Thursday, December 26, 2024
BREAKING NEWS
ਸੁਨਾਮ ਦੇ ਪਤੀ- ਪਤਨੀ ਜੋੜੇ ਦੀ ਜੌਰਜੀਆ ਵਿੱਚ ਮੌਤ ਫਰਜ਼ੀ ਮੰਗੇਤਰ ਬਣਾ ਕੇ ਕਰਵਾਈ ਕੋਰਟ ਮੈਰਿਜ, ਮਾਮਲਾ ਦਰਜ ਹੋਣ ਤੋਂ ਬਾਅਦ ਵੀ ਨਹੀਂ ਹੋਈ ਕੋਈ ਗ੍ਰਿਫਤਾਰੀਪੰਜਾਬ ਦੇ ਸਾਰੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨਸਿਲੰਡਰ ਬਲਾਸਟ ਤੋਂ ਬਾਅਦ ਘਰ ‘ਚ ਲੱਗੀ ਭਿਆਨਕ ਅੱਗUSA ਦਾ ਕੈਲੀਫੋਰਨੀਆ ਸ਼ਹਿਰ ਭੂਚਾਲ ਦੇ ਤੇਜ਼ ਝਟਕਿਆਂ ਨਾਲ ਹਿੱਲ ਗਿਆਖੁਫ਼ੀਆ ਏਜੰਸੀਆਂ ਦੀ ਨਜ਼ਰ ਹੇਠ ਸੀ ਨਰਾਇਣ ਸਿੰਘ ਚੌੜਾਸੁਖਬੀਰ ਸਿੰਘ ਬਾਦਲ ’ਤੇ ਹਮਲਾ ਸੂਬਾ ਸਰਕਾਰ ਦੀ 100 ਫ਼ੀ ਸਦੀ ਲਾਪ੍ਰਵਾਹੀ : ਰਾਜਾ ਵੜਿੰਗਸੁਖਬੀਰ ਸਿੰਘ ਬਾਦਲ ’ਤੇ ਜਾਨ ਲੇਵਾ ਹਮਲਾਕੁੰਭੜਾ ਵਿਚ ਕਤਲ ਹੋਏ ਬੱਚਿਆਂ ਦੇ ਹੱਕ ਵਿਚ ਧਰਨਾ ਮਾਰਨ ਖਿਲਾਫ ਹੋਈ ਕਾਰਵਾਈਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ

Chandigarh

ਬਹੁਮੰਤਵੀ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਰਾਹੀਂ ਮੱਛੀ ਪਾਲਣ ਦੇ ਖੇਤਰ ਨੂੰ ਹੁਲਾਰਾ ਦੇਣ 'ਤੇ ਧਿਆਨ ਕੇਂਦਰ ਕਰੇਗਾ ਪੰਜਾਬ: ਆਲੋਕ ਸ਼ੇਖਰ

December 25, 2024 07:01 PM
SehajTimes

ਰਜਿਸਟਰਾਰ ਕੋਆਪ੍ਰੇਟਿਵ ਸੋਸਾਇਟੀਜ਼ ਵਿਮਲ ਕੁਮਾਰ ਸੇਤੀਆ ਨੇ ਪੰਜਾਬ ਵਿੱਚ ਸਹਿਕਾਰੀ ਲਹਿਰ ਨੂੰ ਤੇਜ਼ ਕਰਨ ਲਈ ਕੀਤੀਆਂ ਪਹਿਲਕਦਮੀਆਂ ਨੂੰ ਕੀਤਾ ਸਾਂਝਾ

ਕੋਆਪ੍ਰੇਟਿਵ ਸੋਸਾਇਟੀਆਂ ਦੇ ਪ੍ਰਤੀਨਿਧ ਕਿਸਾਨਾਂ ਨੇ ਸਫਲਤਾ ਦੀਆਂ ਕਹਾਣੀਆਂ ਕੀਤੀ ਸਾਂਝੀਆਂ, ਦਿੱਤਾ ਕੀਮਤੀ ਫੀਡਬੈਕ

