Tuesday, December 31, 2024

Chandigarh

ਸੰਧਵਾਂ ਨੇ ਡਾ. ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

December 28, 2024 08:01 PM
SehajTimes

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਅੱਜ ਇੱਥੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਦਿੰਦਿਆਂ ਸ. ਸੰਧਵਾਂ ਨੇ ਕਿਹਾ ਕਿ ਉਹ ਇੱਕ ਮਹਾਨ ਭਾਰਤੀ ਸਿਆਸਤਦਾਨ, ਮਹਾਨ ਅਰਥ ਸ਼ਾਸਤਰੀ, ਸਿੱਖਿਆ ਸ਼ਾਸਤਰੀ, ਨੌਕਰਸ਼ਾਹ, ਦੂਰ-ਅੰਦੇਸ਼, ਦੇਸ਼ ਪ੍ਰਤੀ ਸਮਰਪਿਤ, ਯੋਗ ਅਗਵਾਈ ਦੇਣ ਵਾਲੇ ਨੇਤਾ ਸਨ, ਜਿਨ੍ਹਾਂ ਨੇ ਲਗਾਤਾਰ 10 ਸਾਲ ਤੱਕ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਸੇਵਾ ਕੀਤੀ। ਉਨ੍ਹਾਂ ਕਿਹਾ ਕਿ ਦੇਸ਼ ਇੱਕ ਮਹਾਨ ਨੇਤਾ ਤੋਂ ਵਾਂਝਾ ਹੋ ਗਿਆ ਹੈ।

ਡਾ. ਮਨਮੋਹਨ ਸਿੰਘ ਵੱਲੋਂ ਦੇਸ਼ ਪ੍ਰਤੀ ਨਿਭਾਈਆਂ ਮਿਸਾਲੀ ਸੇਵਾਵਾਂ ਨੂੰ ਯਾਦ ਕਰਦਿਆਂ ਸ. ਸੰਧਵਾਂ ਨੇ ਕਿਹਾ ਕਿ 26 ਸਤੰਬਰ, 1932 ਨੂੰ ਪਾਕਿਸਤਾਨ ਦੇ ਪਿੰਡ ਗਾਹ ਵਿਖੇ ਜਨਮੇ ਡਾ. ਮਨਮੋਹਨ ਸਿੰਘ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਪ੍ਰੋਫੈਸਰ, ਭਾਰਤੀ ਯੋਜਨਾ ਕਮਿਸ਼ਨ ਦੇ ਮੁਖੀ, ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ, ਭਾਰਤ ਦੇ ਵਿੱਤ ਮੰਤਰੀ, ਰਾਜ ਸਭਾ ‘ਚ ਵਿਰੋਧੀ ਦੇ ਨੇਤਾ ਅਤੇ ਸਾਲ 2004-2014 ਤੱਕ ਭਾਰਤ ਦੇ ਪ੍ਰਧਾਨ ਮੰਤਰੀ ਰਹੇ। ਉਨ੍ਹਾਂ ਕਿਹਾ ਕਿ ਬਟਵਾਰੇ ਦੌਰਾਨ ਉਨ੍ਹਾਂ ਦਾ ਪਰਿਵਾਰ ਪਾਕਿਸਤਾਨ ਛੱਡ ਕੇ ਅੰਮ੍ਰਿਤਸਰ 'ਚ ਆ ਵੱਸਿਆ ਸੀ। ਉਨ੍ਹਾਂ ਕਿਹਾ ਕਿ ਡਾ. ਮਨਮੋਹਨ ਸਿੰਘ ਨੂੰ ਸਾਲ 1987 ‘ਚ ਪਦਮ ਵਿਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ ਸੀ।

ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

Have something to say? Post your comment

 

More in Chandigarh

ਰਾਸ਼ਨ ਵੰਡ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਵੱਲੋਂ 2024 ਦੌਰਾਨ ਕੀਤੀਆਂ ਗਈਆਂ ਪ੍ਰਮੁੱਖ ਪਹਿਲਕਦਮੀਆਂ: ਲਾਲ ਚੰਦ ਕਟਾਰੂਚੱਕ

ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ 9.92 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਸਾਲ 2024 ਵਿੱਚ ਪੰਜਾਬ ਦੇ ਸ਼ਹਿਰਾਂ ਦੀ ਸੀਵਰੇਜ ਟ੍ਰੀਟਮੈਂਟ ਸਮਰੱਥਾ ਵਿੱਚ 2634.15 ਐਮ.ਐਲ.ਡੀ. ਦਾ ਵਾਧਾ: ਡਾ ਰਵਜੋਤ ਸਿੰਘ

ਰਜਿਸਟਰੀਆਂ ਲਈ ਆਨਲਾਈਨ ਸਮਾਂ ਲੈਣ ਤੇ ਡਾਕੂਮੈਂਟੇਸ਼ਨ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ

2024 ‘ਚ ਕਿਰਤ ਵਿਭਾਗ ਨੇ ਕਿਰਤੀਆਂ ਦੀ ਭਲਾਈ ਲਈ ਕਈ ਲੋਕ ਪੱਖੀ ਨੀਤੀਆਂ ਲਾਗੂ ਕੀਤੀਆਂ: ਸੌਂਦ

ਪੰਜਾਬ ਸਰਕਾਰ ਦੇ ਮਿਸ਼ਨ ਰੋਜ਼ਗਾਰ ਨਾਲ ਨੌਜਵਾਨਾਂ ਦੇ ਸੁਪਨੇ ਹੋਏ ਸਾਕਾਰ

ਚੋਰਾਂ ਵੱਲੋਂ ਸਰਕਾਰੀ ਟਿਊਬਵੈਲਾਂ ਦੀਆਂ ਕੇਬਲਾਂ ਚੋਰੀ ਕਰਨ ਦਾ ਸਿਲਸਿਲਾ ਜਾਰੀ

ਨਿਰੰਤਰ ਕੀਤਾ ਜਾਂਦਾ ਯੋਗਾ ਅਭਿਆਸ  ਚਿੰਤਾ ਘਟਾਉਂਦਾ ਹੈ ਅਤੇ ਸਰੀਰ ਵਿੱਚ ਲਚਕਤਾ ਵਧਾਉਂਦਾ ਹੈ-ਐਸ.ਡੀ.ਐਮ. ਡੇਰਾਬੱਸੀ ਅਮਿਤ ਗਪਤਾ

ਟ੍ਰਾਈਸਿਟੀ ਕਲੱਬ ਦੇ ਸਟਾਰ ਨੇ ਰੈਟਰੋ ਥੀਮ ਨਾਲ ਨਵਾਂ ਸਾਲ ਮਨਾਇਆ

ਪੰਜਾਬ ਦੇ ਬਾਗਬਾਨੀ ਖੇਤਰ ਨੇ 2024 ਦੌਰਾਨ ਨਵੀਆਂ ਬੁਲੰਦੀਆਂ ਨੂੰ ਛੂਹਿਆਂ