ਹੁਸ਼ਿਆਰਪੁਰ : ਭਾਰਤ ਦੇ ਗ੍ਰਹਿ ਮੰਤਰੀ ਅੰਮਿਤ ਸ਼ਾਹ ਵੱਲੋਂ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਸੰਬੰਧ ਵਿੱਚ ਕੀਤੀਆਂ ਗਲਤ ਟਿੱਪਣੀਆਂ ਸੰਵਿਧਾਨ ਅਤੇ ਦੇਸ਼ ਲਈ ਖਤਰਨਾਕ ਹਨ ਇਹਨਾਂ ਗੱਲਾਂ ਦਾ ਪ੍ਰਗਟਾਵਾ "ਬੇਗਮਪੁਰਾ ਟਾਈਗਰ ਫੋਰਸ" ਦੇ ਧਾਕੜ ਕੌਮੀ ਪ੍ਰਧਾਨ ਧਰਮਪਾਲ ਸਾਹਨੇਵਾਲ ਨੇ ਸਾਡੇ ਪੱਤਰਕਾਰ ਨਾਲ ਇੱਕ ਪ੍ਰੈਸ ਵਾਰਤਾ ਦੌਰਾਨ ਕੀਤਾ। ਉਹਨਾ ਆਰ. ਐਸ. ਐਸ. ਅਤੇ ਭਾਰਤੀ ਜਨਤਾ ਪਾਰਟੀ ਦੀ ਦੋਗਲੀ ਨੀਤੀ ਦਾ ਪਰਦਾਫਾਸ਼ ਕਰਦਿਆਂ ਕਿਹਾ ਕਿ ਇੱਕ ਪਾਸੇ ਤਾਂ ਬੀਜੇਪੀ. ਦੀ ਸਰਕਾਰ ਭਾਰਤੀ ਸੰਵਿਧਾਨ ਦੀ ਰਖਵਾਲੀ ਕਰਨ ਦਾ ਢਿੰਡੋਰਾ ਪਿੱਟ ਰਹੀ ਹੈ ਅਤੇ ਦੂਜੇ ਪਾਸੇ ਜੋ ਸੰਵਿਧਾਨ ਬਚਾਉਣ ਲਈ ਦੇਸ਼ ਪੱਧਰ ਤੇ ਸੰਘਰਸ਼ ਕਰ ਰਹੇ ਹਨ ਉਨ੍ਹਾਂ ਦਾ ਡੱਟ ਕੇ ਵਿਰੋਧ ਕਰ ਰਹੀ ਹੈ ਉਹਨਾਂ ਕਿਹਾ ਭਾਜਪਾ ਦੇਸ਼ ਵਾਸੀਆਂ ਨੂੰ ਗੁੰਮਰਾਹ ਕਰਕੇ ਇਹ ਕਹਿ ਰਹੀ ਹੈ ਕਿ ਬੀਜੇਪੀ. ਤੋਂ ਬਿਨਾਂ ਹੋਰ ਕੋਈ ਸੰਵਿਧਾਨ ਪ੍ਰਤੀ ਵਚਨਵੱਧ ਨਹੀਂ ਹੈ ਜਦਕਿ ਇਸ ਤਰ੍ਹਾਂ ਨਹੀਂ ਹੈ। ਉਹਨਾਂ ਕਿਹਾ ਕਿ ਆਰ. ਐਸ. ਐਸ. ਦਾ ਅੱਜ ਫਿਰਕਾ ਪ੍ਰਸਤੀ ਵਾਲਾ ਚਿਹਰਾ ਸਪੱਸਟ ਤੌਰ ਤੇ ਨੰਗਾ ਹੋ ਗਿਆ ਹੈ ਉਹਨਾਂ ਕਿਹਾ ਕਿ ਭਾਜਪਾ ਵਲੋਂ ਦੇਸ਼ ਭਰ ਦੇ ਅਨੁਸੂਚਿਤ ਜਾਤੀ, ਅਨੁਸੂਚਿਤ ਕਬੀਲੇ, ਐਸਸੀ -ਪੱਛੜਿਆਂ ਵਰਗ ਅਤੇ ਧਾਰਮਿਕ ਘੱਟ ਗਿਣਤੀ ਵਰਗ ਨੂੰ ਆਪਸ ਵਿੱਚ ਲੜਾ-ਲੜਾ ਕੇ ਦੇਸ਼ ਦਾ ਵਾਤਾਵਰਨ ਫਿਰਕੂ ਰੰਗ ਨਾਲ ਰੰਗਿਆ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਭਾਜਪਾ ਵਲੋਂ ਐਸਸੀ ਸਮਾਜ ਨੂੰ ਸੰਵਿਧਾਨ ਅਨੁਸਾਰ ਮਿਲੇ ਹੱਕਾਂ ਤੋਂ ਵਾਂਝੇ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਅੱਜ ਸੰਵਿਧਾਨ ਨੂੰ ਬਚਾਉਣ ਲਈ ਐਸਸੀ ਸਮਾਜ ਵੱਲੋਂ ਸੰਘਰਸ਼ ਹਰ ਭਾਰਤੀ ਦੇ ਘਰ ਦੇ ਦਰਵਾਜੇ ਤੋਂ ਸ਼ੁਰੂ ਹੋ ਕੇ ਦੇਸ਼ ਪੱਧਰ ਤੱਕ ਪਹੁੰਚ ਚੁੱਕਾ ਹੈ। ਉਹਨਾਂ ਕਿਹਾ ਕਿ ਇਨਸਾਫ ਪਸੰਦ ਦੇਸ਼ ਨਾਲ ਹਿੱਤ ਰੱਖਣ ਵਾਲੇ ਅਤੇ ਸੰਵਿਧਾਨ ਵਿੱਚ ਵਿਸ਼ਵਾਸ ਰੱਖਣ ਵਾਲਿਆਂ ਨੂੰ ਇਕੱਠੇ ਹੋ ਕੇ ਇਸ ਲੜਾਈ ਨੂੰ ਜਿੱਤ ਵੱਲ ਲਿਜਾਣ ਲਈ ਹੁਣ ਤਿਆਰ ਹੋ ਜਾਣਾ ਚਾਹੀਦਾ ਹੈ। ਬੇਗਮਪੁਰਾ ਟਾਈਗਰ ਫੋਰਸ ਦੇ ਕੌਮੀ ਪ੍ਰਧਾਨ ਨੇ ਕਿਹਾ ਕਿ ਭਾਰਤ ਰਤਨ ਬਾਬਾ ਸਾਹਿਬ ਵਲੋਂ ਲਿਖੇ ਗਏ ਸੰਵਿਧਾਨ ਵਿਰੁੱਧ ਟਿੱਪਣੀਆਂ ਕਰਨ ਵਾਲੇ ਅਮਿਤ ਸ਼ਾਹ ਤੇ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ।