Wednesday, December 25, 2024
BREAKING NEWS
ਸੁਨਾਮ ਦੇ ਪਤੀ- ਪਤਨੀ ਜੋੜੇ ਦੀ ਜੌਰਜੀਆ ਵਿੱਚ ਮੌਤ ਫਰਜ਼ੀ ਮੰਗੇਤਰ ਬਣਾ ਕੇ ਕਰਵਾਈ ਕੋਰਟ ਮੈਰਿਜ, ਮਾਮਲਾ ਦਰਜ ਹੋਣ ਤੋਂ ਬਾਅਦ ਵੀ ਨਹੀਂ ਹੋਈ ਕੋਈ ਗ੍ਰਿਫਤਾਰੀਪੰਜਾਬ ਦੇ ਸਾਰੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨਸਿਲੰਡਰ ਬਲਾਸਟ ਤੋਂ ਬਾਅਦ ਘਰ ‘ਚ ਲੱਗੀ ਭਿਆਨਕ ਅੱਗUSA ਦਾ ਕੈਲੀਫੋਰਨੀਆ ਸ਼ਹਿਰ ਭੂਚਾਲ ਦੇ ਤੇਜ਼ ਝਟਕਿਆਂ ਨਾਲ ਹਿੱਲ ਗਿਆਖੁਫ਼ੀਆ ਏਜੰਸੀਆਂ ਦੀ ਨਜ਼ਰ ਹੇਠ ਸੀ ਨਰਾਇਣ ਸਿੰਘ ਚੌੜਾਸੁਖਬੀਰ ਸਿੰਘ ਬਾਦਲ ’ਤੇ ਹਮਲਾ ਸੂਬਾ ਸਰਕਾਰ ਦੀ 100 ਫ਼ੀ ਸਦੀ ਲਾਪ੍ਰਵਾਹੀ : ਰਾਜਾ ਵੜਿੰਗਸੁਖਬੀਰ ਸਿੰਘ ਬਾਦਲ ’ਤੇ ਜਾਨ ਲੇਵਾ ਹਮਲਾਕੁੰਭੜਾ ਵਿਚ ਕਤਲ ਹੋਏ ਬੱਚਿਆਂ ਦੇ ਹੱਕ ਵਿਚ ਧਰਨਾ ਮਾਰਨ ਖਿਲਾਫ ਹੋਈ ਕਾਰਵਾਈਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ

Doaba

ਬਾਬਾ ਸਾਹਿਬ ਡਾ ਭੀਮ ਰਾਓ ਅੰਬੇਡਕਰ ਹੀ ਭਾਰਤ ਦੇ ਦੱਬੇ ਕੁਚਲੇ ਲੋਕਾਂ ਦੇ ਭਗਵਾਨ ਹਨ : ਭੈਣ ਸੰਤੋਸ਼ ਕੁਮਾਰੀ 

