Monday, March 31, 2025
BREAKING NEWS
ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀਮਾਂ ਚਰਨ ਕੌਰ ਨੇ ਨਿੱਕੇ ਸਿੱਧੂ ਦੇ ਪਹਿਲੇ ਜਨਮਦਿਨ ‘ਤੇ ਪਾਈ ਭਾਵੁਕ ਪੋਸਟਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ, ਸ਼ੀਹਾਂ ਦੌਦ ਬੱਚਾ ਅਗਵਾ ਕੇਸ 24 ਘੰਟਿਆਂ 'ਚ ਹੀ ਸੁਲਝਾਇਆਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼ਹੜਤਾਲ ‘ਤੇ ਗਏ ਮਾਲ ਅਧਿਕਾਰੀਆਂ ਨੂੰ ਮਾਨ ਸਰਕਾਰ ਦੀ ਚਿਤਾਵਨੀਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ CM ਮਾਨ ਪਹੁੰਚਣਗੇ ਖਰੜ ਤਹਿਸੀਲਹਰਪਾਲ ਸਿੰਘ ਚੀਮਾ ਵੱਲੋਂ ਨਸ਼ਾ ਤਸਕਰਾਂ ਨੂੰ ਆਖਰੀ ਚੇਤਾਵਨੀ: ਨਸ਼ਾ ਤਸਕਰੀ ਛੱਡ ਦਿਓ ਜਾਂ ਪੰਜਾਬ ਛੱਡੋਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਆਖ਼ਰੀ ਤਰੀਕ 31 ਅਗਸਤ ਤੱਕ ਵਧਾਈਟਰੰਪ ਦੇ ਨਵੇਂ ਗੋਲਡ ਕਾਰਡ ਸਕੀਮ ’ਚ 50 ਲੱਖ ਡਾਲਰ ਦੀ ਮਿਲੇਗੀ ਅਮਰੀਕੀ ਨਾਗਰਿਕਤਾ AAP ਨੇ ਲੁਧਿਆਣਾ ਪੱਛਮੀ ਉਪ ਚੋਣ ਲਈ MP ਸੰਜੀਵ ਅਰੋੜਾ ਨੂੰ ਐਲਾਨਿਆ ਉਮੀਦਵਾਰ