ਚੰਡੀਗੜ੍ਹ : ਪੰਜਾਬ ਵੱਲੋਂ ਖੇਤੀ ਵਿਭਿੰਨਤਾ ਅਤੇ ਪੇਂਡੂ ਵਿਕਾਸ ਰਾਹੀਂ ਖੇਤੀਬਾੜੀ ਵਿਕਾਸ ਲਈ ਅਪਣਾਈਆਂ ਜਾ ਰਹੀਆਂ ਨਵੀਨਤਾਕਾਰੀ ਰਣਨੀਤੀਆਂ ਦੇ ਮੱਦੇਨਜ਼ਰ, ਪੰਜਾਬ ਦੇ ਵਧੀਕ ਮੁੱਖ ਸਕੱਤਰ, ਸਹਿਕਾਰਤਾ, ਸ੍ਰੀ ਅਲੋਕ ਸ਼ੇਖਰ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਮੌਜੂਦਾ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ (ਪੈਕਸ) ਦੀ ਮਦਦ ਅਤੇ ਨਵੀਆਂ ਬਹੁਮੰਤਵੀ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ (ਐਮ.ਪੈਕਸ) ਦੀ ਸਥਾਪਨਾ ਨਾਲ ਮੱਛੀ ਪਾਲਣ ਦੇ ਖੇਤਰ ਨੂੰ ਹੁਲਾਰਾ ਦੇਣ 'ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ। ਅੱਜ ਇੱਥੇ ਪੰਜਾਬ ਭਵਨ ਵਿਖੇ ਹੋਏ ‘ਸਹਿਕਾਰਤਾ ਸੰਮੇਲਨ ਪੰਜਾਬ’ ਦੌਰਾਨ ਸ੍ਰੀ ਅਲੋਕ ਸ਼ੇਖਰ ਨੇ ਡੇਅਰੀ ਅਧਾਰਤ ਸੁਸਾਇਟੀਆਂ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ ਅਤੇ ਸਹਿਕਾਰੀ ਸਭਾਵਾਂ ਦੀ ਮਦਦ ਨਾਲ ਮੱਛੀ ਪਾਲਣ ਨੂੰ ਹੁਲਾਰਾ ਦੇਣ ਅਤੇ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਬਰਕਰਾਰ ਰੱਖਣ ਲਈ ਸੂਬੇ ਦੇ ਤਾਲਾਬਾਂ ਦੇ ਵਿਆਪਕ ਨੈੱਟਵਰਕ ਨੂੰ ਮੁੜ ਸੁਰਜੀਤ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਇਹ ਸਮਾਗਮ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਨੂੰ ਮਜ਼ਬੂਤ ਕਰਨ ਅਤੇ ਨਵੀਂ ਬਹੁਮੰਤਵੀ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਦੀ ਸਥਾਪਨਾ ਲਈ ਦੇਸ਼ ਵਿਆਪੀ ਪਹਿਲਕਦਮੀ ਦਾ ਹਿੱਸਾ ਸੀ।

ਸ੍ਰੀ ਸ਼ੇਖਰ ਨੇ ਕਿਹਾ ਕਿ ਪੰਜਾਬ ਵਿੱਚ 13,000 ਦੇ ਕਰੀਬ ਪਿੰਡ ਹਨ, ਜਿਨ੍ਹਾਂ ਵਿੱਚ ਲਗਭਗ 18,000 ਛੱਪੜ ਹਨ ਜੋ ਮੱਛੀ ਪਾਲਣ ਦੇ ਵਿਕਾਸ ਦੀਆਂ ਅਥਾਹ ਸੰਭਾਵਨਾਵਾਂ ਰੱਖਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਬਹੁਤੇ ਤਾਲਾਬ ਸਮੇਂ ਦੇ ਨਾਲ ਸੁੱਕ ਗਏ ਹਨ, ਜਿੰਨ੍ਹਾਂ ਨੂੰ ਪੁਨਰ ਸੁਰਜੀਤ ਕਰਨ ਲਈ ਫੌਰੀ ਯਤਨਾਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਛੱਪੜਾਂ ਨੂੰ ਮੁੜ ਸੁਰਜੀਤ ਕਰਨ ਨਾਲ ਨਾ ਸਿਰਫ਼ ਮੱਛੀ ਪਾਲਣ ਨੂੰ ਹੁਲਾਰਾ ਮਿਲੇਗਾ ਸਗੋਂ ਪੇਂਡੂ ਖੇਤਰਾਂ ਵਿੱਚ ਧਰਤੀ ਹੇਠਲੇ ਪਾਣੀ ਦੇ ਪੱਧਰ ਅਤੇ ਵਾਤਾਵਰਣ ਸੰਤੁਲਨ ਨੂੰ ਬਣਾਈ ਰੱਖਣ ਵਿੱਚ ਵੀ ਯੋਗਦਾਨ ਪਵੇਗਾ। ਇਸ ਟੀਚੇ ਨੂੰ ਪ੍ਰਾਪਤ ਕਰਨ ਲਈ ਸ਼੍ਰੀ ਸ਼ੇਖਰ ਨੇ ਮੌਜੂਦਾ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ (ਪੈਕਸ) ਨੂੰ ਉਤਸ਼ਾਹਿਤ ਕਰਨ ਅਤੇ ਨਵੀਆਂ ਬਹੁਮੰਤਵੀ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ (ਪੈਕਸ) ਦੀ ਸਥਾਪਨਾ ਕਰਨ ਦੀ ਲੋੜ ਤੇ ਜੋਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਸੁਸਾਇਟੀਆਂ ਮੱਛੀ ਫਾਰਮਾਂ ਦੀ ਸਥਾਪਨਾ, ਉਤਪਾਦਾਂ ਦੇ ਮੰਡੀਕਰਨ ਅਤੇ ਕਿਸਾਨਾਂ ਨੂੰ ਲਾਹੇਵੰਦ ਭਾਅ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ।

ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾ ਦੇ ਇੱਕ ਪ੍ਰਤੀਨਿਧੀ ਕਿਸਾਨ ਦੇ ਸੁਝਾਅ ਦਾ ਸੁਆਗਤ ਕਰਦਿਆਂ ਵਧੀਕ ਮੁੱਖ ਸਕੱਤਰ ਨੇ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਦੇ ਮੈਂਬਰਾਂ ਅਤੇ ਹੋਰ ਭਾਈਵਾਲਾਂ ਨਾਲ ਲਗਾਤਾਰ ਅਜਿਹੇ ਸੈਸ਼ਨ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਫੀਡਬੈਕ ਪ੍ਰਣਾਲੀ ਨੂੰ ਮਜ਼ਬੂਤ ਕਰਨ, ਸ਼ਿਕਾਇਤਾਂ ਨੂੰ ਹੱਲ ਕਰਨ, ਅਤੇ ਵਿਚਾਰ-ਚਰਚਾ ਰਾਹੀਂ ਨਵੀਨਤਾਕਾਰੀ ਵਿਚਾਰਾਂ ਨੂੰ ਉਤਸ਼ਾਹਿਤ ਕਰਨ ਲਈ ਇਹ ਇੱਕ ਮਹੱਤਵਪੂਰਨ ਪਲੇਟਫਾਰਮ ਪ੍ਰਦਾਨ ਕਰੇਗਾ। ਇਸ ਮੰਤਵ ਲਈ ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਖੇਤੀਬਾੜੀ ਸਹਿਕਾਰੀ ਸਭਾਵਾਂ ਦੇ ਵਿਕਾਸ ਲਈ ਇੱਕ ਮਜ਼ਬੂਤ ਅਤੇ ਮੁਕੰਮਲ ਪਹੁੰਚ ਨੂੰ ਯਕੀਨੀ ਬਣਾਉਂਦੇ ਹੋਏ, ਜ਼ਿਲ੍ਹਾ ਅਤੇ ਰਾਜ ਦੋਵਾਂ ਪੱਧਰਾਂ 'ਤੇ ਅਜਿਹੇ ਸਮਾਗਮਾਂ ਨੂੰ ਕਰਵਾਉਂਦੇ ਰਹਿਣ। ਇਸ ਤੋਂ ਪਹਿਲਾਂ, ਰਜਿਸਟਰਾਰ ਸਹਿਕਾਰੀ ਸਭਾਵਾਂ ਅਤੇ ਡਾਇਰੈਕਟਰ, ਸੂਚਨਾ ਅਤੇ ਲੋਕ ਸੰਪਰਕ, ਸ੍ਰੀ ਵਿਮਲ ਕੁਮਾਰ ਸੇਤੀਆ ਨੇ ਵਧੀਕ ਮੁੱਕ ਸਕੱਤਰ, ਸਹਿਕਾਰਤਾ, ਸ੍ਰੀ ਅਲੋਕ ਸ਼ੇਖਰ, ਸਕੱਤਰ, ਸਹਿਕਾਰਤਾ, ਸ਼੍ਰੀਮਤੀ ਰਿਤੂ ਅਗਰਵਾਲ ਅਤੇ ਹੋਰ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ। ਸ੍ਰੀ ਸੇਤੀਆ ਨੇ ਪੰਜਾਬ ਵਿੱਚ ਸਹਿਕਾਰਤਾ ਲਹਿਰ ਨੂੰ ਪ੍ਰਫੁੱਲਤ ਕਰਨ ਲਈ ਕੀਤੇ ਜਾ ਰਹੇ ਮੋਹਰੀ ਉਪਰਾਲਿਆਂ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਇਨ੍ਹਾਂ ਪਹਿਲਕਦਮੀਆਂ ਨਾਲ ਪੰਜਾਬ ਦੀ ਸਹਿਕਾਰੀ ਲਹਿਰ 'ਤੇ ਪਰਿਵਰਤਨਸ਼ੀਲ ਪ੍ਰਭਾਵ ਪੈਣ ਦੀ ਉਮੀਦ ਹੈ, ਜਿਸ ਨਾਲ ਸਹਿਕਾਰੀ ਸਭਾਵਾਂ ਪੇਂਡੂ ਵਿਕਾਸ ਨੂੰ ਉਤਸ਼ਾਹਿਤ ਕਰਨ, ਕਿਸਾਨਾਂ ਦੀ ਆਮਦਨ ਨੂੰ ਵਧਾਉਣ ਅਤੇ ਸੂਬੇ ਦੇ ਆਰਥਿਕ ਵਿਕਾਸ ਵਿੱਚ ਯੋਗਦਾਨ ਪਾਉਣ ਲਈ ਵਧੇਰੇ ਪ੍ਰਭਾਵਸ਼ਾਲੀ ਭੂਮਿਕਾ ਨਿਭਾਉਣ ਦੇ ਯੋਗ ਬਣ ਸਕਦੀਆਂ ਹਨ। ਉਨ੍ਹਾਂ ਨੇ ਅੱਜ ਦੇ ਸਮਾਗਮ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਇਸ ਲਾਭਕਾਰੀ ਅਤੇ ਮਹੱਤਵਪੂਰਨ ਸੰਮੇਲਨ ਲਈ ਮੁੱਢ ਬੰਨ੍ਹਿਆ।