December 23, 2024 05:23 PM
SehajTimes
ਹੁਸ਼ਿਆਰਪੁਰ : ਦੇਸ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ,ਨੇ ਪਿਛਲੇ ਦਿਨੀ ਰਾਜ ਸਭਾ ਵਿੱਚ 'ਇੱਕ ਦੇਸ਼-ਇੱਕ ਚੋਣ' ਬਿੱਲ ਤੇ ਬੋਲਦਿਆਂ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਪ੍ਰਤੀ ਅਪਮਾਨ ਜਨਕ ਸਬਦਾਬਲੀ ਬੋਲਕੇ ਐਸਸੀ ਸਮਾਜ ਅਤੇ ਬਾਬਾ ਸਾਹਿਬ ਦੇ ਪੈਰੋਕਾਰਾਂ ਦਾ ਅਪਮਾਨ ਕੀਤਾ ਹੈ ਇਹਨਾਂ ਗੱਲਾਂ ਦਾ ਪ੍ਰਗਟਾਵਾ "ਨਾਰੀ ਸ਼ਕਤੀ ਫਾਉਡੇਸ਼ਨ ਭਾਰਤ"ਦੀ ਪ੍ਰਧਾਨ ਭੈਣ ਸੰਤੋਸ਼ ਕੁਮਾਰੀ ਨੇ ਪੱਤਰਕਾਰਾਂ ਨਾਲ ਇੱਕ  ਵਾਰਤਾ ਦੌਰਾਨ ਕੀਤਾ। ਉਹਨਾਂ ਕਿਹਾ ਕਿ ਬਾਬਾ ਸਾਹਿਬ ਦੇ ਪੈਰੋਕਾਰਾਂ ਦੁਆਰਾ ਬਾਬਾ ਸਾਹਿਬ ਦਾ ਨਾਮ ਲੈਣ ਤੇ ਅਮਿਤ ਸ਼ਾਹ ਨੂੰ ਬਹੁਤ ਚਿੜ੍ਹ ਲੱਗਦੀ ਹੈ ਉਹਨਾਂ ਕਿਹਾ ਕਿ ਅਮਿਤ ਸ਼ਾਹ ਜੇ ਅੱਜ ਗ੍ਰਹਿ ਮੰਤਰੀ ਦੀ ਕੁਰਸੀ ਤੇ ਬੈਠਾ ਹੈ ਤੇ ਉਹ ਵੀ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਡਕਰ ਜੀ ਦੇ ਦੁਆਰਾ ਲਿਖੇ ਗਏ ਸੰਵਿਧਾਨ ਦੀ ਬਦੋਲਤ ਹੀ ਬੈਠਾ ਹੈ ਉਹਨਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਆਪਣੇ ਮੰਤਰੀ ਮੰਡਲ ਚੋਂ ਤੁਰੰਤ ਬਰਖਾਸਿਤ ਕਰ ਦੇਣਾ ਚਾਹੀਦਾ ਹੈ ਉਹਨਾਂ ਕਿਹਾ ਕਿ ਭਾਰਤ ਦੇ ਗ੍ਰਹਿ ਮੰਤਰਾਲੇ ਦੀ ਕੁਰਸੀ ਤੇ ਬੈਠ ਕੇ ਅਮਿਤ ਸ਼ਾਹ ਨੂੰ ਇਹੋ ਜਿਹੇ ਅਪਮਾਨ ਜਨਕ ਬੇਤੁੱਕੇ ਬਿਆਨ ਦੇਣਾ ਸ਼ੋਭਾ ਨਹੀਂ ਦਿੰਦੇ ਉਹਨਾਂ ਕਿਹਾ ਕਿ ਇੱਥੇ ਅਮਿਤ ਸ਼ਾਹ ਦੀ ਬਹੁਤ ਹੀ ਘਟੀਆ ਮਾਨਸਿਕਤਾ ਉਜਾਗਰ ਹੁੰਦੀ ਹੈ ਉਹਨਾਂ ਕਿਹਾ ਕਿ ਅਮਿਤ ਸ਼ਾਹ ਬਾਬਾ ਸਾਹਿਬ ਪ੍ਰਤੀ ਆਪਣੇ ਦਿੱਤੇ ਬਿਆਨ ਤੇ ਪੂਰੇ ਭਾਰਤ ਵਾਸੀਆ ਤੋ ਤੁਰੰਤ ਮਾਫੀ ਮੰਗੇ ਨਹੀਂ ਤਾਂ ਐਸਸੀ ਸਮਾਜ ਪੂਰੇ ਦੇਸ਼ ਵਿੱਚ ਅਮਿਤ ਸ਼ਾਹ ਦਾ ਡੱਟ ਕੇ ਵਿਰੋਧ ਕਰੇਗਾ ਉਹਨਾਂ ਕਿਹਾ ਕਿ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਡਕਰ ਹੀ ਭਾਰਤ ਦੇ ਦੱਬੇ ਕੁਚਲੇ ਲੋਕਾਂ ਦੇ ਭਗਵਾਨ ਹਨ ਅਤੇ ਹੈ ਕਿਉਂਕਿ ਬਾਬਾ ਸਾਹਿਬ ਨੇ ਭਾਰਤ ਦੇਸ਼ ਵਿਚ ਐਸਸੀ ਸਮਾਜ ਜੋ ਕਿ ਆਪਣਾ ਜੀਵਨ ਨਰਕ ਭਰਿਆ ਬਤੀਤ ਕਰ ਰਿਹਾ ਸੀ ਉਹਨਾਂ ਨੂੰ ਮਾਨ ਸਨਮਾਨ ਦਿਵਾਉਣ ਲਈ ਸੰਘਰਸ਼ ਕੀਤਾ ਅਤੇ ਭਾਰਤ ਦੇ ਸਵਿਧਾਨ ਵਿੱਚ ਉਨ੍ਹਾਂ ਨੂੰ ਬਰਾਬਰਤਾ ਦੇ ਹੱਕ ਲੈ ਕੇ ਦਿੱਤੇ ਅੱਜ ਭਾਰਤ ਦੇਸ਼ ਦੇ ਦੱਬੇ ਕੁਚਲੇ ਲੋਕ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਨੂੰ ਗਰਭ ਦੇ ਨਾਲ ਆਪਣਾ ਮਸੀਹਾ ਮੰਨਦੇ ਹਨ

