Tuesday, December 24, 2024
BREAKING NEWS
ਸੁਨਾਮ ਦੇ ਪਤੀ- ਪਤਨੀ ਜੋੜੇ ਦੀ ਜੌਰਜੀਆ ਵਿੱਚ ਮੌਤ ਫਰਜ਼ੀ ਮੰਗੇਤਰ ਬਣਾ ਕੇ ਕਰਵਾਈ ਕੋਰਟ ਮੈਰਿਜ, ਮਾਮਲਾ ਦਰਜ ਹੋਣ ਤੋਂ ਬਾਅਦ ਵੀ ਨਹੀਂ ਹੋਈ ਕੋਈ ਗ੍ਰਿਫਤਾਰੀਪੰਜਾਬ ਦੇ ਸਾਰੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨਸਿਲੰਡਰ ਬਲਾਸਟ ਤੋਂ ਬਾਅਦ ਘਰ ‘ਚ ਲੱਗੀ ਭਿਆਨਕ ਅੱਗUSA ਦਾ ਕੈਲੀਫੋਰਨੀਆ ਸ਼ਹਿਰ ਭੂਚਾਲ ਦੇ ਤੇਜ਼ ਝਟਕਿਆਂ ਨਾਲ ਹਿੱਲ ਗਿਆਖੁਫ਼ੀਆ ਏਜੰਸੀਆਂ ਦੀ ਨਜ਼ਰ ਹੇਠ ਸੀ ਨਰਾਇਣ ਸਿੰਘ ਚੌੜਾਸੁਖਬੀਰ ਸਿੰਘ ਬਾਦਲ ’ਤੇ ਹਮਲਾ ਸੂਬਾ ਸਰਕਾਰ ਦੀ 100 ਫ਼ੀ ਸਦੀ ਲਾਪ੍ਰਵਾਹੀ : ਰਾਜਾ ਵੜਿੰਗਸੁਖਬੀਰ ਸਿੰਘ ਬਾਦਲ ’ਤੇ ਜਾਨ ਲੇਵਾ ਹਮਲਾਕੁੰਭੜਾ ਵਿਚ ਕਤਲ ਹੋਏ ਬੱਚਿਆਂ ਦੇ ਹੱਕ ਵਿਚ ਧਰਨਾ ਮਾਰਨ ਖਿਲਾਫ ਹੋਈ ਕਾਰਵਾਈਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ

Malwa

ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਬੇਮਿਸਾਲ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਬਰ, ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਲਈ ਪ੍ਰੇਰਿਤ ਕਰਦੀ ਰਹੇਗੀ: ਮੁੱਖ ਮੰਤਰੀ

December 23, 2024 08:06 PM
SehajTimes

ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਉਣ ਲਈ ਮਹਾਨ ਸਿੱਖ ਗੁਰੂ ਸਾਹਿਬਾਨ ਅਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਹੈ ਸੂਬਾ ਸਰਕਾਰ

