱਤਾਂ ਦੀ ਰਾਖੀ ਲਈ ਸਰਗਰਮੀ ਨਾਲ ਕੰਮ ਕਰਦਿਆਂ ਨਿਆਂ, ਸੁਰੱਖਿਆ ਅਤੇ ਭਰੋਸੇ ਨੂੰ ਯਕੀਨੀ ਬਣਾਉਣ ਪ੍ਰਤੀ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖੀਆਂ ਹਨ।
ਹੋਰ ਵੇਰਵੇ ਸਾਂਝੇ ਕਰਦਿਆਂ, ਸੀ.ਪੀ. ਸਵਪਨ ਸ਼ਰਮਾ ਨੇ ਕਿਹਾ ਕਿ ਇਹ ਪਹਿਲਕਦਮੀ ਨਾਗਰਿਕਾਂ ਦਾ ਖੂਨ-ਪਸੀਨੇ ਨਾਲ ਕਮਾਇਆ ਸਮਾਨ, ਜੋ ਜਾਂ ਤਾਂ ਚੋਰੀ ਹੋ ਗਿਆ ਸੀ, ਖੋਹਿਆ ਗਿਆ ਸੀ ਜਾਂ ਵੱਖ-ਵੱਖ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਸੀ, ਵਾਪਸ ਕਰਕੇ ਉਹਨਾਂ ਦਰਮਿਆਨ ਵਿਸ਼ਵਾਸ ਵਧਾਉਣ ਲਈ ਸ਼ੁਰੂ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਆਪਣੀਆਂ ਗੁੰਮ ਹੋਈਆਂ ਵਸਤੂਆਂ ਨੂੰ ਮੁੜ ਹਾਸਲ ਕਰਨ ਦੀ ਆਸ ਵਿੱਚ ਕਾਫ਼ੀ ਗਿਣਤੀ ‘ਚ ਸ਼ਿਕਾਇਤਕਰਤਾ ਇਸ ਈਵੈਂਟ ਵਿੱਚ ਸਾਮਲ ਹੋਏ। ਉਨ੍ਹਾਂ ਅੱਗੇ ਦੱਸਿਆ ਇਹ ਸਮਾਗਮ ਇਸ ਅਧਿਕਾਰ ਖੇਤਰ ਵਾਲੇ 14 ਸਟੇਸ਼ਨ ਹਾਊਸ ਅਫਸਰਾਂ (ਐਸਐਚਓਜ਼) ਅਤੇ ਮਹਿਲਾ ਪੁਲਿਸ ਸਟੇਸ਼ਨ ਦੇ ਐਸਐਚਓਜ਼ ਦੇ ਸਹਿਯੋਗ ਨਾਲ ਕਰਵਾਇਆ ਗਿਆ, ਜਿਨ੍ਹਾਂ ਨੇ ਜ਼ਬਤ ਕੀਤੀਆਂ ਵਸਤੂਆਂ ਨੂੰ ਉਨ੍ਹਾਂ ਦੇ ਅਸਲ ਮਾਲਕਾਂ ਨੂੰ ਵਾਪਸ ਕਰਨ ਲਈ ਤਨਦੇਹੀ ਨਾਲ ਕੰਮ ਕੀਤਾ।
ਜ਼ਬਤ ਕੀਤੀਆਂ ਵਸਤੂਆਂ ਨੂੰ ਸਮੇਂ ਸਿਰ ਵਾਪਸ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ, ਸੀਪੀ ਨੇ ਕਿਹਾ ਕਿ ਇਸ ਨਾਲ ਵਸਤੂਆਂ ਦੀ ਕੀਮਤ ਬਰਕਰਾਰ ਰਹਿੰਦੀ ਹੈ ਅਤੇ ਇਹ ਵਰਤੋਂ ਯੋਗ ਸਥਿਤੀ ਵਿੱਚ ਰਹਿੰਦੀਆਂ ਹਨ।
ਇਸ ਦੌਰਾਨ, ਆਪਣੀ ਵਸਤੂਆਂ ਪ੍ਰਾਪਤ ਕਰਨ ਵਾਲਿਆਂ ਨੇ ਪੁਲਿਸ ਦੇ ਇਹਨਾਂ ਯਤਨਾਂ ਦੀ ਸ਼ਲਾਘਾ ਕੀਤੀ। ਇੱਕ ਲਾਭਪਾਤਰੀ ਬਲਜੀਤ ਕੌਰ ਨੇ ਕਿਹਾ, "ਮੈਂ ਆਪਣੇ ਚੋਰੀ ਹੋਏ ਸਮਾਰਟਫ਼ੋਨ ਨੂੰ ਮੁੜ ਪ੍ਰਾਪਤ ਕਰਨ ਦੀ ਪੂਰੀ ਉਮੀਦ ਗੁਆ ਬੈਠੀ ਸੀ, ਪਰ ਮੈਂ ਜਲੰਧਰ ਪੁਲਿਸ ਦੀ ਧੰਨਵਾਦੀ ਹਾਂ ਜਿਹਨਾਂ ਦੇ ਯਤਨਾਂ ਸਦਕਾ ਮੈਨੂੰ ਮੇਰਾ ਫੋਨ ਵਾਪਸ ਮਿਲ ਗਿਆ ਹੈ।" ਇਸੇ ਤਰ੍ਹਾਂ ਦੀਆਂ ਭਾਵਨਾਵਾਂ ਮਨਜੀਤ ਸਿੰਘ, ਜੋਤੀ, ਰਾਕੇਸ਼ ਕੁਮਾਰ ਅਤੇ ਅਰਵਿੰਦ ਕੁਮਾਰ ਸਮੇਤ ਹੋਰ ਲਾਭਪਾਤਰੀਆਂ ਨੇ ਵੀ ਪ੍ਰਗਟ ਕੀਤੀਆਂ।