Have something to say? Post your comment

 

More in Doaba

ਵਿਧਾਇਕ ਡਾ. ਈਸ਼ਾਂਕ ਕੁਮਾਰ ਨੇ ਸਿੱਖਿਆ ਦੇ ਖੇਤਰ ਵਿੱਚ ਉਤਕ੍ਰਿਸ਼ਟ ਕੰਮ ਕਰਨ ਵਾਲਿਆਂ ਨੂੰ ਸਨਮਾਨਿਤ ਕੀਤਾ

ਭਾਰਤੀ ਸੰਵਿਧਾਨ ਦੇ ਰਚੇਤਾ  ਬਾਬਾ ਸਾਹਿਬ ਜੀ ਵਿਰੁੱਧ ਗਲਤ ਟਿੱਪਣੀਆਂ ਕਰਨ ਵਾਲੇ ਅਮਿਤ ਸ਼ਾਹ ਤੇ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ : ਬੇਗਮਪੁਰਾ ਟਾਈਗਰ ਫੋਰਸ

ਭਾਰਤ ਰਤਨ ਬਾਬਾ ਸਾਹਿਬ ਜੀ ਦੇ ਅਪਮਾਨ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਡਾ ਐਮ ਜਮੀਲ ਬਾਲੀ 

ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਦੀ ਨਵੀਂ ਬਣੀ ਬਾਡੀ ਦੀ ਪਲੇਠੀ ਮੀਟਿੰਗ ਲੁਧਿਆਣਾ ’ਚ ਹੋਈ

ਡੇਅਰੀ ਵਿਕਾਸ ਵਿਭਾਗ ਮੋਗਾ ਵੱਲੋਂ ਪਿੰਡ ਬਾਕਰ ਵਾਲਾ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ

ਕਿਸਾਨ ਆਗੂ ਡੱਲੇਵਾਲ ਨੂੰ ਆਪਣਾ ਮਰਨ ਵਰਤ ਖਤਮ ਕਰਕੇ ਸਰਕਾਰ ਨਾਲ ਗੱਲਬਾਤ ਕਰਨੀ ਚਾਹੀਦੀ ਹੈ : ਡਾ. ਸੀਮਾਂਤ ਗਰਗ

ਮੈਕਰੋ ਗਲੋਬਲ ਸਟੱਡੀ ਵੀਜ਼ਾ ਲਈ ਬਣਿਆ ਮੋਹਰੀ : ਗੁਰਮਿਲਾਪ ਡੱਲਾ

ਕਿਸਾਨੀ ਮੰਗਾਂ ਤੋਂ ਮੁੱਕਰੀ ਕੇਂਦਰ ਸਰਕਾਰ ਦੇ ਖਿਲਾਫ਼ ਨਵੀਂ ਰਣਨੀਤੀ ਦੀਆਂ ਤਿਆਰੀਆਂ ਆਰੰਭੀਆਂ : ਲੱਖੋਵਾਲ

ਬਲੂਬਰਡ ਸੰਸਥਾ ਨੇ 1 ਮਹੀਨੇ ਵਿੱਚ ਲਗਵਾਇਆ ਕੈਨੇਡਾ ਵਿਸੀਟਰ ਵੀਜ਼ਾ

ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨ ਕੇ ਕਿਸਾਨ ਹਿਤੈਸ਼ੀ ਹੋਣ ਦਾ ਸਬੂਤ ਦੇਵੇ : ਮਲਵਿਕਾ ਸੂਦ