ਇਸ ਸੰਮੇਲਨ ਦੌਰਾਨ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਦੇ ਨੁਮਾਇੰਦੇ ਕਿਸਾਨਾਂ ਸ. ਰਵਿੰਦਰ ਸਿੰਘ, ਸ. ਗੁਰਬਾਜ ਸਿੰਘ, ਅਤੇ ਸ. ਗੁਰਦੇਵ ਸਿੰਘ ਨੇ ਆਪਣੀਆਂ ਪ੍ਰੇਰਣਾਦਾਇਕ ਸਫਲਤਾ ਕਹਾਣੀਆਂ ਸਾਂਝੀਆਂ ਕੀਤੀਆਂ ਅਤੇ ਬਹੁਮੁੱਲੀ ਫੀਡਬੈਕ ਪੇਸ਼ ਕੀਤੀ। ਉਨ੍ਹਾਂ ਸਹਿਕਾਰੀ ਪਹਿਲਕਦਮੀਆਂ ਦੇ ਜ਼ਮੀਨੀ ਪੱਧਰ ਦੇ ਪ੍ਰਭਾਵ ਬਾਰੇ ਇੱਕ ਵਿਲੱਖਣ ਦ੍ਰਿਸ਼ਟੀਕੋਣ ਵੀ ਪ੍ਰਦਾਨ ਕੀਤਾ। ਇਸੇ ਦੌਰਾਨ ਵਧੀਕ ਰਜਿਸਟਰਾਰ ਸਹਿਕਾਰੀ ਸਭਾਵਾਂ ਸ੍ਰੀ ਸੰਦੀਪ ਕੁਮਾਰ ਨੇ ਪੰਜਾਬ ਸਹਿਕਾਰਤਾ ਵਿਭਾਗ ਦੇ ਵਿਭਿੰਨ ਕਾਰਜਾਂ, ਪ੍ਰੋਗਰਾਮਾਂ ਅਤੇ ਪ੍ਰੋਜੈਕਟਾਂ ਦੀ ਬਾਰੀਕੀ ਨਾਲ ਰੂਪਰੇਖਾ ਦਿੰਦੇ ਹੋਏ ਇੱਕ ਵਿਆਪਕ ਪਾਵਰ ਪੁਆਇੰਟ ਪੇਸ਼ਕਾਰੀ ਦਿੱਤੀ। ਸਮਾਗਮ ਦੀ ਸਮਾਪਤੀ ਸ਼ੂਗਰਫੈੱਡ ਦੀ ਮੈਨੇਜਿੰਗ ਡਾਇਰੈਕਟਰ ਸ਼੍ਰੀਮਤੀ ਸੇਨੂ ਦੁੱਗਲ ਵੱਲੋਂ ਧੰਨਵਾਦ ਮਤੇ ਦੇ ਨਾਲ ਹੋਈ, ਜਿਸ ਵਿੱਚ ਸਾਰੇ ਹਾਜ਼ਰੀਨ ਅਤੇ ਭਾਗੀਦਾਰਾਂ ਦਾ ਇਕੱਠ ਵਿੱਚ ਯੋਗਦਾਨ ਪਾਉਣ ਲਈ ਤਹਿ ਦਿਲੋਂ ਧੰਨਵਾਦ ਪ੍ਰਗਟ ਕੀਤਾ ਗਿਆ।

