ਸੁਨਾਮ : ਕੇਂਦਰੀ ਗ੍ਰਹਿ ਮੰਤਰੀ ਅਮਿੱਤ ਸ਼ਾਹ ਵੱਲੋਂ ਲੋਕ ਸਭਾ ਵਿੱਚ ਸੰਵਿਧਾਨ ਦੇ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਦਕਰ ਖਿਲਾਫ ਕੀਤੀ ਗਈ ਟਿੱਪਣੀ ਤੋਂ ਭੜਕੇ ਦਲਿਤ ਭਾਈਚਾਰੇ ਅਤੇ ਕਾਂਗਰਸੀ ਵਰਕਰਾਂ ਵੱਲੋਂ ਕਾਂਗਰਸ ਪਾਰਟੀ ਦੇ ਜਿਲ੍ਹਾ ਪ੍ਰਧਾਨ ਸੁਰਿੰਦਰਪਾਲ ਸਿੰਘ ਸਿਬੀਆ ਦੀ ਅਗਵਾਈ ਵਿਚ ਸ਼ਨਿੱਚਰਵਾਰ ਨੂੰ ਵਾਲਮੀਕਿ ਨਗਰ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪੁਤਲਾ ਫੂਕਿਆ ਗਿਆ ਅਤੇ ਮੋਦੀ ਸਰਕਾਰ ਖਿਲਾਫ ਜੋਰਦਾਰ ਨਾਅਰੇਬਾਜੀ ਕੀਤੀ ਗਈ। ਇਸ ਮੌਕੇ ਬੋਲਦਿਆਂ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਸੁਰਿੰਦਰਪਾਲ ਸਿੰਘ ਸਿਬੀਆ, ਜਿਲ੍ਹਾ ਯੋਜਨਾ ਬੋਰਡ ਸੰਗਰੂਰ ਦੇ ਸਾਬਕਾ ਚੇਅਰਮੈਨ ਰਜਿੰਦਰ ਸਿੰਘ ਰਾਜਾ ਬੀਰਕਲਾਂ, ਬਲਾਕ ਕਾਂਗਰਸ ਕਮੇਟੀ ਸੁਨਾਮ ਦੇ ਪ੍ਰਧਾਨ ਅਤੇ ਕੌਂਸਲਰ ਸੀਨੀਅਰ ਕਾਂਗਰਸੀ ਆਗੂ ਮਨਪ੍ਰੀਤ ਸਿੰਘ ਮਨੀ ਵੜੈਚ ਨੇ ਕਿਹਾ ਕਿ ਅਮਿੱਤ ਸ਼ਾਹ ਵੱਲੋਂ ਡਾ.ਭੀਮ ਰਾਓ ਅੰਬੇਦਕਰ ਦੀ ਸ਼ਾਨ ਖਿਲਾਫ ਕੀਤੀਆਂ ਗਈਆਂ ਬੇਹੂਦਾ ਟਿੱਪਣੀਆਂ ਨਾਲ ਦੇਸ਼ ਵਾਸੀਆਂ ਦੇ ਮਨ ਨੂੰ ਭਾਰੀ ਠੇਸ ਪੁੱਜੀ ਹੈ।ਉਨਾਂ ਕਿਹਾ ਕਿ ਨਾ ਤਾਂ ਭਾਜਪਾ ਦੇ ਆਗੂਆਂ ਦਾ ਦੇਸ਼ ਦੀ ਅਜ਼ਾਦੀ ਦੀ ਲੜਾਈ 'ਚ ਕੋਈ ਯੋਗਦਾਨ ਹੈ ਅਤੇ ਨਾ ਹੀ ਦੇਸ਼ ਦੀ ਰੱਖਿਆ ਲਈ ਲੜੀਆਂ ਗਈਆਂ ਲੜਾਈਆਂ ਵਿੱਚ ਹੀ ਕੋਈ ਭੂਮਿਕਾ ਹੈ ਜਦੋਂ ਕਿ ਸੰਵਿਧਾਨ ਦੇ ਨਿਰਮਾਤਾ ਡਾਕਟਰ ਅੰਬੇਦਕਰ ਭਾਰਤ ਦੇਸ਼ ਦੀ ਆਤਮਾ ਹਨ। ਉਨ੍ਹਾਂ ਮੰਗ ਕੀਤੀ ਕਿ ਅਮਿੱਤ ਸ਼ਾਹ ਨੂੰ ਕੇਂਦਰੀ ਮੰਤਰੀ ਮੰਡਲ 'ਚੋਂ ਕੱਢਿਆ ਜਾਵੇ ਅਤੇ ਇਸ ਦੇ ਖਿਲਾਫ ਭਾਵਨਾਵਾਂ ਭੜਕਾਉਣ ਦੀਆਂ ਧਾਰਾਵਾਂ ਤਹਿਤ ਪਰਚਾ ਦਰਜ਼ ਕੀਤਾ ਜਾਵੇ। ਇਸ ਮੌਕੇ ਜਗਦੇਵ ਸਿੰਘ ਜੱਗਾ ਦੌਲਾ ਸਿੰਘ ਵਾਲਾ, ਬਲਵਿੰਦਰ ਸਿੰਘ ਧਾਲੀਵਾਲ, ਦੇਸ ਰਾਜ, ਜਸਵੰਤ ਸਿੰਘ ਭੰਮ, ਡਾ.ਸੋਮ ਨਾਥ, ਬਲਦੇਵ ਕ੍ਰਿਸ਼ਨ, ਸ਼ਸ਼ੀ ਅਗਰਵਾਲ ਅਤੇ ਪ੍ਰਮੋਦ ਅਵਸਥੀ ਆਦਿ ਮੌਜੂਦ ਸਨ।