ਸੁਨਾਮ : ਸ਼ਹੀਦ ਊਧਮ ਸਿੰਘ ਕੰਬੋਜ਼ ਯਾਦਗਾਰ ਕਮੇਟੀ ਸੁਨਾਮ ਵੱਲੋਂ ਸ਼ਹੀਦ ਊਧਮ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਸੁਨਾਮ ਮਾਨਸਾ ਮੁੱਖ ਸੜਕ ਤੇ ਸਥਿਤ ਸ਼ਹੀਦ ਊਧਮ ਸਿੰਘ ਦੀ ਸਮਾਰਕ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਮੌਕੇ ਭਾਜਪਾ ਦੀ ਸੂਬਾ ਸਕੱਤਰ ਮੈਡਮ ਦਾਮਨ ਥਿੰਦ ਬਾਜਵਾ ਸ਼ਹੀਦ ਦੀ ਸਮਾਰਕ ਤੇ ਨਤਮਸਤਕ ਵੀ ਹੋਏ। ਭਾਜਪਾ ਦੀ ਸੂਬਾ ਸਕੱਤਰ ਦਾਮਨ ਬਾਜਵਾ ਨੇ ਕਿਹਾ ਕਿ ਮੇਰੀ ਅਤੇ ਹਰਮਨਦੇਵ ਸਿੰਘ ਬਾਜਵਾ ਦੀ ਹਮੇਸ਼ਾ ਇਹੀ ਕੋਸ਼ਿਸ਼ ਰਹੀ ਹੈ ਕਿ ਸੁਨਾਮ ਦੀ ਧਰਤੀ ਦੇ ਜੰਮਪਲ ਸ਼ਹੀਦ ਊਧਮ ਸਿੰਘ ਜੀ ਦੀ ਯਾਦ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਕਿਵੇਂ ਜਿਊਂਦਾ ਰੱਖਿਆ ਜਾ ਸਕੇ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਪਤਾ ਲੱਗੇ ਕਿ ਸ਼ਹੀਦ ਊਧਮ ਸਿੰਘ ਜੀ ਦੀ ਕੀ ਜੀਵਨੀ ਹੈ। ਮੈਡਮ ਦਾਮਨ ਬਾਜਵਾ ਨੇ ਕਿਹਾ ਕਿ ਭਵਿੱਖ ਵਿੱਚ ਅਕਾਲ ਪੁਰਖ ਵਾਹਿਗੁਰੂ ਜੀ ਦੇ ਅਸ਼ੀਰਵਾਦ ਨਾਲ ਅਤੇ ਸਮੂਹ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼ਹੀਦ ਊਧਮ ਸਿੰਘ ਜੀ ਦੇ ਨਾਮ ਤੇ ਵੱਡੀਆਂ ਯਾਦਗਾਰਾਂ ਬਣਾਵਾਂਗੇ ਜਿਨ੍ਹਾਂ ਨੂੰ ਦੂਰ ਦੁਰੇਡੇ ਤੋਂ ਲੋਕ ਦੇਖਣ ਆਉਣ ਤੇ ਉਸ ਸ਼ਹੀਦ ਨੂੰ ਯਾਦ ਕਰਨ। ਇਸ ਮੌਕੇ ਕੇਸਰ ਸਿੰਘ ਢੋਟ, ਗਿਆਨੀ ਜੰਗੀਰ ਸਿੰਘ ਰਤਨ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਹਰਦੇਵ ਸਿੰਘ ਹੰਝਰਾ, ਹਰਦਿਆਲ ਸਿੰਘ ਕੰਬੋਜ਼, ਤਰਸੇਮ ਸਿੰਘ ਸਮੇਤ ਹੋਰ ਮੈਂਬਰ ਹਾਜ਼ਰ ਸਨ।