ਲਹਿਰਾਗਾਗਾ : ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਦੇ ਕਰਤਾਰਪੁਰ ਵਿਖੇ ਸਥਾਪਿਤ ਸ਼੍ਰੀ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਦੇ ਦਰਸ਼ਨ ਦੀਦਾਰ ਕਰਕੇ ਪਹੁੰਚੇ ਨੌਜਵਾਨਾਂ ਨਿਤੇਸ਼ ਕੁਮਾਰ, ਸੁਖਜਿੰਦਰ ਸਿੰਘ, ਭੂਸ਼ਣ ਕੁਮਾਰ, ਬਲਜਿੰਦਰ ਵਰਮਾ ਨੇ ਅੱਜ ਗੁਰਦੁਆਰਾ ਸਾਹਿਬ ਦੇ ਪ੍ਰਸ਼ਾਦ ਅਤੇ ਖੂਹੀ ਸਾਹਿਬ ਦੇ ਪਵਿੱਤਰ ਜਲ ਨੂੰ ਲਿਆ ਕੇ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਲਹਿਰਾ ਮੰਡੀ ਦੀ ਪ੍ਰਬੰਧਕ ਕਮੇਟੀ ਨੂੰ ਸਤਿਕਾਰ ਸਹਿਤ ਭੇਂਟ ਕੀਤਾ ਗਿਆ ਇਸ ਮੌਕੇ ਕਮੇਟੀ ਨੇ ਨੌਜਵਾਨਾਂ ਦਾ ਸਰੋਪੇ ਪਾ ਕੇ ਸਨਮਾਨ ਕੀਤਾ ਅਤੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਦੇ ਅਲੋਕਿਕ ਨਜ਼ਾਰੇ ਬਾਰੇ ਜਾਣਕਾਰੀ ਹਾਸਿਲ ਕੀਤੀ ਨੌਜਵਾਨਾਂ ਨੇ ਪਾਕਿਸਤਾਨ ਦੇ ਲੋਕਾਂ ਵੱਲੋਂ ਕੀਤੀ ਮਹਿਮਾਨ ਨਿਵਾਜੀ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਦੇ ਦਰਸ਼ਨ ਦੀਦਾਰ ਕਰਕੇ ਉਹਨਾਂ ਦੇ ਮਨ ਨੂੰ ਬਹੁਤ ਸਕੂਨ ਮਿਲਿਆ ਹੈ। ਉਹ ਉਥੋਂ ਜਿੱਥੇ ਗੁਰਦੁਆਰਾ ਸਾਹਿਬ ਦਾ ਪ੍ਰਸ਼ਾਦ ਲੈ ਕੇ ਆਏ ਹਨ ਉੱਥੇ ਹੀ ਖੂਹੀ ਸਾਹਿਬ (ਜਿਸ ਦੇ ਪਾਣੀ ਨਾਲ ਗੁਰੂ ਨਾਨਕ ਦੇਵ ਜੀ ਖੇਤੀ ਕਰਦੇ ਸਨ) ਦੇ ਪਵਿੱਤਰ ਜਲ ਨੂੰ ਕੇ ਲੈ ਕੇ ਆਏ ਹਨ ਹਰ ਵਿਅਕਤੀ ਨੂੰ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ (ਪਾਕਿਸਤਾਨ) ਦੇ ਦਰਸ਼ਨ ਦੀਦਾਰ ਕਰਕੇ ਆਪਣੇ ਜੀਵਨ ਨੂੰ ਸਫਲ ਬਣਾਉਣਾ ਚਾਹੀਦਾ ਹੈ। ਇਸ ਮੌਕੇ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਲਹਿਰਾ ਮੰਡੀ ਦੇ ਰਸੀਵਰ ਰਜਿੰਦਰ ਸਿੰਘ ਬਿੱਟੂ, ਗ੍ਰੰਥੀ ਅਮਰਜੀਤ ਸਿੰਘ, ਇੰਦਰਜੀਤ ਸਿੰਘ ਬੇਦੀ, ਜਗਤਾਰ ਸਿੰਘ ਭੁੱਲਰ, ਜਸਵੰਤ ਸਿੰਘ ਹੈਪੀ ਨੇ ਦੱਸਿਆ ਕਿ ਕਰਤਾਰਪੁਰ ਸਾਹਿਬ ਦੇ ਪ੍ਰਸ਼ਾਦ ਅਤੇ ਖੂਹੀ ਸਾਹਿਬ ਦੇ ਪਵਿੱਤਰ ਜਲ ਨੂੰ ਪ੍ਰਸ਼ਾਦ ਦੇ ਰੂਪ ਵਿੱਚ ਸੰਗਤਾਂ ਨੂੰ ਵੰਡਿਆ ਜਾਵੇਗਾ। ਉਹਨਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਆਪਣੀ ਜ਼ਿੰਦਗੀ ਦੇ ਆਖਰੀ 18 ਸਾਲ ਕਰਤਾਰਪੁਰ ਸਾਹਿਬ ਵਿਖੇ ਬਿਤਾਏ ਅਤੇ ਉਨਾਂ ਨੇ ਰਾਵੀ ਦਰਿਆ ਦੇ ਕੰਢੇ ਤੇ ਕਰਤਾਰਪੁਰ ਨਗਰ ਵਸਾ ਕੇ ਇੱਥੇ ਖੇਤੀ ਕਰਦੇ ਹੋਏ "ਨਾਮ ਜਪੋ, ਕਿਰਤ ਕਰੋ, ਤੇ ਵੰਡ ਛਕੋ" ਦਾ ਫ਼ਲਸਫ਼ਾ ਦਿੱਤਾ। ਸਾਨੂੰ ਸਭਨਾਂ ਨੂੰ ਗੁਰੂ ਨਾਨਕ ਦੇਵ ਜੀ ਤੋਂ ਵੱਲੋਂ ਦਿਖਾਏ ਰਸਤੇ ਤੇ ਚੱਲ ਕੇ ਇੱਕ ਵਧੀਆ ਦੇਸ਼ ਅਤੇ ਸਮਾਜ ਦੇ ਨਿਰਮਾਣ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਬਲਜੀਤ ਸਿੰਘ ਅਤੇ ਸੌਰਵ ਬਾਂਸਲ ਵੀ ਹਾਜ਼ਰ ਸਨ।