ਮੋਗਾ : ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜਿਲ੍ਹਾ ਮੋਗਾ ਦੀ ਮਹੀਨਾਵਾਰ ਮੀਟਿੰਗ ਪਿੰਡ ਮਾਣੂਕੇ ਗਿੱਲ ਵੱਡਾ ਗੁਰਦੁਆਰਾ ਸਾਹਿਬ ਵਿਖੇ ਹੋਈ ਮੀਟਿੰਗ ਦੀ ਪ੍ਰਧਾਨਗੀ ਜਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਨੇ ਕੀਤੀ ਮੀਟਿੰਗ ਵਿੱਚ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ, ਸੂਬਾ ਮੀਤ ਪ੍ਰਧਾਨ ਭੁਪਿੰਦਰ ਸਿੰਘ ਮਹੇਸ਼ਰੀ, ਸੂਬਾ ਮੀਤ ਪ੍ਰਧਾਨ ਗੁਲਜਾਰ ਸਿੰਘ ਘੱਲ ਕਲਾਂ, ਸੂਬਾ ਮੀਤ ਪ੍ਰਧਾਨ ਮੋਹਣ ਸਿੰਘ ਜੀਂਦੜਾਂ, ਸੀਨੀਅਰ ਸੂਬਾ ਮੀਤ ਪ੍ਰਧਾਨ ਪੁਰਸ਼ੋਤਮ ਸਿੰਘ ਮਾਨਸਾ, ਸੂਬਾ ਮੀਤ ਪ੍ਰਧਾਨ ਸੂਰਤ ਸਿੰਘ ਕਾਦਰ ਵਾਲਾ, ਸੂਬਾ ਮੀਤ ਪ੍ਰਧਾਨ ਪ੍ਰੀਤਮ ਸਿੰਘ ਬਰਾੜ,ਐਗਜੈਕਟਿਵ ਮੈਂਬਰ ਸਾਬ ਸਿੰਘ, ਐਗਜੈਕਟਿਵ ਮੈਂਬਰ ਮੰਦਰਜੀਤ ਮਨਾਵਾਂ, ਐਗਜੈਕਟਿਵ ਮੈਂਬਰ ਹਰਨੇਕ ਸਿੰਘ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਇਸ ਸਮੇਂ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਜੋ ਕਿਸਾਨੀ ਮੰਗਾਂ ਨੂੰ ਲੈ ਕੇ ਵਾਅਦੇ ਕਰਕੇ ਭੱਜ ਗਈ ਹੈ ਉਸ ਲਈ ਅੱਜ ਨਵੀਂ ਰਣਨੀਤੀ ਘੜੀ ਗਈ ਤੇ ਅਗਲੇ ਸੰਘਰਸ਼ ਦਾ ਬਿਗਲ ਬਜਾਇਆ ਗਿਆ ਹੈ। ਉਹਨਾਂ ਕਿਹਾ ਹੈ ਕਿ ਕੇਂਦਰ ਸਰਕਾਰ ਨਾਲ ਜੋ ਕਿਸਾਨਾਂ ਦੀ ਆਪਣੀਆਂ ਮੰਗਾਂ ਨੂੰ ਲੈ ਕੇ ਲੜਾਈ ਹੈ। ਉਸ ਲੜਾਈ ਵਿੱਚ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੂੰ ਹੋਰ ਹੁੰਗਾਰਾ ਮਿਲਿਆ ਜਦੋਂ ਬੀਕੇਯੂ ਕਾਦੀਆਂ ਜਥੇਬੰਦੀ ਜਿਲ੍ਹਾ ਮੋਗਾ ਦੇ ਵੱਖ ਵੱਖ ਪਿੰਡਾਂ ਦੀਆਂ ਕਈ ਇਕਾਈਆਂ ਤੇ ਵਰਕਰਾ ਨੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਿੱਚ ਵੱਡੀ ਗਿਣਤੀ ਕਿਸਾਨ ਆਗੂ ਤੇ ਅਹੁਦੇਦਾਰਾਂ ਨੇ ਅਸਤੀਫੇ ਦੇ ਕੇ ਆਪਣੀ ਮਾਂ ਯੂਨੀਅਨ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਿੱਚ ਘਰ ਵਾਪਸੀ ਕੀਤੀ ਤੇ ਵਿਸ਼ਵਾਸ ਦਵਾਇਆ ਕਿ ਅਸੀਂ ਯੂਨੀਅਨ ਲਈ ਦਿਨ ਰਾਤ ਇੱਕ ਕਰਕੇ ਨਿਰ ਸਵਾਰਥ ਹੋ ਕੇ ਕੰਮ ਕਰਾਂਗੇ। ਇਸ ਸਮੇਂ ਜ਼ਿਲਾ ਜਨਰਲ ਸਕੱਤਰ ਰਵਿੰਦਰ ਸਿੰਘ ਭੋਲਾ, ਸੀਨੀਅਰ ਆਗੂ ਗੁਰਬਚਨ ਸਿੰਘ ਚੰਨੂਵਾਲਾ, ਪ੍ਰੇਮ ਲਾਲ ਪੁਰੀ, ਮੁਕੰਦ ਕਮਲ ਬਾਘਾ ਪੁਰਾਣਾ, ਗੁਰਜੰਟ ਸਿੰਘ ਗਗੜਾ, ਇਕਬਾਲ ਸਿੰਘ ਗਲੋਟੀ, ਇਕੱਤਰ ਸਿੰਘ ਗਲੋਟੀ, ਜ਼ਿਲਾ ਆਗੂ ਨਿਰਮਲ ਸਿੰਘ, ਇਕਾਈ ਪ੍ਰਧਾਨ ਅਮਰਜੀਤ ਸਿੰਘ ਭਲੂਰ, ਹਰਮਿੰਦਰ ਸਿੰਘ, ਬਲਰਾਜ ਸਿੰਘ ਕੋਟਲਾ ਰਾਏ ਕਾ, ਜਗਜੀਤ ਸਿੰਘ, ਭੁਪਿੰਦਰ ਸਿੰਘ ਸਮਾਧ ਭਾਈ, ਪਵਨਦੀਪ ਸਿੰਘ ਜਗਸੀਰ ਸਿੰਘ ਚੰਨੂਵਾਲਾ, ਨਾਮਦਾਰ ਸਿੰਘ,ਲਖਵੀਰ ਸਿੰਘ ਫੂਲੇਵਾਲਾ, ਕੁਲਵੰਤ ਸਿੰਘ,ਲਾਭ ਸਿੰਘ, ਬਲਵਿੰਦਰ ਸਿੰਘ, ਸੁਖਦੀਪ ਸਿੰਘ ਮਾਣੂਕੇ ਗਿੱਲ, ਗੁਰਮੇਲ ਸਿੰਘ ਘੋਲੀਆ ਖੁਰਦ, ਸੁਖਦੀਪ ਸਿੰਘ ਇਕਾਈ ਪ੍ਰਧਾਨ ਦਾਰਾਪੁਰ, ਜਸਵਿੰਦਰ ਸਿੰਘ, ਜਸਵੀਰ ਸਿੰਘ ਜੱਸੀ, ਰਾਮ ਸਿੰਘ, ਗੁਰਵਿੰਦਰ ਸਿੰਘ, ਜਗਮੀਤ ਸਿੰਘ ਆਦਿ ਹੋਰ ਬਹੁ ਗਿਣਤੀ ਸਾਥੀ ਹਾਜ਼ਰ ਸਨ।