Have something to say? Post your comment

 

More in Chandigarh

ਜ਼ੀਰਕਪੁਰ ਫਲਾਈਓਵਰ ਥੱਲੇ ਲੱਗੇ ਗੰਦਗੀ ਦੇ ਢੇਰ ਦੇ ਰਹੇ ਹਨ ਬੀਮਾਰੀਆਂ ਨੂੰ ਸੱਦਾ

ਪਾਵਰਕੌਮ ਸੀ ਐਚ ਬੀ ਕਾਮਿਆਂ ਵਲੋਂ ਐਕਸੀਅਨ ਦਫਤਰ ਅੱਗੇ ਰੋਸ ਪ੍ਰਦਰਸ਼ਨ

‘ਫਰਿਸ਼ਤੇ ਸਕੀਮ’ ਜ਼ਿੰਦਗੀ ਬਚਾਉਣ ’ਚ ਹੋ ਰਹੀ ਹੈ ਵਰਦਾਨ ਸਾਬਤ , 223 ਦੁਰਘਟਨਾ ਪੀੜਤਾਂ ਦਾ ਹੋਇਆ ਮੁਫ਼ਤ ਇਲਾਜ

ਮੰਨਤ ਇਨਕਲੇਵ ਫੇਸ -2 ਦੇ ਵਸਨੀਕ ਦੋ ਦਿਨ ਤੋਂ ਪੀਣ ਵਾਲੇ ਪਾਣੀ ਨੂੰ ਤਰਸੇ

ਏ.ਡੀ.ਸੀ. ਵੱਲੋਂ ਮਾਇਰ ਇੰਮੀਗਰੇਸ਼ਨ ਕੰਸਲਟੈਂਟ ਪ੍ਰਾਇ. ਲਿਮਿ. ਫਰਮ ਦਾ ਲਾਇਸੰਸ ਰੱਦ

ਡਿਪਟੀ ਮੇਅਰ ਮੋਹਾਲੀ ਨੇ ਲਿਖਿਆ ਮੁੱਖ ਮੰਤਰੀ ਨੂੰ ਪੱਤਰ

ਖਾਣਾ ਖਾਣ ਗਏ ਵਿਅਕਤੀ ਨਾਲ ਮਾਰਕੁੱਟ ਕਰਨ ਦੇ ਦੋਸ਼ ਹੇਠ ਮਾਮਲਾ ਦਰਜ

ਪੰਜਾਬ ਦੇ ਪੇਸ ਵਿੰਟਰ ਕੈਂਪਸ ਕਰ ਰਹੇ ਹਨ ਅਕਾਦਮਿਕ ਉੱਤਮਤਾ ਅਤੇ ਮੁਕਾਬਲੇ ਦੀ ਭਾਵਨਾ ਦਾ ਸੰਚਾਰ

ਮਾਮਲਾ ਗੈਂਗਸਟਰ ਲਾਰੈਂਸ ਬਿਸ਼ਨੋਈ ਜੇਲ੍ਹ ਇੰਟਰਵਿਊ ਦਾ...

ਤਨਖਾਹ ਨਾ ਮਿਲਣ ਦੇ ਰੋਸ ਵਜੋਂ ਕਲਮ ਛੋੜ ਹੜਤਾਲ ਤੇ ਬੈਠੇ ਸੀਵਰੇਜ ਵਿਭਾਗ ਦੇ ਜੇ ਈ