Have something to say? Post your comment

 

More in Chandigarh

ਪੰਜਾਬ ਗੌਰਮਿੰਟ ਵੱਲੋਂ ਅਡੀਸ਼ਨਲ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਐਡਮਿਨਸਟਰੇਟਰ ਜਨਰਲ ਅਤੇ ਆਫੀਸ਼ੀਅਲ ਟਰੱਸਟੀ ਦਾ ਵਾਧੂ ਚਾਰਜ

ਪੰਜਾਬ ਸਰਕਾਰ ਸੂਬੇ ਦੇ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਜਲਦੀ ਸ਼ੁਰੂ ਕਰੇਗੀ ਇਨਡੋਰ ਸੇਵਾਵਾਂ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਨੂੰ ਉਨ੍ਹਾਂ ਦੀ 30ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਟ

ਪੇਂਡੂ ਵਸੋਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਤੇ ਬਿਹਤਰ ਸੈਨੀਟੇਸ਼ਨ ਸਹੂਲਤਾਂ ਦੇਣ ਵਿੱਚ ਅੱਗੇ ਰਿਹਾ ਪੰਜਾਬ: ਮੁੰਡੀਆ

ਪੰਜਾਬ ਦੇ ਜਲ ਪ੍ਰਬੰਧਨ ਵਿੱਚ ਕ੍ਰਾਂਤੀਕਾਰੀ ਬਦਲਾਅ: ਜ਼ਮੀਨਦੋਜ਼ ਪਾਈਪਲਾਈਨ ਆਧਾਰਤ ਸਿੰਜਾਈ ਨੈੱਟਵਰਕ ਦੇ ਵਿਸਥਾਰ ਲਈ 277 ਕਰੋੜ ਰੁਪਏ ਦੇ ਪ੍ਰਾਜੈਕਟ ਸ਼ੁਰੂ

ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਸਾਲ 2024 ਦੌਰਾਨ ਸੈਰ-ਸਪਾਟੇ ਦੀ ਉੱਨਤੀ ਅਤੇ ਸੱਭਿਆਚਾਰਕ ਖੇਤਰ ਦੀ ਪ੍ਰਫੁੱਲਤਾ ਲਈ ਕੀਤੇ ਅਹਿਮ ਕਾਰਜ: ਸੌਂਦ

ਆਜਾਦੀ ਘੁਲਾਟੀਏ ਅਤੇ ਵਾਈਸ ਪ੍ਰਿੰਸੀਪਲ ਨੂੰ ਘਰੋਂ ਚੁੱਕ ਕੇ ਲਾਪਤਾ ਕਰਨ ਵਾਲੇ ਤਤਕਾਲੀ ਐਸ.ਐਚ.ਓ ਸੁਰਿੰਦਰਪਾਲ ਸਿੰਘ ਨੂੰ 10 ਸਾਲ ਦੀ ਕੈਦ, 5 ਲੱਖ 70 ਹਜ਼ਾਰ ਜੁਰਮਾਨਾ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਕਾਰਜਕਾਰੀ ਇੰਜਨੀਅਰ ਰੋਹਿਤ ਜਿੰਦਲ ਨੂੰ ਪੀਸੀਐਸ ਅਫਸਰ ਵਜੋਂ ਚੁਣੇ ਜਾਣ 'ਤੇ ਵਧਾਈ

ਮਾਮਲਾ ਦੋ ਨੌਜਵਾਨਾਂ ਨੂੰ ਅਗਵਾ ਕਰਕੇ ਝੂਠੇ ਪੁਲੀਸ ਮੁਕਾਬਲੇ ਵਿੱਚ ਮਾਰਨ ਦਾ...

ਆਂਗਣਵਾੜੀ ਸੁਪਰਵਾਈਜ਼ਰ ਬਜੁਰਗਾਂ ਦੀ ਸਿਹਤ ਸੰਭਾਲ ਲਈ ਮੋਬਾਈਲ ਐਪ ਵਿੱਚ ਡਾਟਾ ਇਕੱਠਾ ਕਰਨ : ਡਾ. ਬਲਜੀਤ ਕੌਰ