ਫ਼ਤਹਿਗੜ੍ਹ ਸਾਹਿਬ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਕਿਹਾ ਕਿ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਵੱਲੋਂ ਦਿੱਤੀ ਬੇਮਿਸਾਲ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਬਰ, ਜ਼ੁਲਮ ਅਤੇ ਅਨਿਆਂ ਵਿਰੁੱਧ ਲੜਨ ਲਈ ਪ੍ਰੇਰਿਤ ਕਰੇਗੀ। ਇੱਥੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਆਏ ਮੁੱਖ ਮੰਤਰੀ ਨੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਮਹਾਨ ਕੁਰਬਾਨੀ ਨੂੰ ਸਿਜਦਾ ਕਰਦਿਆਂ ਕਿਹਾ ਕਿ ਇਹ ਕੁਰਬਾਨੀਆਂ ਵਿਸ਼ਵ ਭਰ ਦੇ ਮਨੁੱਖਤਾ ਦੇ ਇਤਿਹਾਸ ਵਿੱਚ ਬੇਮਿਸਾਲ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੁੱਚਾ ਪੰਜਾਬ ਇਸ ਮਹੀਨੇ ਨੂੰ ‘ਸੋਗ ਦੇ ਮਹੀਨੇ’ ਵਜੋਂ ਮਨਾਉਂਦਾ ਹੈ ਕਿਉਂਕਿ ਇਨ੍ਹਾਂ ਦਿਨਾਂ ਦੌਰਾਨ ਜ਼ਾਲਮ ਹਾਕਮਾਂ ਵੱਲੋਂ ਛੋਟੇ ਸਾਹਿਬਜ਼ਾਦਿਆਂ ਨੂੰ ਜਿਊਂਦਿਆਂ ਹੀ ਨੀਂਹ ਵਿੱਚ ਚਿਣ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪੂਰੇ ਵਿਸ਼ਵ ਨੂੰ ਇਸ ਲਾਸਾਨੀ ਅਤੇ ਬੇਮਿਸਾਲ ਕੁਰਬਾਨੀ 'ਤੇ ਮਾਣ ਹੈ, ਜੋ ਪੰਜਾਬੀਆਂ, ਸਾਡੇ ਦੇਸ਼ ਵਾਸੀਆਂ ਲਈ ਹੀ ਨਹੀਂ, ਸਗੋਂ ਦੁਨੀਆ ਭਰ ਵਿਚ ਵਸਦੇ ਹਰੇਕ ਵਿਅਕਤੀ ਲਈ ਸਤਿਕਾਰ ਵਾਲੀ ਗੱਲ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਖਿੱਤੇ ਦੀ ਇਕ-ਇਕ ਇੰਚ ਜ਼ਮੀਨ ਅਤਿ ਪਵਿੱਤਰ ਹੈ, ਜਿਸ ਕਾਰਨ ਲੋਕ ਵੱਡੀ ਗਿਣਤੀ ਵਿੱਚ ਇਸ ਪਵਿੱਤਰ ਅਸਥਾਨ 'ਤੇ ਮੱਥਾ ਟੇਕਣ ਲਈ ਆਉਂਦੇ ਹਨ। ਉਨ੍ਹਾਂ ਕਿਹਾ ਕਿ ਸਾਡੇ ਚੇਤਿਆਂ ਦੇ ਸਮੇਂ ਤੋਂ ਹੀ ਦਸਵੇਂ ਸਿੱਖ ਗੁਰੂ ਸਾਹਿਬਾਨ ਦੀ ਮਾਤਾ ਅਤੇ ਸਾਹਿਬਜ਼ਾਦਿਆਂ ਦੀ ਮਹਾਨ ਕੁਰਬਾਨੀ ਨੂੰ ਯਾਦ ਕਰਨ ਲਈ ਹਰ ਸਾਲ ਸ਼ਹੀਦੀ ਜੋੜ ਮੇਲ ਮਨਾਇਆ ਜਾਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਨੂੰ ਦੁਨੀਆ ਦੇ ਇਤਿਹਾਸ ਵਿੱਚ ਲਾਸਾਨੀ ਕੁਰਬਾਨੀ ਲਈ ਸਮੁੱਚਾ ਵਿਸ਼ਵ ਸ਼ਰਧਾਂਜਲੀ ਭੇਟ ਕਰ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਾਹਿਬਜ਼ਾਦਿਆਂ ਨੂੰ ਬਹਾਦਰੀ ਅਤੇ ਨਿਰਸਵਾਰਥ ਸੇਵਾ ਦੇ ਗੁਣ ਦਸਮੇਸ਼ ਪਿਤਾ ਤੋਂ ਵਿਰਸੇ ਵਿੱਚ ਮਿਲੇ ਹਨ, ਜਿਨ੍ਹਾਂ ਨੇ ਮਨੁੱਖਤਾ ਦੀ ਖਾਤਰ ਅਣਥੱਕ ਲੜਾਈ ਲੜੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦਾ ਇਤਿਹਾਸ ਅਣਗਿਣਤ ਕੁਰਬਾਨੀਆਂ ਨਾਲ ਭਰਿਆ ਪਿਆ ਹੈ, ਜੋ ਸਾਡੇ ਮਹਾਨ ਗੁਰੂ ਸਾਹਿਬਾਨ ਸ੍ਰੀ ਗੁਰੂ ਅਰਜਨ ਦੇਵ ਜੀ, ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ਪ੍ਰੇਰਿਤ ਹੈ, ਜਿਨ੍ਹਾਂ ਨੇ ਦੇਸ਼ ਖਾਤਰ ਆਪਣੀਆਂ ਜਾਨਾਂ ਵਾਰ ਦਿੱਤੀਆਂ। ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਦੇਸ਼ ਲਈ ਨਿਰਸਵਾਰਥ ਕੁਰਬਾਨੀਆਂ ਲਈ ਪ੍ਰੇਰਿਤ ਕਰਨ ਲਈ ਇਸ ਮਹਾਨ ਕੁਰਬਾਨੀ ਤੋਂ ਜਾਣੂੰ ਕਰਵਾਉਣ ਦੀ ਲੋੜ 'ਤੇ ਜ਼ੋਰ ਦਿੱਤਾ।

