ਲਹਿਰਾਗਾਗਾ : ਕਰਨਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਚੂੜਲ ਕਲਾਂ ਵਿਖੇ ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਜਨਰਲ ਨਾਲੇਜ ਟੈਸਟ ਕਰਵਾਇਆ ਗਿਆ। ਜਿਸ ਵਿੱਚ ਬੱਚਿਆਂ ਨੂੰ ਦੋ ਭਾਗਾਂ ਵਿੱਚ ਵੰਡਿਆ ਗਿਆ।ਪਹਿਲੀ ਪ੍ਰੀਖਿਆ 6ਵੀਂ ਤੋਂ 8ਵੀਂ ਜਮਾਤ ਤੱਕ ਦੇ ਬੱਚਿਆਂ ਵੱਲੋਂ ਦਿੱਤੀ ਗਈ, ਜਿਸ ਵਿੱਚ ਕੁੱਲ 120 ਬੱਚਿਆਂ ਨੇ ਭਾਗ ਲਿਆ। ਦੂਸਰੀ ਪ੍ਰੀਖਿਆ 9ਵੀਂ ਤੋਂ 12ਵੀਂ ਜਮਾਤ ਦੇ ਬੱਚਿਆਂ ਵੱਲੋਂ ਦਿੱਤੀ ਗਈ, ਜਿਸ ਵਿੱਚ 80 ਬੱਚਿਆਂ ਨੇ ਭਾਗ ਲਿਆ।ਇਸ ਪ੍ਰੀਖਿਆ ਦੇ ਨਤੀਜਿਆਂ ਵਿੱਚੋਂ ਛੇਵੀਂ ਤੋਂ ਅੱਠਵੀਂ ਜਮਾਤ ਦੇ ਬੱਚਿਆਂ ਵਿੱਚੋਂ ਅੱਠਵੀਂ ਜਮਾਤ ਦੀ ਕਨਿਕਾ ਸ਼ਰਮਾ ਪਹਿਲੇ ਅਤੇ ਅੱਠਵੀਂ ਜਮਾਤ ਦੀ ਨਵਜੋਤ ਕੌਰ ਦੂਜੇ ਸਥਾਨ ਤੇ ਰਹੀ। ਜਦੋਂ ਕਿ 9ਵੀਂ ਤੋਂ 12ਵੀਂ ਜਮਾਤ ਦੇ ਨਤੀਜਿਆਂ ਵਿੱਚ 12ਵੀਂ ਜਮਾਤ ਦੀ ਕਾਮਰਸ ਦੀ ਵਿਦਿਆਰਥਣ ਹਰਮਨ ਕੌਰ ਪਹਿਲੇ ਅਤੇ 12ਵੀਂ ਜਮਾਤ ਆਰਟਸ ਦਾ ਵਿਦਿਆਰਥੀ ਅਰਮਾਨ ਸਿੰਘ ਦੂਸਰੇ ਸਥਾਨ ’ਤੇ ਰਿਹਾ।ਇਨ੍ਹਾਂ ਜੇਤੂ ਬੱਚਿਆਂ ਦੀ ਬਲਾਕ ਪੱਧਰ 'ਤੇ ਚੋਣ ਕੀਤੀ ਗਈ ਜਿਨ੍ਹਾਂ ਦੀ ਪ੍ਰੀਖਿਆ ਬਲਾਕ ਪੱਧਰ 'ਤੇ 13 ਜਨਵਰੀ ਨੂੰ ਹੋਵੇਗੀ |