Malwa

ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਦਾ ਜਨਮ ਦਿਨ ਮਨਾਇਆ 

December 24, 2024 04:04 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਜਲਿਆਂਵਾਲਾ ਬਾਗ਼ ਦੇ ਖ਼ੂਨੀ ਸਾਕੇ ਦਾ ਬਦਲਾ ਲੈਣ ਵਾਲੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਦਾ 125 ਵਾਂ ਜਨਮ ਦਿਨ ਸ਼ਹੀਦ ਊਧਮ ਸਿੰਘ ਕੰਬੋਜ਼ ਯਾਦਗਾਰ ਕਮੇਟੀ(ਰਜਿ.)ਵੱਲੋਂ ਪ੍ਰਧਾਨ ਕੇਸਰ ਸਿੰਘ ਢੋਟ ਦੀ ਅਗਵਾਈ ਹੇਠ ਸ਼ਹੀਦ ਊਧਮ ਸਿੰਘ ਸਮਾਰਕ ਬਠਿੰਡਾ ਰੋਡ ਵਿਖੇ ਮਨਾਇਆ ਗਿਆ। ਇਸ ਮੌਕੇ ਸੁਖਮਨੀ ਸਾਹਿਬ ਦੀ ਪਵਿੱਤਰ ਬਾਣੀ ਦਾ ਪਾਠ ਅਤੇ ਹਜ਼ੂਰੀ ਰਾਗੀ ਗੁਰਦੁਆਰਾ ਪਾਤਸ਼ਾਹੀ ਪਹਿਲੀ ਵੱਲੋਂ ਗੁਰਬਾਣੀ ਦਾ ਰਸ ਭਿੰਨਾ ਕੀਰਤਨ ਕੀਤਾ ਗਿਆ। ਯਾਦਗਾਰ ਕਮੇਟੀ ਦੇ ਪ੍ਰਧਾਨ ਕੇਸਰ ਸਿੰਘ ਢੋਟ ਨੇ ਸਮਾਗਮ ਵਿੱਚ ਸ਼ਾਮਲ ਹੋਏ ਪਤਵੰਤਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਤੋਂ ਨੌਜਵਾਨ ਪੀੜ੍ਹੀ ਨੂੰ ਸਬਕ ਸਿੱਖਣਾ ਚਾਹੀਦਾ ਹੈ। ਸ਼ਹੀਦਾਂ ਦੀ ਬਦੌਲਤ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ । ਯਾਦਗਾਰ ਕਮੇਟੀ ਦੇ ਸਰਪ੍ਰਸਤ ਗਿਆਨੀ ਜੰਗੀਰ ਸਿੰਘ ਰਤਨ ਨੇ ਸ਼ਹੀਦ ਦੇ ਲਾਸਾਨੀ ਜੀਵਨ ਬਾਰੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਭਾਰਤ ਦੀ ਆਜ਼ਾਦੀ ਲਈ ਆਪਾ ਕੁਰਬਾਨ ਕਰਨ ਵਾਲੇ ਆਜ਼ਾਦੀ ਘੁਲਾਟੀਆਂ ਦੀ ਇੱਕ ਲੰਬੀ ਕਤਾਰ ਹੈ ਅਤੇ ਸਾਨੂੰ ਫ਼ਖ਼ਰ ਹੈ ਕਿ ਇਸ ਕਤਾਰ ਵਿੱਚ ਸਾਡੇ ਸ਼ਹਿਰ ਸੁਨਾਮ ਦੇ ਜੰਮਪਲ ਊਧਮ ਸਿੰਘ ਕੰਬੋਜ ਦਾ ਨਾਮ ਸੁਨਹਿਰੀ ਅੱਖਰਾਂ ਵਿੱਚ ਚਮਕਦਾ ਹੈ। ਉਨ੍ਹਾਂ ਪੰਜਾਬ ਸਰਕਾਰ ਤੇ ਸ਼ਿਕਵਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੱਸੇ ਕਿ ਦੂਜੇ ਸ਼ਹੀਦਾਂ ਨਾਲੋਂ ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਵਿੱਚ ਕੀ ਘਾਟ ਹੈ ਜੋ ਸੈਂਕੜੇ ਵਾਰ ਮੰਗ ਪੱਤਰ ਦੇਣ ਦੇ ਬਾਵਜ਼ੂਦ ਵੀ ਸ਼ਹੀਦ ਊਧਮ ਸਿੰਘ  ਦੀ ਤਸਵੀਰ ਡਾਕਟਰ ਅੰਬੇਦਕਰ ਅਤੇ ਸ਼ਹੀਦ ਭਗਤ ਸਿੰਘ ਦੇ ਨਾਲ ਨਾਲ ਪੰਜਾਬ ਦੇ ਦਫ਼ਤਰਾਂ ਵਿੱਚ ਨਹੀਂ ਲਗਾਈ ਜਾ ਰਹੀ। ਸ਼ਹੀਦ ਊਧਮ ਸਿੰਘ ਇੰਟਰਨੈਸ਼ਨਲ ਮਹਾਂ ਸਭਾ ਦੇ ਪ੍ਰਧਾਨ ਹਰਦਿਆਲ ਸਿੰਘ ਕੰਬੋਜ ਨੇ ਸ਼ਹੀਦ ਨੂੰ ਸ਼ਰਧਾ ਸਤਿਕਾਰ ਭੇਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਨ ਤੇ ਕੀਤੀ ਜਾਂਦੀ ਪੰਜਾਬ ਪੱਧਰੀ ਸਰਕਾਰੀ ਛੁੱਟੀ ਬੰਦ ਕਰ ਦਿੱਤੀ ਹੈ। ਜਦੋਂ ਕਿ ਗੁਆਂਢੀ ਰਾਜ ਹਰਿਆਣੇ ਵਿੱਚ ਸ਼ਹੀਦ ਊਧਮ ਸਿੰਘ ਦੇ ਜਨਮ ਦਿਨ ਅਤੇ ਸ਼ਹੀਦੀ ਦਿਨ ਦੀ ਸਰਕਾਰੀ ਛੁੱਟੀ ਕੀਤੀ ਜਾਂਦੀ ਹੈ। ਨਗਰ ਕੌਂਸਲ ਸੁਨਾਮ ਦੇ ਸਾਬਕਾ ਪ੍ਰਧਾਨ ਹਰਦੇਵ ਸਿੰਘ ਹੰਝਰਾ ਨੇ ਕਿਹਾ ਕਿ ਸ਼ਹੀਦਾਂ ਦੀਆਂ ਯਾਦਾਂ ਵੱਧ ਚੜ੍ਹਕੇ ਮਨਾਉਣੀਆਂ ਚਾਹੀਦੀਆਂ ਹਨ। ਇਸ ਦੇ ਨਾਲ ਹੀ ਆਉਣ ਵਾਲੀਆਂ ਪੀੜ੍ਹੀਆਂ ਦੇ ਮਨਾਂ ਵਿੱਚ ਦੇਸ਼ ਭਗਤੀ ਦਾ ਜਜ਼ਬਾ ਬਰਕਰਾਰ ਰਹਿੰਦਾ ਹੈ। ਪ੍ਰਸਿੱਧ ਇਨਕਲਾਬੀ ਗਾਇਕ ਭੋਲਾ ਸਿੰਘ ਸੰਗਰਾਮੀ ਵੱਲੋਂ ਸ਼ਹੀਦਾਂ ਨੂੰ ਸਮਰਪਿਤ ਗੀਤ ਸੰਗੀਤ ਨਾਲ ਆਪਣੀ ਸ਼ਾਨਦਾਰ ਹਾਜ਼ਰੀ ਲਗਵਾਈ। ਇਸ ਮੌਕੇ ਇਹ ਵੀ ਮੰਗ ਕੀਤੀ ਗਈ ਕਿ ਇਸ ਸਮਾਰਕ ਵਿੱਚ ਇੱਕ ਵੱਡਾ ਆਡੀਟੋਰੀਅਮ, ਡਿਜ਼ੀਟਲ ਲਾਇਬ੍ਰੇਰੀ ਅਤੇ ਓਪਨ ਥੀਏਟਰ ਬਣਾਇਆ ਜਾਵੇ। ਇਸ ਮੌਕੇ ਦਾਮਨ ਬਾਜਵਾ , ਰਾਜਿੰਦਰ ਦੀਪਾ , ਐਡਵੋਕੇਟ ਗੁਰਤੇਗ ਸਿੰਘ ਲੌਂਗੋਵਾਲ ਜ਼ਿਲਾ ਪ੍ਰਧਾਨ ਯੂਥ ਕਾਂਗਰਸ ਸੰਗਰੂਰ, ਅਵਤਾਰ ਸਿੰਘ ਤਾਰੀ, ਮਿੱਠੂ ਸਿੰਘ ਸਮੇਤ ਹੋਰ ਮੈਂਬਰ ਹਾਜ਼ਰ ਸਨ। 

Have something to say? Post your comment