ਮੁੱਖ ਮੰਤਰੀ ਨੇ ਇਹ ਵੀ ਚੇਤੇ ਕੀਤਾ ਕਿ ਲੋਕ ਸਭਾ ਮੈਂਬਰ ਵਜੋਂ ਕਾਰਜਕਾਲ ਦੌਰਾਨ ਉਨ੍ਹਾਂ ਵੱਲੋਂ ਤਤਕਾਲੀ ਲੋਕ ਸਭਾ ਸਪੀਕਰ ਕੋਲ ਪੈਰਵੀ ਕਰਨ ਉੱਤੇ ਸਦਨ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ ਭੇਟ ਕੀਤੀ ਸੀ। ਉਨ੍ਹਾਂ ਕਿਹਾ ਕਿ ਸਿੱਖਾਂ ਦੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਨੇ ਛੋਟੀ ਉਮਰ ਵਿੱਚ ਹੀ ਸ਼ਹੀਦੀ ਪ੍ਰਾਪਤ ਕੀਤੀ ਅਤੇ ਉਨ੍ਹਾਂ ਨੇ ਸਰਹਿੰਦ ਦੇ ਮੁਗ਼ਲ ਸੂਬੇਦਾਰ ਦੀ ਤਾਕਤ ਦਾ ਡਟ ਕੇ ਮੁਕਾਬਲਾ ਕਰਨ ਲਈ ਮਿਸਾਲੀ ਦਲੇਰੀ ਅਤੇ ਨਿਡਰਤਾ ਦਾ ਸਬੂਤ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਖ਼ੁਸ਼ ਹਨ ਕਿ ਉਨ੍ਹਾਂ ਨੂੰ ਸੂਬੇ ਅਤੇ ਇੱਥੋਂ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਕਿਉਂਕਿ ਸੂਬਾ ਸਰਕਾਰ ਮਹਾਨ ਸਿੱਖ ਗੁਰੂਆਂ ਅਤੇ ਸ਼ਹੀਦਾਂ ਦੇ ਨਕਸ਼ੇ-ਕਦਮਾਂ 'ਤੇ ਚੱਲ ਕੇ ਸਮਾਜ ਦੇ ਹਰ ਵਰਗ ਦੀ ਖ਼ੁਸ਼ਹਾਲੀ ਯਕੀਨੀ ਬਣਾਉਣ ਲਈ ਯਤਨਸ਼ੀਲ ਹੈ।

Have something to say? Post your comment

 

More in Malwa

ਮਾਤਾ ਗੁਜਰੀ ਜੀ 4 ਸਾਹਿਬਜ਼ਾਦਿਆਂ ਅਤੇ ਹੋਰ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ 8 ਹਸਪਤਾਲਾਂ ਵਿੱਚ ਭੇਜਿਆ ਗਿਆ ਲੰਗਰ

ਕਿਸਾਨਾਂ ਦਾ ਨਹੀਂ ਸਗੋਂ ਪੰਜਾਬ ਦੀ ਸਾਂਝੀ ਪਹਿਚਾਣ ਅਤੇ ਖੇਤੀਬਾੜੀ ਪ੍ਰਣਾਲੀ ਦੇ ਰਖਵਾਲੇ ਪੈਰੋਕਾਰਾਂ ਦੀ ਲੜਾਈ ਹੈ : ਵਿਜੇਇੰਦਰ ਸਿੰਗਲਾ 

ਸੁਨਾਮ ਵਿਖੇ ਕਾਂਗਰਸੀਆਂ ਨੇ ਅਮਿਤ ਸ਼ਾਹ ਦਾ ਫੂਕਿਆ ਪੁਤਲਾ  

ਦਾਮਨ ਬਾਜਵਾ ਸ਼ਹੀਦ ਊਧਮ ਸਿੰਘ ਸਮਾਰਕ 'ਤੇ ਹੋਏ ਨਤਮਸਤਕ 

ਨੌਜਵਾਨਾਂ ਨੂੰ ਸਮਾਜ ਦੀ ਭਲਾਈ ਲਈ ਅੱਗੇ ਆਉਣ ਦਾ ਸੱਦਾ 

ਕਰਨਲ ਪਬਲਿਕ ਸਕੂਲ ਵਿਖੇ ਹੋਇਆ ਗਿਆਨ ਪ੍ਰੀਖਿਆ ਦਾ ਆਯੋਜਨ 

ਭੀਖੀ ਖੱਟੜਾ ਇਕਾਈ ਦੇ ਮਲਾਗਰ ਸਿੰਘ ਸਰਬਸੰਮਤੀ ਨਾਲ ਪ੍ਰਧਾਨ ਬਣੇ

ਪੀ.ਸੀ.ਐਸ. (ਕਾਰਜਕਾਰੀ ਸ਼ਾਖਾ) ਲਈ ਪ੍ਰੀਲਿਮਿਨਰੀ ਇਮਤਿਹਾਨ 'ਚ ਸੀ ਸੈਟ ਦਾ ਪੇਪਰ ਹੁਣ ਕੇਵਲ ਕੁਆਲੀਫਾਇੰਗ ਪੇਪਰ ਹੀ ਹੋਵੇਗਾ-ਚੇਅਰਮੈਨ ਜਤਿੰਦਰ ਸਿੰਘ ਔਲਖ

ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ (ਪਾਕਿਸਤਾਨ) ਦੇ ਪ੍ਰਸ਼ਾਦ ਤੇ ਖੂਹੀ ਸਾਹਿਬ ਦਾ ਪਵਿੱਤਰ ਜਲ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕੀਤਾ ਭੇਂਟ 

ਸਹਿਰ ਦੇ ਵਿਕਾਸ ਲਈ ਹਾਕਮ ਧਿਰ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਜਿੱਤ ਜਰੂਰੀ: ਬਲਕਾਰ ਸਿੱਧੂ